30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਖ਼ਾਲਸਾ ਕਾਲਜ ਸੰਦੌੜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਸੰਦੌੜ, 29 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਕਾਲਜ ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ ਦੀ ਅਗਵਾਈ ਅਤੇ ਡਾ.

ਅਜੀਤ ਡੈਸਕ 30-09-2026
ਸੰਦੌੜ, 29 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਕਾਲਜ ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ ਦੀ ਅਗਵਾਈ ਅਤੇ ਡਾ. ਬਚਿੱਤਰ ਸਿੰਘ, ਡਾ. ਕਰਮਜੀਤ ਸਿੰਘ ਦੀ ਦੇਖ ਰੇਖ ਹੇਠ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਕਾਲਜ ਦੇ ਇਤਿਹਾਸ ਵਿਭਾਗ ਦੇ ਮੁਖੀ ਡਾ ਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਤੋਂ ਲੈ ਉਹਨਾਂ ਦੀ ਸ਼ਹਾਦਤ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਵੀ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਸੋਚ ਨਾਲ ਸਬੰਧਤ ਆਪਣੇ ਵਿਚਾਰ ਪੇਸ਼ ਕੀਤੇ। ਬੀ ਏ ਭਾਗ ਪਹਿਲਾ ਦੀ ਵਿਦਿਆਰਥਣ ਪਰਮਵੀਰ ਕੌਰ ਨੇ ਘੋੜੀਆਂ ਗਾ ਕੇ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ। ਇਸ ਮੌਕੇ ਜਿੱਥੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੀ ਯਾਦ ਨਾਲ ਸਬੰਧਤ ਵੱਖ- ਵੱਖ ਪ੍ਰਚਲਿਤ ਇਤਿਹਾਸਕ ਪਹਿਲੂਆਂ ਬਾਰੇ ਗੱਲ ਕੀਤੀ ਉਥੇ ਹੀ ਨੌਜਵਾਨਾਂ ਨੂੰ ਉਨ੍ਹਾਂ ਦੀ ਸੋਚ ਅਪਣਾਉਣ ਦੀ ਗੱਲ ਆਖੀ। ਪ੍ਰਿੰਸੀਪਲ ਡਾ ਬਲਵੰਤ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਨੂੰ ਪਛਾਣਨ, ਸ਼ਹੀਦ ਭਗਤ ਸਿੰਘ ਦੀ ਸੋਚ ਦੇ ਸਮਾਜ ਦੀ ਸਿਰਜਣਾ ਵੱਲ ਧਿਆਨ ਦੇਣ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਉਨ੍ਹਾਂ ਆਖਿਆ ਕਿ ਸਾਨੂੰ ਜੋ ਵੀ ਸ਼ਹੀਦ ਭਗਤ ਸਿੰਘ ਜਾਂ ਬਾਕੀ ਸ਼ਹੀਦਾਂ ਨਾਲ ਸਬੰਧਤ ਕਿਤਾਬਾਂ ਜਾਂ ਰਿਪੋਰਟਾਂ ਦੇ ਰੂਪ ਵਿੱਚ ਇਤਿਹਾਸ ਮਿਲਿਆ ਹੈ ਉਸਨੂੰ ਜ਼ਰੂਰ ਪੜ੍ਹਨਾ ਚਾਹੀਦਾ ਹੈ। ਇਸ ਸਮਾਗਮ ਦੌਰਾਨ ਡਾ ਕਪਿਲ ਦੇਵ, ਡਾ ਹਰਮਨ ਸਿੰਘ, ਪ੍ਰੋ ਮਨਪ੍ਰੀਤ ਕੌਰ, ਪ੍ਰੋ ਹਰਮਨਦੀਪ ਕੌਰ ਤੋਂ ਇਲਾਵਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਚਾਰ ਚਰਚਾ ਅਗਲੀ ਖ਼ਬਰ ਓ.ਐਸ.ਡੀ. ਸੁਖਵੀਰ ਸਿੰਘ ਵਲੋਂ ਧੂਰੀ ਸ਼ਹਿਰ ’ਚ ਕਰੀਬ 90 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।