02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸ਼ੁੱਕਰਵਾਰ, 2 ਅਕਤੂਬਰ, 2026 ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਬਾਲ ਵਿਕਾਸ ਵਿਭਾਗ ਦੀ ਟੀਮ ਨੇ ਸਕੂਲ ਬੱਸਾਂ ਦੀ ਵੱਡੀ ਗਿਣਤੀ ’ਚ ਕੀਤੀ ਚੈਕਿੰਗ

ਸੰਗਰੂਰ, 1 ਅਕਤੂਬਰ (ਅਮਨਦੀਪ ਸਿੰਘ ਬਿੱਟਾ)– ਟ੍ਰੈਫਿਕ ਪੁਲਿਸ ਸੰਗਰੂਰ ਸ਼ਹਿਰੀ ਦੇ ਇੰਚਾਰਜ ਸਬ-ਇੰਸਪੈਕਟਰ ਜਸਵਿੰਦਰ ਸਿੰਘ, ਜ਼ਿਲ੍ਹੀ ਬਾਲ ਸੁਰੱਖਿਆ ਅਫਸਰ ਨਵਨੀਤ ਕੌਰ, ਦੀ ਸਾਂਝੀ ਟੀਮ ਵਲੋਂ ਅੱਜ ਦਰਜਨ ਤੋਂ ਵਧੇਰੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਕੂਲ ਬੱਸਾਂ ਦੀ ਚੈਕਿੰਗ ਦੌਰਾਨ ਸਕੂਲ ਡਰਾਇਵਰ ਦੀ ਵਰਦੀ, ਕੈਮਰਿਆਂ ਐਮਰਜੈਂਸੀ ਗੇਟਾਂ, ਫਾਇਰ ਦੀ ਵਵਸਥਾ ਦੀ ਵੀ ਵਿਸ਼ੇਸ਼ ਤੌਰ ਉੱਤੇ ਚੈਕਿੰਗ ਕੀਤੀ ਗਈ।

ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਬਾਲ ਵਿਕਾਸ ਵਿਭਾਗ ਦੀ ਟੀਮ ਨੇ ਸਕੂਲ ਬੱਸਾਂ ਦੀ ਵੱਡੀ ਗਿਣਤੀ ’ਚ ਕੀਤੀ ਚੈਕਿੰਗ 02-10-2026
ਸੰਗਰੂਰ, 1 ਅਕਤੂਬਰ (ਅਮਨਦੀਪ ਸਿੰਘ ਬਿੱਟਾ)– ਟ੍ਰੈਫਿਕ ਪੁਲਿਸ ਸੰਗਰੂਰ ਸ਼ਹਿਰੀ ਦੇ ਇੰਚਾਰਜ ਸਬ-ਇੰਸਪੈਕਟਰ ਜਸਵਿੰਦਰ ਸਿੰਘ, ਜ਼ਿਲ੍ਹੀ ਬਾਲ ਸੁਰੱਖਿਆ ਅਫਸਰ ਨਵਨੀਤ ਕੌਰ, ਦੀ ਸਾਂਝੀ ਟੀਮ ਵਲੋਂ ਅੱਜ ਦਰਜਨ ਤੋਂ ਵਧੇਰੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਕੂਲ ਬੱਸਾਂ ਦੀ ਚੈਕਿੰਗ ਦੌਰਾਨ ਸਕੂਲ ਡਰਾਇਵਰ ਦੀ ਵਰਦੀ, ਕੈਮਰਿਆਂ ਐਮਰਜੈਂਸੀ ਗੇਟਾਂ, ਫਾਇਰ ਦੀ ਵਵਸਥਾ ਦੀ ਵੀ ਵਿਸ਼ੇਸ਼ ਤੌਰ ਉੱਤੇ ਚੈਕਿੰਗ ਕੀਤੀ ਗਈ। ਜਸਵਿੰਦਰ ਸਿੰਘ ਨੇ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਲਈ ਕਈ ਸਕੂਲ ਬੱਸਾਂ ਦੇ ਚਲਾਨ ਵੀ ਕੱਟੇ ਗਏ ਅਤੇ ਕੁਝ ਨੂੰ ਵਾਰਨਿੰਗ ਦੇ ਕੇ ਛੱਡਿਆ ਵੀ ਗਿਆ। ਬਾਲ ਸੁਰੱਖਿਆ ਵਿਭਾਗ ਦੇ ਸਟਾਫ ਵਿੱਚ ਹਰਜੀਤ ਸਿੰਘ, ਨਿਰਮਲ ਕੌਰ, ਰਿਸਵ ਨਾਗਪਾਲ ਸਿੱਖਿਆ ਵਿਭਾਗ, ਤੋਂ ਇਲਾਵਾ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਸਵਰਨ ਸਿੰਘ ਆਦਿ ਵੀ ਮੌਜੂਦ ਸਨ। 01 ਐਸਆਨਜੀ105 ਸੰਗਰੂਰ ਦੇ ਬਰਨਾਲਾ ਚੌਕ ’ਚ ਸਕੂਲ ਬੱਸਾਂ ਦੀ ਚੈਕਿੰਗ ਕਰਦੇ ਹੋਏ ਥਾਣੇਦਾਰ ਜਸਵਿੰਦਰ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨਵਨੀਤ ਕੌਰ ਅਤੇ ਹੋਰ ਅਧਿਕਾਰੀ। ਤਸਵੀਰ - ਮੁਕੇਸ਼ ਕੁਮਾਰ
ਪਿਛਲੀ ਖ਼ਬਰ ਵਿਧਾਇਕ ਗੱਜਣਮਾਜਰਾ ਨੇ ਅਮਰਗੜ੍ਹ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਕਣਕ ਦੇ ਮੁੱਲ ’ਚ ਮਹਿਜ਼ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ - ਵਿਧਾਇਕ ਪ੍ਰੋ. ਗੱਜਣਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।