04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਬਲਵਿੰਦਰ ਕੌਰ ਅਕਾਲੀ ਦਲ (ਬਾਦਲ) ’ਚ ਸ਼ਾਮਿਲ ਦੋ ਮਹੀਨੇ ਪਹਿਲਾਂ ਕਾਂਗਰਸ ਵਿੱਚ ਹੋਏ ਸਨ ਸ਼ਾਮਿਲ, ਸੁਖਬੀਰ ਸਿੰਘ ਬਾਦਲ ਤੋਂ ਲਿਆ ਆਸ਼ੀਰਵਾਦ

ਲਹਿਰਾਗਾਗਾ, 3 ਅਕਤੂਬਰ (ਅਸ਼ੋਕ ਗਰਗ) - ਨਗਰ ਕੌਂਸਲ ਲਹਿਰਾਗਾਗਾ ਦੀ ਸਾਬਕਾ ਪ੍ਰਧਾਨ ਡਾ. ਬਲਵਿੰਦਰ ਕੌਰ ਉਰਫ਼ ਸੰਦੀਪ ਕੌਰ ਅੱਜ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ’ਚ ਸ਼ਾਮਿਲ ਹੋ ਗਏ।

ਅਜੀਤ ਡੈਸਕ 04-10-2026
ਲਹਿਰਾਗਾਗਾ, 3 ਅਕਤੂਬਰ (ਅਸ਼ੋਕ ਗਰਗ) - ਨਗਰ ਕੌਂਸਲ ਲਹਿਰਾਗਾਗਾ ਦੀ ਸਾਬਕਾ ਪ੍ਰਧਾਨ ਡਾ. ਬਲਵਿੰਦਰ ਕੌਰ ਉਰਫ਼ ਸੰਦੀਪ ਕੌਰ ਅੱਜ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ’ਚ ਸ਼ਾਮਿਲ ਹੋ ਗਏ। ਹਲਕਾ ਇੰਚਾਰਜ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਦੀ ਪ੍ਰੇਰਨਾ ਸਦਕਾ ਅਕਾਲੀ ਦਲ ’ਚ ਸ਼ਾਮਿਲ ਹੋਣ ਉਪਰੰਤ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਆਸ਼ੀਰਵਾਦ ਲਿਆ । ਜ਼ਿਕਰਯੋਗ ਹੈ ਕਿ ਬਲਵਿੰਦਰ ਕੌਰ ਪੰਜ ਵਾਰ ਲਗਾਤਾਰ ਕੌਂਸਲਰ ਅਤੇ ਦੋ ਵਾਰ ਨਗਰ ਕੌਂਸਲ ਦੇ ਪ੍ਰਧਾਨ ਰਹਿ ਚੁੱਕੇ ਹਨ। ਉਹ ਲਗਭਗ ਦੋ ਮਹੀਨੇ ਪਹਿਲਾਂ ਕਾਂਗਰਸ ਵਿੱਚ ਸ਼ਾਮਿਲ ਹੋਏ ਸਨ। ਅਕਾਲੀ ਦਲ ’ਚ ਸ਼ਾਮਿਲ ਹੋਣ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਪਾਰਟੀ ਹੈ। ਇਸੇ ਵਿਸ਼ਵਾਸ ਤਹਿਤ ਉਹ ਆਪਣੇ ਸਮਰਥਕਾਂ ਸਮੇਤ ਪਾਰਟੀ ’ਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਮਿਹਨਤ ਕਰਨਗੇ । ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਨੇ ਕਿਹਾ ਕਿ ਪੰਜਾਬ ਅੰਦਰ ਅਕਾਲੀ ਦਲ (ਬਾਦਲ) ਦੇ ਹੱਕ ’ਚ ਮਾਹੌਲ ਬਣ ਰਿਹਾ ਹੈ ਅਤੇ ਲੋਕ ਪਾਰਟੀ ਦੀਆਂ ਨੀਤੀਆਂ ਨੂੰ ਸਮਝ ਰਹੇ ਹਨ। ਇਸ ਮੌਕੇ ਹਲਕੇ ਦੇ ਸੀਨੀਅਰ ਆਗੂ ਨਿਰਮਲ ਸਿੰਘ ਕੜੈਲ, ਆਸ਼ੂ ਜਿੰਦਲ ਡੇਅਰੀ ਵਾਲੇ, ਜੁਗਰਾਜ ਸਿੰਘ ਬਾਗੜੀ ਭੁਟਾਲ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਜਹਾਂਗੀਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ ਹਰ ਪਰਿਵਾਰ ਲਈ 10 ਲੱਖ ਦਾ ਮੁਫ਼ਤ ਇਲਾਜ ਅਗਲੀ ਖ਼ਬਰ ਕਿਸਾਨ ਅੱਜ ਜ਼ਿਲ੍ਹਾ ਭਰ ’ਚ ਫੂਕਣਗੇ ਪੰਜਾਬ ਸਰਕਾਰ ਦੀਆਂ ਅਰਥੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।