ਅਕਾਲੀ ਦਲ ਵਲੋਂ ਪਿੰਡ ਬਦੇਸ਼ਾ ਅਤੇ ਭਗਵਾਨਪੁਰਾ ’ਚ ਘਰ-ਘਰ ਵੋਟਰ ਸੰਪਰਕ ਮੁਹਿੰਮ
ਸ਼ੇਰਪੁਰ, 27 ਸਤੰਬਰ (ਮੇਘ ਰਾਜ ਜੋਸ਼ੀ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤੂ ਪ੍ਰੋਗਰਾਮਾਂ ਨੂੰ ਗਰਾਊਂਡ ਪੱਧਰ ‘ਤੇ ਪਹੁੰਚਾਉਣ ਲਈ ਵਿੱਢੀ ਮੁਹਿੰਮ ਤਹਿਤ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਪਿੰਡ ਬਦੇਸਾ ਅਤੇ ਭਗਵਾਨਪੁਰਾ ਵਿਖੇ ਇੱਕ ਵਿਸ਼ੇਸ਼ ਵੋਟਰ ਸੰਪਰਕ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਘਰ-ਘਰ ਜਾ ਕੇ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ।
ਹ
ਹਾਕਮ ਸਿੰਘ ਭੱਟੀ ਅਤੇ ਰਜਵੰਤ ਕੌਰ ਪਿੰਡ ਲਖਮੀਰਵਾਲਾ ਨੇ ਆਪਣੇ ਵਿਆਹ ਦੀ 23ਵੀਂ ਵਰ੍ਹੇਗੰਢ ਮਨਾਈ।
28-09-2026
ਸ਼ੇਰਪੁਰ, 27 ਸਤੰਬਰ (ਮੇਘ ਰਾਜ ਜੋਸ਼ੀ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤੂ ਪ੍ਰੋਗਰਾਮਾਂ ਨੂੰ ਗਰਾਊਂਡ ਪੱਧਰ ‘ਤੇ ਪਹੁੰਚਾਉਣ ਲਈ ਵਿੱਢੀ ਮੁਹਿੰਮ ਤਹਿਤ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਪਿੰਡ ਬਦੇਸਾ ਅਤੇ ਭਗਵਾਨਪੁਰਾ ਵਿਖੇ ਇੱਕ ਵਿਸ਼ੇਸ਼ ਵੋਟਰ ਸੰਪਰਕ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਘਰ-ਘਰ ਜਾ ਕੇ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਨੇ ਅਕਾਲੀ ਦਲ ਦੀਆਂ ਪਿਛਲੀਆਂ ਪ੍ਰਾਪਤੀਆਂ, ਲੋਕ-ਕਲਿਆਣਕਾਰੀ ਸਕੀਮਾਂ ਅਤੇ ਭਵਿੱਖੀ ਨੀਤੀਆਂ ਬਾਰੇ ਘਰ-ਘਰ ਜਾਣਕਾਰੀ ਦਿੱਤੀ।ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ, ਪੰਜਾਬੀਅਤ ਅਤੇ ਆਮ ਲੋਕਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਨ ਵਾਲੀ ਸੂਬੇ ਦੀ ਇੱਕੋ-ਇੱਕ ਖੇਤਰੀ ਪਾਰਟੀ ਹੈ। ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਸਰਬਪੱਖੀ ਵਿਕਾਸ, ਅਮਨ -ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਕੰਮ ਕੀਤਾ ਹੈ। ” ਉਨ੍ਹਾਂ ਦਾਅਵਾ ਕੀਤਾ ਕਿ ਇਲਾਕੇ ਦੇ ਲੋਕ ਅਕਾਲੀ ਦਲ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਪਾਰਟੀ ਨੂੰ ਭਾਰੀ ਸਮਰਥਨ ਦੇ ਰਹੇ ਹਨ। ਇਸ ਮੌਕੇ ਸਰਕਲ ਪ੍ਰਧਾਨ ਤੇ ਪੀ.ਏ.ਸੀ. ਮੈਂਬਰ ਜਗਦੇਵ ਸਿੰਘ ਬਦੇਸਾ, ਸੀਨੀਅਰ ਆਗੂ ਭੂਸ਼ਨ ਕੁਮਾਰ ਰਿਸ਼ੀ ਭਗਵਾਨਪੁਰਾ, ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ ਕੀਪਾ, ਸੋਹਨਜੀਤ ਸਿੰਘ ਸੰਧੂ ਪੰਜਗਰਾਈਆਂ, ਨਰਿੰਦਰ ਸਿੰਘ ਨੋਕੀ, ਦਰਸ਼ਨ ਸਿੰਘ ਬਾਰਾ, ਨੰਬਰਦਾਰ ਅਜੀਤਪਾਲ ਸਿੰਘ ਪੰਜਗਰਾਈਆਂ, ਦਲਵਿੰਦਰ ਸਿੰਘ ਲਾਡੀ, ਧਰਮਿੰਦਰ ਸਿੰਘ, ਗੁਰਦੇਵ ਸਿੰਘ ਸਿੱਧੂ, ਗੁਰਮੀਤ ਸਿੰਘ, ਸੁਖਦੇਵ ਸਿੰਘ, ਮਹਿੰਦਰ ਸਿੰਘ, ਸਦੀਕ ਖਾਨ, ਰਾਜੂ ਖਾਨ, ਰਣਦੀਪ ਸਿੰਘ ਰਾਣਾ, ਅਰਸ਼ਦੀਪ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਸੋਮਾ ਸਿੰਘ, ਕੁਲਵਿੰਦਰ ਸਿੰਘ, ਪ੍ਰੀਤਮ ਸਿੰਘ, ਕਰਮਜੀਤ ਸਿੰਘ ਅਤੇ ਬੇਅੰਤ ਸਿੰਘ ਪੰਨੂ ਸਮੇਤ ਵੱਡੀ ਗਿਣਤੀ ‘ਚ ਸਮਰਥਕ ਹਾਜ਼ਰ ਸਨ।