03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਿਸਾਨ ਜਥੇਬੰਦੀ ਨੇ ਟਰਾਂਸਫਾਰਮਰਾਂ ’ਤੇ ਮੀਟਰ ਲਗਾਉਣ ਆਏ ਮੁਲਾਜ਼ਮਾਂ ਨੂੰ ‘ਬੇਰੰਗ ਮੋੜਿਆ’ ਨੰਨ੍ਹੇ ਮੁੰਨੇ ਬੱਚੇ ਬਿਰਧ ਆਸ਼ਰਮ ਦੇ ਬਜ਼ੁਰਗਾਂ ਨੂੰ ਮਿਲੇ

ਸੰਗਰੂਰ, 2 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਅੰਤਰਰਾਸ਼ਟਰੀ ਬਜ਼ੁਰਗ ਦਿਵਸ ਦੇ ਮੌਕੇ ’ਤੇ ਦ ਗ੍ਰੈਡ ਪ੍ਰੀ-ਸਕੂਲ, ਸੰਗਰੂਰ ਵੱਲੋਂ ਬੱਚਿਆਂ ਲਈ ਇੱਕ ਵਿਸ਼ੇਸ਼ ਅਤੇ ਭਾਵਨਾਤਮਕ ਸਿੱਖਿਆਤਮਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਨੰਨ੍ਹੇ ਵਿਦਿਆਰਥੀਆਂ ਨੇ ਡਾ.

ਅਜੀਤ ਡੈਸਕ 03-10-2026
ਸੰਗਰੂਰ, 2 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਅੰਤਰਰਾਸ਼ਟਰੀ ਬਜ਼ੁਰਗ ਦਿਵਸ ਦੇ ਮੌਕੇ ’ਤੇ ਦ ਗ੍ਰੈਡ ਪ੍ਰੀ-ਸਕੂਲ, ਸੰਗਰੂਰ ਵੱਲੋਂ ਬੱਚਿਆਂ ਲਈ ਇੱਕ ਵਿਸ਼ੇਸ਼ ਅਤੇ ਭਾਵਨਾਤਮਕ ਸਿੱਖਿਆਤਮਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਨੰਨ੍ਹੇ ਵਿਦਿਆਰਥੀਆਂ ਨੇ ਡਾ. ਨਰਿੰਦਰ ਸਿੰਘ ਬਿਰਧ ਆਸ਼ਰਮ, ਬਡਰੁੱਖਾਂ ਦਾ ਦੌਰਾ ਕੀਤਾ ਅਤੇ ਉੱਥੇ ਰਹਿ ਰਹੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ। ਇਸ ਦੌਰੇ ਦਾ ਮੁੱਖ ਉਦੇਸ਼ ਬੱਚਿਆਂ ਨੂੰ ਬਜ਼ੁਰਗਾਂ ਪ੍ਰਤੀ ਪਿਆਰ, ਸਤਿਕਾਰ, ਦਇਆ, ਹਮਦਰਦੀ ਅਤੇ ਦੇਖਭਾਲ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਬੱਚਿਆਂ ਨੇ ਬਜ਼ੁਰਗਾਂ ਨਾਲ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ। ਕਈ ਬਜ਼ੁਰਗਾਂ ਨਾਲ ਬੱਚਿਆਂ ਨੇ ਬਾਲ ਗੇਮਾਂ ਖੇਡੀਆਂ, ਜਦਕਿ ਤੁਰਨ-ਫਿਰਨ ਵਿੱਚ ਅਸਮਰੱਥ ਬਜ਼ੁਰਗਾਂ ਨਾਲ ਬੈਠ ਕੇ ਉਨ੍ਹਾਂ ਨੇ ਰੰਗ ਭਰਨ ਵਰਗੀਆਂ ਗਤੀਵਿਧੀਆਂ ਕੀਤੀਆਂ। ਬੱਚਿਆਂ ਦੀ ਮਾਸੂਮ ਮੁਸਕਾਨ ਅਤੇ ਬਜ਼ੁਰਗਾਂ ਦੇ ਚਿਹਰਿਆਂ ’ਤੇ ਆਈ ਖੁਸ਼ੀ ਨੇ ਇਸ ਦਿਨ ਨੂੰ ਬੇਹੱਦ ਖਾਸ ਅਤੇ ਯਾਦਗਾਰ ਬਣਾ ਦਿੱਤਾ।ਇਸ ਮੌਕੇ ਨੇ ਬੱਚਿਆਂ ਨੂੰ ਇਹ ਅਹਿਸਾਸ ਵੀ ਕਰਵਾਇਆ ਕਿ ਸਾਡੇ ਦਾਦਾ-ਦਾਦੀ ਅਤੇ ਸਮਾਜ ਦੇ ਬਜ਼ੁਰਗ ਸਿਰਫ਼ ਸਤਿਕਾਰ ਦੇ ਹੱਕਦਾਰ ਹੀ ਨਹੀਂ, ਸਗੋਂ ਸਾਡੇ ਪਿਆਰ, ਸਮੇਂ ਅਤੇ ਸਾਥ ਦੇ ਵੀ ਹੱਕਦਾਰ ਹਨ। ਦ ਗ੍ਰੈਡ ਪ੍ਰੀ-ਸਕੂਲ, ਸੰਗਰੂਰ ਵੱਲੋਂ ਸਮੇਂ-ਸਮੇਂ ’ਤੇ ਇਸ ਤਰ੍ਹਾਂ ਦੇ ਵਿਸ਼ੇਸ਼ ਦੌਰਿਆਂ ਅਤੇ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਹੈ, ਤਾਂ ਜੋ ਬੱਚਿਆਂ ਦੀ ਸਿੱਖਿਆ ਸਿਰਫ਼ ਕਲਾਸਰੂਮ ਤੱਕ ਸੀਮਿਤ ਨਾ ਰਹੇ। ਸਕੂਲ ਦਾ ਮੰਨਣਾ ਹੈ ਕਿ “ਕਰ ਕੇ ਸਿੱਖਣਾ” ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਪ੍ਰਭਾਵਸ਼ਾਲੀ ਹੈ। ਅਜਿਹੇ ਤਜਰਬੇ ਬੱਚਿਆਂ ਵਿੱਚ ਸਮਾਜਿਕ ਜ਼ਿੰਮੇਵਾਰੀ, ਸੰਵੇਦਨਸ਼ੀਲਤਾ, ਆਤਮ-ਵਿਸ਼ਵਾਸ ਅਤੇ ਚੰਗੀਆਂ ਕਦਰਾਂ-ਕੀਮਤਾਂ ਦਾ ਵਿਕਾਸ ਕਰਦੇ ਹਨ।
ਪਿਛਲੀ ਖ਼ਬਰ ਤੀਰਥ ਯਾਤਰਾ ਨਾਲ ਬਜ਼ੁਰਗਾਂ ਦੀ ਦਿਲੀ ਇੱਛਾ ਹੋ ਰਹੀ ਪੂਰੀ - ਭਰਾਜ ਅਗਲੀ ਖ਼ਬਰ ਦਿੜ੍ਹਬਾ ਦੀ ਅਨਾਜ ਮੰਡੀ ’ਚ ਡਰੋਨ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ-ਦਰਸ਼ਨ ਦੀ ਪੇਸ਼ਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।