27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਵਾਢੀ ’ਤੇ ਪਾਬੰਦੀ

ਲਹਿਰਾਗਾਗਾ, 26 ਸਤੰਬਰ (ਅਸ਼ੋਕ ਗਰਗ)- ਨਗਰ ਕੌਂਸਲ ਲਹਿਰਾਗਾਗਾ ਦੀ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਬਲਵਿੰਦਰ ਕੌਰ ਵਲੋਂ ਮੀਟਿੰਗ ਦੌਰਾਨ ਕਾਰਵਾਈ ਰਜਿਸਟਰ ਆਪਣੇ ਨਾਲ਼ ਲਿਜਾਣ ਦੇ ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਮਾਮਲੇ ’ਚ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਬਲਵਿੰਦਰ ਕੌਰ ਖ਼ਿਲਾਫ਼ ਮੁਕੱਦਮਾ ਦਰਜ ਹੋਣ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਦੇ ਆਗੂਆਂ ਤੇ ਸਮਰਥਕਾਂ ਵਲੋਂ ਪੁਲਿਸ ਥਾਣਾ ਲਹਿਰਾਗਾਗਾ ਦੇ ਗੇਟ ਅੱਗੇ ਧਰਨਾ ਲਗਾ ਕੇ ਇਨਸਾਫ਼ ਦੀ ਮੰਗ ਕੀਤੀ ਗਈ।

ਅਜੀਤ ਡੈਸਕ 27-09-2026
ਲਹਿਰਾਗਾਗਾ, 26 ਸਤੰਬਰ (ਅਸ਼ੋਕ ਗਰਗ)- ਨਗਰ ਕੌਂਸਲ ਲਹਿਰਾਗਾਗਾ ਦੀ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਬਲਵਿੰਦਰ ਕੌਰ ਵਲੋਂ ਮੀਟਿੰਗ ਦੌਰਾਨ ਕਾਰਵਾਈ ਰਜਿਸਟਰ ਆਪਣੇ ਨਾਲ਼ ਲਿਜਾਣ ਦੇ ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਮਾਮਲੇ ’ਚ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਬਲਵਿੰਦਰ ਕੌਰ ਖ਼ਿਲਾਫ਼ ਮੁਕੱਦਮਾ ਦਰਜ ਹੋਣ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਦੇ ਆਗੂਆਂ ਤੇ ਸਮਰਥਕਾਂ ਵਲੋਂ ਪੁਲਿਸ ਥਾਣਾ ਲਹਿਰਾਗਾਗਾ ਦੇ ਗੇਟ ਅੱਗੇ ਧਰਨਾ ਲਗਾ ਕੇ ਇਨਸਾਫ਼ ਦੀ ਮੰਗ ਕੀਤੀ ਗਈ। ਧਰਨੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ‘ਤੇ ਫਿਰ ਸਾਬਤ ਹੋਈ ਹੈ ਜੇਕਰ ਕੋਈ ਵਿਅਕਤੀ ਨਸ਼ਿਆਂ ਖਿਲਾਫ ਸੋਸ਼ਲ ਮੀਡੀਆ ਉੱਪਰ ਪੋਸਟ ਵੀ ਪਾ ਦਿੰਦਾ ਹੈ ਤਾਂ ਉਸ ਵਿਅਕਤੀ ਉੱਪਰ ਵੀ ਪੁਲਿਸ ਭੇਜ ਕੇ ਪਰਚਾ ਕਰਵਾ ਦਿੱਤਾ ਜਾਂਦਾ ਹੈ। ਮਾਨ ਨੇ ਇਹ ਵੀ ਕਿਹਾ ਕਿ ਜਦੋਂ ਈ.ਡੀ. ਪੰਜਾਬ ਵਿੱਚ ਆਉਂਦੀ ਹੈ ਤਾਂ ਪੰਜਾਬ ਸਰਕਾਰ ਉਸ ਦਾ ਸਹਿਯੋਗ ਕਰਨ ਦੀ ਬਜਾਏ ਉਸ ਦਾ ਵਿਰੋਧ ਕਰਦੀ ਹੈ। ਇਸ ਮੌਕੇ ਵੱਖ-ਵੱਖ ਸਿਆਸੀ ਆਗੂਆਂ ਨੇ ਪੁਲਿਸ ਅਤੇ ਸਰਕਾਰ ਦੀ ਕਾਰ ਵਾਈ ’ਤੇ ਸਵਾਲ ਉਠਾਉਂਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਸੂਬਾ ਕਮੇਟੀ ਮੈਂਬਰ ਦੁਰਲਭ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ, ਰਣਧੀਰ ਸਿੰਘ ਖਾਈ, ਭਾਰਤੀ ਕਿਸਾਨ ਯੂਨੀਅਨ ਮਲਵਈ ਦੇ ਸੂਬਾ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਮਕਰੋੜ, ਸ਼੍ਰੋਮਣੀ ਅਕਾਲੀ ਦਲ ਸਰਕਲ ਮਨੂਕ ਦੇ ਪ੍ਰਧਾਨ ਜੁਗਰਾਜ ਸਿੰਘ ਬਾਗੜੀ, ਭਾਜਪਾ ਆਗੂ ਗੁਰਤੇਜ ਸਿੰਘ ਭੁਟਾਲ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰੀ ਚਹਿਲ, ਪੰਚਾਇਤ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਰਿੰਕੂ ਅਤੇ ਐਡਵੋਕੇਟ ਰੂਪਿੰਦਰ ਸਿੰਘ ਰੂਪੀ, ਕੇ.ਜੀ.ਐਸ. ਚੀਮਾ ਮੂਨਕ, ਸਾਬਕਾ ਚੇਅਰਮੈਨ ਗੋਲਡੀ ਚੀਮਾ ਮੂਨਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੌਂਸਲਰਾਂ ਨਾਲ ਕਥਿਤ ਤੌਰ ’ਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ । ਆ ਗੂਆਂ ਨੇ ਦੋਸ਼ ਲਾਇਆ ਕਿ ਕੌਂਸਲਰ ਬਲਵਿੰਦਰ ਕੌਰ ਨੇ ਨਗਰ ਕੌਂਸਲ ਦਾ ਕੋਈ ਰਿਕਾਰਡ ਚੋਰੀ ਨਹੀਂ ਕੀਤਾ, ਸਗੋਂ ਉਨ੍ਹਾਂ ਵਲੋਂ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਕਥਿਤ ਤੌਰ ’ਤੇ ਇਹ ਮੁੱਦਾ ਉਠਾਇਆ ਗਿਆ ਸੀ ਕਿ ਨਗਰ ਕੌਂਸਲ ਦੀਆਂ ਮੀਟਿੰਗਾਂ ਦੌਰਾਨ ਕੌਂਸਲਰਾਂ ਤੋਂ ਕਾਰਵਾਈ ਰਜਿਸਟਰ ’ਚ ਦਸਤਖ਼ਤ ਤਾਂ ਕਰਵਾ ਲਏ ਜਾਂਦੇ ਹਨ, ਪਰ ਮਤੇ ਦਰਜ ਨਹੀਂ ਕੀਤੇ ਜਾਂਦੇ। ਉਨ੍ਹਾਂ ਕਿਹਾ ਕਿ ਕੌਂਸਲਰ ਕਾਰਵਾਈ ਰਜਿਸਟਰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਦਿਖਾਉਣ ਲਈ ਲੈ ਕੇ ਜਾ ਰਹੇ ਸਨ, ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰੋਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਆਗੂਆਂ ਨੇ ਮੰਗ ਕੀਤੀ ਕਿ ਕੌਂਸਲਰ ਬਲਵਿੰਦਰ ਕੌਰ ਖ਼ਿਲਾਫ਼ ਦਰਜ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਇਸ ਧਰਨੇ ਵਿੱਚ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸੁਖਜਿੰਦਰ ਸਿੰਘ ਭੁਟਾਲ, ਬਿੰਦਰ ਗੋਇਲ, ਗੱਗੀ ਘੋੜੇਨਬ ਵੀ ਮੌਜੂਦ ਸਨ।
ਪਿਛਲੀ ਖ਼ਬਰ ਐਨ.ਐੱਚ.ਐਮ. ਮੁਲਾਜ਼ਮ 28 ਨੂੰ ਰਾਜ ਭਰ ਦੇ ਸਿਵਲ ਸਰਜਨ ਦਫ਼ਤਰਾਂ ਅੱਗੇ ਦੇਣਗੇ ਧਰਨਾ 9 ਅਕਤੂਬਰ ਨੂੰ ਧੂਰੀ ਵਿਖੇ ਕਰਨਗੇ... ਅਗਲੀ ਖ਼ਬਰ ਨਕਲੀ ਬ੍ਰਾਂਡ ਲਗਾ ਕੇ ਨਾਰੀਅਲ ਲੱਡੂ ਵੇਚਣ ਦੇ ਦੋਸ਼, ਪੁਲਿਸ ਵਲੋਂ ਜਾਂਚ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।