29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬੱਚਿਆਂ ਦੇ ਦਿਵਿਆਂਗਤਾ ਸਰਟੀਫਿਕੇਟ ਬਣਾਉਣ ਲਈ ਵਿਸ਼ੇਸ਼ ਕੈਂਪ ਅੱਜ

ਸੰਗਰੂਰ, 28 ਸਤੰਬਰ (ਧੀਰਜ ਪਸ਼ੌਰੀਆ) - ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮਾਨਸਿਕ ਤੌਰ ‘ਤੇ ਦਿਵਿਆਂਗ ਅਤੇ ਬੌਧਿਕ ਦਿਵਿਆਂਗਤਾ ਵਾਲੇ ਵਿਅਕਤੀਆਂ ਲਈ ਕਾਨੂੰਨੀ ਸੇਵਾਵਾਂ ਸਕੀਮ, 2024 ਅਤੇ ਬਾਲ-ਅਨੁਕੂਲ ਕਾਨੂੰਨੀ ਸੇਵਾਵਾਂ ਸਕੀਮ, 2024 ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸੰਗਰੂਰ ਵਲੋਂ ਇੱਕ ਵਿਸ਼ੇਸ਼ ਉਪਰਾਲਾ ਕੀਤਾ ਜਾ ਰਹਾ ਹੈ। ਸ਼੍ਰੀ ਅਸ਼ੀਸ਼ ਠਠਈ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਸੀ.

ਅਜੀਤ ਡੈਸਕ 29-09-2026
ਸੰਗਰੂਰ, 28 ਸਤੰਬਰ (ਧੀਰਜ ਪਸ਼ੌਰੀਆ) - ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮਾਨਸਿਕ ਤੌਰ ‘ਤੇ ਦਿਵਿਆਂਗ ਅਤੇ ਬੌਧਿਕ ਦਿਵਿਆਂਗਤਾ ਵਾਲੇ ਵਿਅਕਤੀਆਂ ਲਈ ਕਾਨੂੰਨੀ ਸੇਵਾਵਾਂ ਸਕੀਮ, 2024 ਅਤੇ ਬਾਲ-ਅਨੁਕੂਲ ਕਾਨੂੰਨੀ ਸੇਵਾਵਾਂ ਸਕੀਮ, 2024 ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸੰਗਰੂਰ ਵਲੋਂ ਇੱਕ ਵਿਸ਼ੇਸ਼ ਉਪਰਾਲਾ ਕੀਤਾ ਜਾ ਰਹਾ ਹੈ। ਸ਼੍ਰੀ ਅਸ਼ੀਸ਼ ਠਠਈ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਸੀ.ਜੇ.ਐੱਮ-ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸੰਗਰੂਰ ਨੇ ਦੱਸਿਆ ਕਿ 29 ਸਤੰਬਰ 2026 ਨੂੰ ਦੁਪਹਿਰ 12:00 ਵਜੇ ਐਸ.ਓ.ਈ. ਸੰਗਰੂਰ (ਨੀਲ ਕੋਠੀ, ਸੰਗਰੂਰ) ਵਿਖੇ ਬੱਚਿਆਂ ਦੇ ਦਿਵਿਆਂਗਤਾ ਸਰਟੀਫਿਕੇਟ ਅਤੇ ਯੂ. ਡੀ. ਆਈ. ਡੀ. ਕਾਰਡ ਬਣਾਉਣ ਲਈ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੌਰਾਨ ਲੋੜਵੰਦ ਬੱਚਿਆਂ ਦੇ ਦਿਵਿਆਂਗਤਾ ਸਰਟੀਫਿਕੇਟ (ਯੂ. ਡੀ. ਆਈ. ਡੀ. ਕਾਰਡ) ਬਣਾਉਣ ਲਈ ਫਾਰਮ ਭਰੇ ਜਾਣਗੇ ਅਤੇ ਮੌਕੇ ‘ਤੇ ਹੀ ਸਰਟੀਫਿਕੇਟ (ਪਛਾਣ ਪੱਤਰ) ਜਾਰੀ ਕੀਤੇ ਜਾਣਗੇ।
ਪਿਛਲੀ ਖ਼ਬਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਿੱਤ ਮੰਤਰੀ ਚੀਮਾ ਦੇ ਓ.ਐਸ.ਡੀ. ਸੋਹੀ ਨੇ ਵੰਡੇ ਗ੍ਰਾਂਟਾਂ ਦੇ ਚੈੱਕ ਅਗਲੀ ਖ਼ਬਰ ਪੁਲਿਸ ਵਲੋਂ ਮੋਟਰਸਾਈਕਲ ਚੋਰ ਗਰੋਹ ਦੇ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।