04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਿਸਾਨ ਜਥੇਬੰਦੀਆਂ ਦੀ ਔਰਤ ਇਕਾਈ ਦੀ ਚੋਣ

ਧੂਰੀ, 3 ਅਕਤੂਬਰ (ਧਾਂਦਰਾ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਜਹਾਂਗੀਰ ਵਿਖੇ ਔਰਤਾਂ ਦੀ ਇਕਾਈ ਦੀ ਚੋਣ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਵੱਖ-ਵੱਖ ਆਗੂਆਂ ਵੱਲੋਂ ਸੰਬੋਧਨ ਕਰਦਿਆਂ ਜਥੇਬੰਦੀ ਦੀਆਂ ਗਤੀਵਿਧੀਆਂ ਅਤੇ ਲੋਕਾਂ ਨਾਲ਼ ਜੁੜੇ ਮੁੱਦਿਆਂ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ।

ਅਜੀਤ ਡੈਸਕ 04-10-2026
ਧੂਰੀ, 3 ਅਕਤੂਬਰ (ਧਾਂਦਰਾ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਜਹਾਂਗੀਰ ਵਿਖੇ ਔਰਤਾਂ ਦੀ ਇਕਾਈ ਦੀ ਚੋਣ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਵੱਖ-ਵੱਖ ਆਗੂਆਂ ਵੱਲੋਂ ਸੰਬੋਧਨ ਕਰਦਿਆਂ ਜਥੇਬੰਦੀ ਦੀਆਂ ਗਤੀਵਿਧੀਆਂ ਅਤੇ ਲੋਕਾਂ ਨਾਲ਼ ਜੁੜੇ ਮੁੱਦਿਆਂ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਆਗੂ ਕਰਮਜੀਤ ਸਿੰਘ ਭਲਵਾਨ, ਮਨਜੀਤ ਸਿੰਘ ਜਹਾਂਗੀਰ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਲੋਕਾਂ ਅਤੇ ਕਿਸਾਨਾਂ ਨਾਲ਼ ਸੰਬੰਧਤ ਮੁੱਦਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਚੋਣ ਦੌਰਾਨ ਔਰਤਾਂ ਦੀ ਇਕਾਈ ਦੀ ਨਵੀਂ ਕਮੇਟੀ ਦੀ ਚੋਣ ਕੀਤੀ ਗਈ। ਇਸ ਵਿੱਚ ਪ੍ਰਧਾਨ ਲਾਭ ਕੌਰ, ਸਕੱਤਰ ਜਸਵੰਤ ਕੌਰ, ਮਨਜੀਤ ਕੌਰ, ਸਰਬਜੀਤ ਕੌਰ, ਮਰੂਤੀ ਕੌਰ, ਗੁਰਮੀਤ ਕੌਰ, ਚਰਨਜੀਤ ਕੌਰ, ਹਰਬੰਸ ਕੌਰ, ਗੁਰਦੇਵ ਕੌਰ, ਅਮਨਦੀਪ ਕੌਰ, ਸੁਰਜੀਤ ਕੌਰ, ਬਸੰਤ ਕੌਰ, ਇੰਦਰਜੀਤ ਕੌਰ, ਰਜਿੰਦਰ ਕੌਰ, ਚਰਨਜੀਤ ਕੌਰ, ਮਹਿੰਦਰ ਕੌਰ ਆਦਿ ਕਮੇਟੀ ਮੈਂਬਰ ਚੁਣੇ ਗਏ , ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਨਵੀਂ ਚੁਣੀ ਕਮੇਟੀ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ‘ ਆਪ’ ਆਗੂਆਂ ਨੇ ਕਣਕ ਦੇ ਖ਼ਰੀਦ ਮੁੱਲ ਵਿੱਚ 25 ਰੁਪਏ ਦੇ ਵਾਧੇ ਨੂੰ ਕਿਸਾਨਾਂ ਨਾਲ ਮਜ਼ਾਕ ਦੱਸਿਆ ਅਗਲੀ ਖ਼ਬਰ ਜਾਮਾਰਾਏ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦਾ ਡੈਲੀਗੇਟ ਇਜਲਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।