02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਖੂਨਦਾਨ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ

ਮਲੇਰਕੋਟਲਾ, 1 ਅਕਤੂਬਰ (ਮੁਹੰਮਦ ਹਨੀਫ਼ ਥਿੰਦ) - ਸਥਾਨਕ ਇਸਲਾਮੀਆ ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਰਾਹਿਲਾ ਖ਼ਾਨ ਦੀ ਅਗਵਾਈ ਹੇਠ ਖੂਨਦਾਨ ਦਿਵਸ ਮਨਾਇਆ ਗਿਆ।

ਅਜੀਤ ਡੈਸਕ 02-10-2026
ਮਲੇਰਕੋਟਲਾ, 1 ਅਕਤੂਬਰ (ਮੁਹੰਮਦ ਹਨੀਫ਼ ਥਿੰਦ) - ਸਥਾਨਕ ਇਸਲਾਮੀਆ ਗਰਲਜ਼ ਕਾਲਜ ਵਿਖੇ ਪ੍ਰਿੰਸੀਪਲ ਡਾ. ਰਾਹਿਲਾ ਖ਼ਾਨ ਦੀ ਅਗਵਾਈ ਹੇਠ ਖੂਨਦਾਨ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਖੂਨਦਾਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਰੈਲੀ ਕੱਢੀ ਗਈ। ਰੈਲੀ ਵਿਚ ਕਾਲਜ ਸਟਾਫ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥਣਾਂ ਨੇ ਸ਼ਮੂਲੀਅਤ ਕੀਤੀ। ਵਿਦਿਆਰਥਣਾਂ ਵਲੋਂ ਖੂਨਦਾਨ ਦੇ ਮਹੱਤਵ ਨੂੰ ਦਰਸਾਉਂਦੇ ਵੱਖ-ਵੱਖ ਤਰ੍ਹਾਂ ਦੇ ਪੋਸਟਰ ਬਣਾਏ ਗਏ ਸਨ। ਇਹ ਜਾਗਰੂਕਤਾ ਰੈਲੀ ਕਾਲਜ ਤੋਂ ਸ਼ੁਰੂ ਹੋ ਕੇ ਕੇਲੋਂ ਗੇਟ, ਨਹਿਰੂ ਮਾਰਕੀਟ ਅਤੇ ਰਾਏਕੋਟ ਪੁਲ ਤੋਂ ਹੁੰਦੀ ਹੋਈ ਵਾਪਸ ਕਾਲਜ ਵਿਖੇ ਆ ਕੇ ਸਮਾਪਤ ਹੋਈ। ਇਸ ਮੌਕੇ ਪ੍ਰਿੰਸੀਪਲ ਡਾ. ਰਾਹਿਲਾ ਖ਼ਾਨ ਨੇ ਕਿਹਾ ਕਿ ਰੈਲੀ ਕੱਢਣ ਦਾ ਮੁੱਖ ਮਕਸਦ ਲੋਕਾਂ ਨੂੰ ਖੂਨਦਾਨ ਪ੍ਰਤੀ ਜਾਗਰੂਕ ਕਰਨਾ ਹੈ, ਕਿਉਂਕਿ ਖੂਨਦਾਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਪ੍ਰੋਗਰਾਮ ਦੀ ਅਗਵਾਈ ਰੈੱਡ ਰਿਬਨ ਕਲੱਬ ਦੀ ਇੰਚਾਰਜ ਪ੍ਰੋਫੈਸਰ ਗੁਰਵਿੰਦਰ ਕੌਰ ਅਤੇ ਸਮੂਹ ਸਟਾਫ ਵਲੋਂ ਕੀਤੀ ਗਈ।
ਪਿਛਲੀ ਖ਼ਬਰ ਮਾਈ ਭਾਰਤ ਸੇਵਾ ਪਖਵਾੜਾ ਤਹਿਤ ਇਸਲਾਮੀਆ ਗਰਲਜ਼ ਕਾਲਜ ਵਿਖੇ ਸਫਾਈ ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਅਗਲੀ ਖ਼ਬਰ ਅਰਸ਼ਵੀਰ ਨੇ ਰਾਜ ਪੱਧਰੀ ਵੁਸ਼ੂ ਖੇਡਾਂ ֹ’ ਚ ਜਿੱਤਿਆ ਤਗ਼ਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।