01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਹਾਇਕ ਕਮਿਸ਼ਨਰ ਮਨਦੀਪ ਕੌਰ ਨੇ ਟਰੈਫ਼ਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਦਿੱਤੇ ਨਿਰਦੇਸ਼

ਮਲੇਰਕੋਟਲਾ, 30 ਸਤੰਬਰ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹੇ ਵਿਚ ਸੜਕ ਸੁਰੱਖਿਆ ਨਿਯਮਾਂ ਦੀ ਪ੍ਰਭਾਵਸ਼ਾਲੀ ਪਾਲਣਾ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਅੱਜ ਸਹਾਇਕ ਕਮਿਸ਼ਨਰ (ਜ) ਮਲੇਰਕੋਟਲਾ ਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਹਾਇਕ ਕਮਿਸ਼ਨਰ ਨੇ ਕਿਹਾ ਕਿ ਸੜਕ ਸੁਰੱਖਿਆ ਸਿੱਧੇ ਤੌਰ ‘ਤੇ ਮਨੁੱਖੀ ਜੀਵਨ ਨਾਲ ਜੁੜਿਆ ਵਿਸ਼ਾ ਹੈ।

ਅਜੀਤ ਡੈਸਕ 01-10-2026
ਮਲੇਰਕੋਟਲਾ, 30 ਸਤੰਬਰ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹੇ ਵਿਚ ਸੜਕ ਸੁਰੱਖਿਆ ਨਿਯਮਾਂ ਦੀ ਪ੍ਰਭਾਵਸ਼ਾਲੀ ਪਾਲਣਾ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਅੱਜ ਸਹਾਇਕ ਕਮਿਸ਼ਨਰ (ਜ) ਮਲੇਰਕੋਟਲਾ ਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਹਾਇਕ ਕਮਿਸ਼ਨਰ ਨੇ ਕਿਹਾ ਕਿ ਸੜਕ ਸੁਰੱਖਿਆ ਸਿੱਧੇ ਤੌਰ ‘ਤੇ ਮਨੁੱਖੀ ਜੀਵਨ ਨਾਲ ਜੁੜਿਆ ਵਿਸ਼ਾ ਹੈ। ਇਸ ਲਈ ਕਮੇਟੀ ਦੇ ਸਾਰੇ ਮੈਂਬਰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਅਣਅਧਿਕਾਰਤ ਪਾਰਕਿੰਗ, ਤੇਜ਼ ਰਫ਼ਤਾਰ, ਓਵਰਲੋਡ ਵਾਹਨਾਂ ‘ਤੇ ਰੋਕ ਅਤੇ ਹੈਲਮਟ ਤੇ ਸੀਟ ਬੈਲਟ ਦੀ ਵਰਤੋਂ ਸਮੇਤ ਟਰੈਫ਼ਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਨਿਰਦੇਸ਼ ਦਿੱਤੇ। ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਉਨ੍ਹਾਂ ਕਿਹਾ ਕਿ ਸਕੂਲਾਂ ਦੇ ਪ੍ਰਿੰਸੀਪਲ ਅਤੇ ਪ੍ਰਬੰਧਕ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਆਪਣੀ ਨਿੱਜੀ ਅਤੇ ਨੈਤਿਕ ਜ਼ਿੰਮੇਵਾਰੀ ਸਮਝਣ। ਉਨ੍ਹਾਂ ਕਿਹਾ ਕਿ ਸਕੂਲੀ ਵਾਹਨਾਂ ਦੀ ਨਿਯਮਤ ਜਾਂਚ ਦੇ ਨਾਲ-ਨਾਲ ਡਰਾਈਵਰਾਂ ਦੀ ਸਿਹਤ ਜਾਂਚ, ਵਾਹਨਾਂ ਦੇ ਦਸਤਾਵੇਜ਼, ਸੁਰੱਖਿਆ ਉਪਕਰਨ ਅਤੇ ਨਿਰਧਾਰਿਤ ਸਮਰੱਥਾ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਮੌਕੇ ਡੀ.ਐਸ.ਪੀ. ਸੁਮਿਤ ਸੂਦ, ਜ਼ਿਲ੍ਹਾ ਖੇਤਰੀ ਟਰਾਂਸਪੋਰਟ ਅਫ਼ਸਰ ਕਰਨਵੀਰ ਸਿੰਘ ਛੀਨਾ, ਸਹਾਇਕ ਟਰਾਂਸਪੋਰਟ ਅਫ਼ਸਰ ਸਹਿਨਾਜ਼ ਪਰਵੀਨ, ਨਾਇਬ ਤਹਿਸੀਲਦਾਰ ਅਮਰਗੜ੍ਹ ਪ੍ਰਵੀਨ ਕੁਮਾਰ, ਕਾਰਜ ਸਾਧਕ ਅਫ਼ਸਰ ਮਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ, ਕਾਰਜ ਸਾਧਕ ਅਫ਼ਸਰ ਅਸੀਸ ਕੁਮਾਰ, ਡੀ.ਐਫ.ਪੀ.ਓ. ਡਾ. ਸੀਮਾ ਜੱਸਲ, ਐਕਸ਼ੀਅਨ ਪੰਚਾਇਤੀ ਰਾਜ ਹਿਰਦੈਪਾਲ ਸਿੰਘ, ਜ਼ਿਲ੍ਹਾ ਨਗਰ ਯੋਜਨਾਕਾਰ ਗੁਰਮੀਤ ਸਿੰਘ ਬਰਾੜ ਅਤੇ ਵੱਖ-ਵੱਖ ਐਨ.ਜੀ.ਓਜ਼ ਦੇ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇ ਦਾਅਵਿਆਂ ਦੇ ਬਾਵਜੂਦ ਛਾਹੜ ਦਾ ਵਾਰਡ ਵਿਤਕਰੇਬਾਜ਼ੀ ਦਾ ਸ਼ਿਕਾਰ ਅਗਲੀ ਖ਼ਬਰ ਬੇਰੁਜ਼ਗਾਰ ਸਾਂਝਾ ਮੋਰਚਾ 2 ਨੂੰ ਮੁੱਖ ਮੰਤਰੀ ਨਿਵਾਸ ਦਾ ਕਰੇਗਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।