04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ - ਅਮਨ ਅਰੋੜਾ ਸੁਨਾਮ ’ਚ ਡਰੋਨ ਸ਼ੋਅ ਰਾਹੀਂ ਉਕੇਰਿਆ ਗੁਰੂ ਸਾਹਿਬ ਦਾ ਜੀਵਨ-ਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੱਗੂ) - ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਵਲੋਂ ਅੱਜ ਸ਼ਹੀਦ ਊਧਮ ਸਿੰਘ ਕਾਲਜ, ਸੁਨਾਮ ਵਿਖੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਰੋਨ ਸ਼ੋਅ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੰਗਤੀ ਰੂਪ ’ਚ ਹਾਜ਼ਰੀ ਭਰੀ।

ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ। ਤਸਵੀਰ-ਧਾਲੀਵਾਲ 04-10-2026
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੱਗੂ) - ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਵਲੋਂ ਅੱਜ ਸ਼ਹੀਦ ਊਧਮ ਸਿੰਘ ਕਾਲਜ, ਸੁਨਾਮ ਵਿਖੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਰੋਨ ਸ਼ੋਅ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੰਗਤੀ ਰੂਪ ’ਚ ਹਾਜ਼ਰੀ ਭਰੀ। ਡਰੋਨਾਂ ਰਾਹੀਂ ਅੰਬਰ ’ਤੇ ਉਕੇਰੀਆਂ ਰੌਸ਼ਨ ਆਕ੍ਰਿਤੀਆਂ ਨੇ ਗੁਰੂ ਸਾਹਿਬ ਦੀ ਬਾਣੀ, ਜੀਵਨ-ਦਰਸ਼ਨ ਅਤੇ ਸਰਬ-ਸਾਂਝੀਵਾਲਤਾ ਦੇ ਸੁਨੇਹੇ ਨੂੰ ਸਾਕਾਰ ਕਰਦਿਆਂ ਆਧੁਨਿਕ ਤਕਨੀਕ ਅਤੇ ਅਧਿਆਤਮਿਕ ਵਿਰਾਸਤ ਦਾ ਸੁੰਦਰ ਸੁਮੇਲ ਪੇਸ਼ ਕੀਤਾ।ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰੀ, ਪਿਆਰ, ਕਿਰਤ ਅਤੇ ਆਪਸੀ ਸਾਂਝ ਦਾ ਰਾਹ ਦਿਖਾਇਆ। ਕੈਬਨਿਟ ਮੰਤਰੀ ਨੇ ਕਿਹਾ ਕਿ ਡਰੋਨ ਸ਼ੋਅ ਵਰਗੀਆਂ ਨਿਵੇਕਲੀਆਂ ਪੇਸ਼ਕਾਰੀਆਂ ਨਵੀਂ ਪੀੜ੍ਹੀ ਨੂੰ ਮਹਾਨ ਅਧਿਆਤਮਿਕ ਵਿਰਾਸਤ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਇਸ ਮੌਕੇ ਭਾਈ ਜੋਗਿੰਦਰ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜਥੇ ਨੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਸਾਂਝੀਵਾਲਤਾ, ਸੇਵਾ ਅਤੇ ਭਾਈਚਾਰਕ ਏਕਤਾ ਦੀ ਪ੍ਰਤੀਕ ਹੈ।
ਪਿਛਲੀ ਖ਼ਬਰ ਲਾਈਫ ਗਾਰਡ ਨਰਸਿੰਗ ਇੰਸਟੀਚਿਊਟ ਦਾ ਬੀ.ਐੱਸ.ਸੀ. ਨਰਸਿੰਗ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ‘ਬੰਦੀ ਸਿੰਘ ਰਿਹਾਈ ਮਾਰਚ’ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਤੋਂ ਦਮਦਮਾ ਸਾਹਿਬ ਵੱਲ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।