ਵਿੱਤ ਮੰਤਰੀ ਨੇ ਦਿੜ੍ਹਬਾ ਹਲਕੇ ਦੇ ਪੰਜ ਪਿੰਡਾਂ ਦੇ ਵਿਕਾਸ ਲਈ 1 ਕਰੋੜ 18 ਲੱਖ ਰੁਪਏ ਦੇ ਚੈੱਕ ਵੰਡੇ
ਦਿੜ੍ਹਬਾ ਮੰਡੀ, 5 ਅਕਤੂਬਰ (ਹਰਬੰਸ ਸਿੰਘ ਛਾਜਲੀ)- ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਲਈ ਪੰਜ ਪਿੰਡਾਂ ਦੀਆਂ ਪੰਚਾਇਤਾਂ ਨੂੰ 1 ਕਰੋੜ 18 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਪਿੰਡਾਂ ਦੀਆਂ ਸੱਥਾਂ ’ਚ ਪੁੱਜ ਕੇ ਭੇਟ ਕੀਤੇ। ਪੰਚਾਇਤਾਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਜਲਦੀ ਤੋਂ ਜਲਦੀ ਸ਼ੁਰੂ ਕਰਕੇ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਛੇਤੀ ਮਿਲ ਸਕੇ।
ਪ
ਪਿੰਡ ਰਾਮਪੁਰ ਗੁੱਜਰਾਂ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਚੈੱਕ ਦਿੰਦੇ ਹੋਏ। ਤਸਵੀਰ ਹਰਬੰਸ ਸਿੰਘ ਛਾਜਲੀ
06-10-2026
ਦਿੜ੍ਹਬਾ ਮੰਡੀ, 5 ਅਕਤੂਬਰ (ਹਰਬੰਸ ਸਿੰਘ ਛਾਜਲੀ)- ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਲਈ ਪੰਜ ਪਿੰਡਾਂ ਦੀਆਂ ਪੰਚਾਇਤਾਂ ਨੂੰ 1 ਕਰੋੜ 18 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਪਿੰਡਾਂ ਦੀਆਂ ਸੱਥਾਂ ’ਚ ਪੁੱਜ ਕੇ ਭੇਟ ਕੀਤੇ। ਪੰਚਾਇਤਾਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਜਲਦੀ ਤੋਂ ਜਲਦੀ ਸ਼ੁਰੂ ਕਰਕੇ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਛੇਤੀ ਮਿਲ ਸਕੇ। ਵਿੱਤ ਮੰਤਰੀ ਨੇ ਦੱਸਿਆ ਕਿ ਗੁਰੂ ਤੇਗ਼ ਬਹਾਦਰ ਨਗਰ, ਆਬਾਦੀ ਹਰਿਆਊ ਨੂੰ 20 ਲੱਖ ਰੁਪਏ, ਸੰਗਤਪੁਰਾ ਨੂੰ 3 ਲੱਖ ਰੁਪਏ, ਰਟੋਲਾਂ ਨੂੰ 40 ਲੱਖ ਰੁਪਏ, ਸੂਲਰ ਘਰਾਟ ਨੂੰ 40 ਲੱਖ ਰੁਪਏ ਅਤੇ ਰਾਮਪੁਰ ਗੁੱਜਰਾਂ ਨੂੰ 15 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ। ਰਾਸ਼ੀ ਪਿੰਡਾਂ ਦੀਆਂ ਸਥਾਨਕ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਅਤੇ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਲਈ ਵ ਰਤੀ ਜਾਵੇਗੀ । ਉਨ੍ਹਾਂ ਕਿਹਾ ਕਿ ਦਿੜ੍ਹਬਾ ਹਲਕੇ ਨੂੰ ਪਹਿਲਾਂ ਪਿਛੜੇ ਹਲਕੇ ਵਜੋਂ ਜਾਣਿਆ ਜਾਂਦਾ ਸੀ, ਪਰ ਮੌਜੂਦਾ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਹਲਕੇ ਦੀ ਨੁਹਾਰ ਬਦਲੀ ਹੈ। ਸ. ਚੀਮਾ ਨੇ ਕਿਹਾ ਕਿ ਪਿੰਡਾਂ ਨੂੰ ਪੱਕੀਆਂ ਸੜਕਾਂ ਨਾਲ ਜੋੜਨ ਦੇ ਨਾਲ-ਨਾਲ ਨੌਜਵਾਨਾਂ ਲਈ ਖੇਡ ਸਟੇਡੀਅਮਾਂ ਦੀ ਉਸਾਰੀ ਵੀ ਕਰਵਾਈ ਗਈ ਹੈ। ਵਿੱਤ ਮੰਤਰੀ ਨੇ ਸਰਪੰਚਾਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਰਾਂਟਾਂ ਦੀ ਪਾਰਦਰਸ਼ੀ ਅਤੇ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ। ਇਸ ਮੌਕੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ, ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਸਮੇਤ ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।