28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਮਸਤੂਆਣਾ ਸਾਹਿਬ ਵਿਖੇ ਸਰੋਵਰ ’ਚ ਬਰੇਤੀ ਪਾਉਣ ਦੀ ਕਾਰ ਸੇਵਾ ਸੰਪੂਰਨ

ਮਸਤੂਆਣਾ ਸਾਹਿਬ, 27 ਸਤੰਬਰ (ਦਮਦਮੀ)- ਸੰਤ ਅਤਰ ਸਿੰਘ ਦੀ 100 ਸਾਲਾ ਬਰਸੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਰੋਵਰ ’ਚੋਂ ਗਾਰ ਕੱਢਣ ਉਪਰੰਤ ਬਰੇਤੀ ਪਾਉਣ ਦੀ ਕਾਰ-ਸੇਵਾ ਇਲਾਕੇ ਅਤੇ ਦੂਰ ਦੁਰਾਡੇ ਦੀਆਂ ਸੰਗਤਾਂ ਵਲੋਂ ਅੱਜ ਪੂਰਨ ਸ਼ਰਧਾ, ਭਾਵਨਾ ਅਤੇ ਭਾਰੀ ਉਤਸ਼ਾਹ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਰਦਾਸ ਕਰਨ ਉਪਰੰਤ ਸੰਪੂਰਨ ਕੀਤੀ ਗਈ। ਇਸ ਮੌਕੇ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੇ ਪ੍ਰਧਾਨ ਅਤੇ ਗੁਰਦੁਆਰਾ ਬੁੰਗਾ ਮਸਤੂਆਣਾ ਦਮਦਮਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਕਾਕਾ ਸਿੰਘ, ਬਾਬਾ ਸੁਖਦੇਵ ਸਿੰਘ ਮੁੱਖ ਗ੍ਰੰਥੀ ਗੁਰਸਾਗਰ ਸਾਹਿਬ, ਬਾਬਾ ਹਰਬੇਅੰਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਮਾਤਾ ਭੋਲੀ ਕੌਰ, ਬਾਬਾ ਪ੍ਰਿਤਪਾਲ ਸਿੰਘ ਝੀਲ ਵਾਲੇ, ਬਾਬਾ ਸੁਰਜੀਤ ਸਿੰਘ ਗੁ.

ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਕਾਰ ਸੇਵਾ ਵਿੱਚ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ ਦਮਦਮੀ 28-09-2026
ਮਸਤੂਆਣਾ ਸਾਹਿਬ, 27 ਸਤੰਬਰ (ਦਮਦਮੀ)- ਸੰਤ ਅਤਰ ਸਿੰਘ ਦੀ 100 ਸਾਲਾ ਬਰਸੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਰੋਵਰ ’ਚੋਂ ਗਾਰ ਕੱਢਣ ਉਪਰੰਤ ਬਰੇਤੀ ਪਾਉਣ ਦੀ ਕਾਰ-ਸੇਵਾ ਇਲਾਕੇ ਅਤੇ ਦੂਰ ਦੁਰਾਡੇ ਦੀਆਂ ਸੰਗਤਾਂ ਵਲੋਂ ਅੱਜ ਪੂਰਨ ਸ਼ਰਧਾ, ਭਾਵਨਾ ਅਤੇ ਭਾਰੀ ਉਤਸ਼ਾਹ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਰਦਾਸ ਕਰਨ ਉਪਰੰਤ ਸੰਪੂਰਨ ਕੀਤੀ ਗਈ। ਇਸ ਮੌਕੇ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੇ ਪ੍ਰਧਾਨ ਅਤੇ ਗੁਰਦੁਆਰਾ ਬੁੰਗਾ ਮਸਤੂਆਣਾ ਦਮਦਮਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਕਾਕਾ ਸਿੰਘ, ਬਾਬਾ ਸੁਖਦੇਵ ਸਿੰਘ ਮੁੱਖ ਗ੍ਰੰਥੀ ਗੁਰਸਾਗਰ ਸਾਹਿਬ, ਬਾਬਾ ਹਰਬੇਅੰਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਮਾਤਾ ਭੋਲੀ ਕੌਰ, ਬਾਬਾ ਪ੍ਰਿਤਪਾਲ ਸਿੰਘ ਝੀਲ ਵਾਲੇ, ਬਾਬਾ ਸੁਰਜੀਤ ਸਿੰਘ ਗੁ. ਅੰਗੀਠਾ ਸਾਹਿਬ ਖਨਾਲ ਵਾਲੇ, ਬਾਬਾ ਸੁਖਵਿੰਦਰ ਸਿੰਘ ਸੋਨੀ, ਬਾਬਾ ਮੋਹਨ ਸਿੰਘ ਮੁਕੰਦਪੁਰੇ ਵਾਲਿਆਂ ਤੋਂ ਇਲਾਵਾ ਮਸਤੂਆਣਾ ਟਰੱਸਟ ਦੇ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ, ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਜਥੇਦਾਰ ਬਲਦੇਵ ਸਿੰਘ ਭੰਮਾਵੱਦੀ, ਗੁਰਜੰਟ ਸਿੰਘ ਦੁੱਗਾਂ, ਹਰਿੰਦਰਵੀਰ ਸਿੰਘ ਫ਼ਤਿਹਗੜ੍ਹ , ਭੁਪਿੰਦਰ ਸਿੰਘ ਗਰੇਵਾਲ, ਬਾਬਾ ਜਸਵੰਤ ਸਿੰਘ ਜੋਤੀ ਸਰੂਪ ਵਾਲੇ, ਬਾਬਾ ਸੁਖਦੇਵ ਸਿੰਘ ਸਿਧਾਣਾ ਸਾਹਿਬ, ਜਥੇਦਾਰ ਮੇਵਾ ਸਿੰਘ ਉੱਪਲੀ, ਮੈਨੇਜਰ ਮਲਕੀਤ ਸਿੰਘ ਚੀਮਾ, ਗੁਰਦਿਆਲ ਸਿੰਘ ਚੱਠਾ, ਬਾਬਾ ਤੇਜੇਸ਼ਵਰ ਸਿੰਘ ਗੋਬਿੰਦ, ਮੈਨੇਜਰ ਜਸਵੀਰ ਸਿੰਘ, ਦਮਦਮੀ ਟਕਸਾਲ ਤੋਂ ਜਥੇਦਾਰ ਗੁਰਮੀਤ ਸਿੰਘ, ਬਾਬਾ ਗੁਰਮੇਲ ਸਿੰਘ ਸਮੇਤ ਵੱਡੀ ਗਿਣਤੀ ਸ਼ਖਸੀਅਤਾਂ ਨੇ ਕਾਰ ਸੇਵਾ ’ਚ ਹਿੱਸਾ ਲਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਹ ਦੇਖ ਰਹੇ ਹਨ ਕਿ ਸੰਗਤਾਂ ’ਚ ਸਰੋਵਰ ਦੀ ਕਾਰ-ਸੇਵਾ ਲਈ ਭਾਰੀ ਉਤਸ਼ਾਹ ਹੈ। ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਬਾਬਾ ਕਾਕਾ ਸਿੰਘ ਅਤੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਸੰਤ ਅਤਰ ਸਿੰਘ ਵਲੋਂ ਧਾਰਮਿਕ ਅਤੇ ਵਿੱਦਿਅਕ ਖੇਤਰ ਵਿੱਚ ਪਾਏ ਯੋਗਦਾਨ ’ਤੇ ਚਾਨਣਾ ਪਾਉਂਦਿਆਂ 100ਵੀਂ ਬਰਸੀ ਦੀਆਂ ਤਿਆਰੀਆਂ ਸੰਬੰਧੀ ਜਾਣਕਾਰੀ ਦਿੱਤੀ। ਇਸ ਪਵਿੱਤਰ ਦਿਹਾੜੇ ‘ਤੇ ਬਾਬਾ ਸੁਖਰਾਜ ਸਿੰਘ ਲੱਡਾ, ਗੁਰਜੰਟ ਸਿੰਘ ਦੀਦਾਰਗੜੀਆ, ਗੁਰਿੰਦਰ ਸਿੰਘ ਚੌਹਾਨ, ਹਾਕਮ ਸਿੰਘ ਬਹਾਦਰਪੁਰ, ਗਮਦੂਰ ਸਿੰਘ, ਮਨਜੀਤ ਸਿੰਘ ਬਾਲੀਆਂ, ਸਿਆਸਤ ਸਿੰਘ, ਡਾ. ਗੁਰਵੀਰ ਸਿੰਘ ਸੋਹੀ, ਚਰਨਜੀਤ ਸਿੰਘ ਗੱਗੜਪੁਰ, ਸਰਪੰਚ ਲੱਕੀ ਭੂਰੇ, ਡਾ. ਸੁਰਿੰਦਰ ਸ਼ਰਮਾ, ਡਾ.ਪਰਮਿੰਦਰ ਸਿੰਘ ਬਰੜਵਾਲ, ਡਾ. ਗੁਰਮੇਲ ਸਿੰਘ, ਮਿੰਟੂ ਬਡਰੁੱਖਾਂ ਸਮੇਤ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਟੀ.ਯੂ. ਅੰਤਰ-ਕਾਲਜ ਫੁੱਟਬਾਲ ਟੂਰਨਾਮੈਂਟ ’ਚ ਸੀ.ਜੀ.ਸੀ. ਝੰਜੇੜੀ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਭਾਈ ਲਾਲੋ ਦਾ 574ਵਾਂ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।