ਕਾਤਰੋਂ ਚੌਂਕ ਦੇ ਟਰੈਫਿਕ ਜਾਮ ਤੋਂ ਰਾਹਤ ਲਈ ਨਵੀਂ ਸੜਕ ਬਣਾਉਣ ਦੀ ਮੰਗ
ਸ਼ੇਰਪੁਰ ਵਾਸੀਆਂ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਦਿੱਤਾ ਮੰਗ ਪੱਤਰ
ਸ਼ੇਰਪੁਰ, 4 ਅਕਤੂਬਰ (ਮੇਘ ਰਾਜ ਜੋਸ਼ੀ) - ਕਾਤਰੋਂ ਚੌਂਕ ਸ਼ੇਰਪੁਰ ਵਿਖੇ ਵੱਡੇ ਵਾਹਨਾਂ ਕਾਰਨ ਅਕਸਰ ਲੱਗਦੇ ਟਰੈਫਿਕ ਜਾਮ ਤੋਂ ਰਾਹਤ ਦਿਵਾਉਣ ਲਈ ਸ਼ੇਰਪੁਰ ਵਾਸੀਆਂ ਵਲੋਂ ਮਾਰਕੀਟ ਕਮੇਟੀ ਸ਼ੇਰਪੁਰ ਦੇ ਚੇਅਰਮੈਨ ਸਰਪੰਚ ਰਾਜਵਿੰਦਰ ਸਿੰਘ ਨੂੰ ਨਵੀਂ ਸੜਕ ਬਣਾਉਣ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਧੂਰੀ ਅਤੇ ਮਲੇਰਕੋਟਲਾ ਵਲੋਂ ਆਉਣ ਵਾਲੇ ਵੱਡੇ ਵਾਹਨਾਂ ਦੀ ਆਵਾਜਾਈ ਕਾਰਨ ਕਾਤਰੋਂ ਚੌਂਕ ਵਿਖੇ ਅਕਸਰ ਜਾਮ ਦੀ ਸਥਿਤੀ ਬਣੀ ਰਹਿੰਦੀ ਹੈ, ਜਿਸ ਕਾਰਨ ਆਮ ਲੋਕਾਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
0
04 ਐਸਐਨਜੀ104ਪਿੰਡ ਕਾਲੀਆ ਵਿਖੇ ਰਵਿਦਾਸ ਧਰਮਸ਼ਾਲਾ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਗੋਇਲ, ਨਾਲ਼ ਖੜ੍ਹੇ ਸਨਮੀਕ ਸਿੰਘ ਹੈਨਰੀ। ਤਸਵੀਰ-ਅਸ਼ੋਕ ਗਰਗ
05-10-2026
ਸ਼ੇਰਪੁਰ, 4 ਅਕਤੂਬਰ (ਮੇਘ ਰਾਜ ਜੋਸ਼ੀ) - ਕਾਤਰੋਂ ਚੌਂਕ ਸ਼ੇਰਪੁਰ ਵਿਖੇ ਵੱਡੇ ਵਾਹਨਾਂ ਕਾਰਨ ਅਕਸਰ ਲੱਗਦੇ ਟਰੈਫਿਕ ਜਾਮ ਤੋਂ ਰਾਹਤ ਦਿਵਾਉਣ ਲਈ ਸ਼ੇਰਪੁਰ ਵਾਸੀਆਂ ਵਲੋਂ ਮਾਰਕੀਟ ਕਮੇਟੀ ਸ਼ੇਰਪੁਰ ਦੇ ਚੇਅਰਮੈਨ ਸਰਪੰਚ ਰਾਜਵਿੰਦਰ ਸਿੰਘ ਨੂੰ ਨਵੀਂ ਸੜਕ ਬਣਾਉਣ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਧੂਰੀ ਅਤੇ ਮਲੇਰਕੋਟਲਾ ਵਲੋਂ ਆਉਣ ਵਾਲੇ ਵੱਡੇ ਵਾਹਨਾਂ ਦੀ ਆਵਾਜਾਈ ਕਾਰਨ ਕਾਤਰੋਂ ਚੌਂਕ ਵਿਖੇ ਅਕਸਰ ਜਾਮ ਦੀ ਸਥਿਤੀ ਬਣੀ ਰਹਿੰਦੀ ਹੈ, ਜਿਸ ਕਾਰਨ ਆਮ ਲੋਕਾਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਹੈ ਅਤੇ ਕਈ ਵਾਰ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਜਾਂਦੀਆਂ ਹਨ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਰਜਵਾਹੇ ਦੇ ਨਾਲ-ਨਾਲ ਨਵੀਂ ਸੜਕ ਬਣਾਈ ਜਾਵੇ ਅਤੇ ਇਸ ਨੂੰ ਰਾਮਨਗਰ ਛੰਨਾ ਰੋਡ ਨਾਲ ਜੋੜਿਆ ਜਾਵੇ ਤਾਂ ਜੋ ਧੂਰੀ-ਮਲੇਰਕੋਟਲਾ ਵੱਲੋਂ ਆਉਣ ਵਾਲੇ ਵੱਡੇ ਵਾਹਨਾਂ ਦੀ ਆਵਾਜਾਈ ਨੂੰ ਕਾਤਰੋਂ ਚੌਂਕ ਤੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਕਾਤਰੋਂ ਚੌਂਕ ਵਿਖੇ ਟਰੈਫਿਕ ਦਾ ਦਬਾਅ ਘਟੇਗਾ ਅਤੇ ਲੋਕਾਂ ਨੂੰ ਜਾਮ ਦੀ ਸਮੱਸਿਆ ਤੋਂ ਕਾਫ਼ੀ ਹੱਦ ਤੱਕ ਰਾਹਤ ਮਿਲ ਸਕਦੀ ਹੈ। ਇਸ ਮੌਕੇ ਮਾਰਕੀਟ ਕਮੇਟੀ ਸ਼ੇਰਪੁਰ ਦੇ ਚੇਅਰਮੈਨ ਸਰਪੰਚ ਰਾਜਵਿੰਦਰ ਸਿੰਘ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਮੰਗ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਇਸ ਮੌਕੇ ਗੁਰਮੇਲ ਸਿੰਘ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ, ਹਾਕਮ ਸਿੰਘ, ਨਾਹਰ ਸਿੰਘ, ਬਲਵਿੰਦਰ ਸਿੰਘ, ਜਗਦੇਵ ਸਿੰਘ, ਬਿਕਰ ਸਿੰਘ, ਸੁਖਦੇਵ ਸਿੰਘ, ਰਮਨਦੀਪ ਸਿੰਘ, ਮੰਗਾ ਸਿੰਘ, ਬਹਾਲ ਸਿੰਘ, ਅਮਰਜੀਤ ਸਿੰਘ, ਰੂਪ ਸਿੰਘ, ਨਿਰਮਲ ਸਿੰਘ, ਗੁਰਚਰਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।