06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕਰਾਂਗੇ - ਮਹਿਲਾਂ, ਇਸਰਹੇਲ

ਛਾਜਲੀ, 5 ਅਕਤੂਬਰ (ਅਜਾਇਬ ਸਿੰਘ ਨੀਲੋਵਾਲ) - ਨੰਬਰਦਾਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਰਣ ਸਿੰਘ ਮਹਿਲਾ ਅਤੇ ਹਰਬੰਸ ਸਿੰਘ ਈਸਰਹੇਲ ਨੇ ਸਾਂਝੇ ਤੌਰ ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੌਣੇ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਨੰਬਰਦਾਰਾਂ ਦੀਆਂ ਮੰਗਾਂ ਵੱਲ ਕੋਈ ਠੋਸ ਧਿਆਨ ਨਹੀਂ ਦਿੱਤਾ ਗਿਆ।

ਨੰਬਰਦਾਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਰਣ ਸਿੰਘ ਮਹਿਲਾਂ ਅਤੇ ਹਰਬੰਸ ਸਿੰਘ ਈਸਰਹੇਲ। ਤਸਵੀਰ: ਅਜਾਇਬ ਸਿੰਘ ਨੀਲੋਵਾਲ 06-10-2026
ਛਾਜਲੀ, 5 ਅਕਤੂਬਰ (ਅਜਾਇਬ ਸਿੰਘ ਨੀਲੋਵਾਲ) - ਨੰਬਰਦਾਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਰਣ ਸਿੰਘ ਮਹਿਲਾ ਅਤੇ ਹਰਬੰਸ ਸਿੰਘ ਈਸਰਹੇਲ ਨੇ ਸਾਂਝੇ ਤੌਰ ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੌਣੇ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਨੰਬਰਦਾਰਾਂ ਦੀਆਂ ਮੰਗਾਂ ਵੱਲ ਕੋਈ ਠੋਸ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸਰਕਾਰ ਵੱਲੋਂ ਨੰਬਰਦਾਰਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਯੂਨੀਅਨ ਵੱਲੋਂ ਕਈ ਵਾਰ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਜਾ ਚੁੱਕੀ ਹੈ, ਪਰ ਅਜੇ ਤੱਕ ਕੋਈ ਠੋਸ ਅਤੇ ਹਾਂ-ਪੱਖੀ ਕਾਰਵਾਈ ਸਾਹਮਣੇ ਨਹੀਂ ਆਈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਅਣਦੇਖੀ ਕਾਰਨ ਨੰਬਰਦਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸੇ ਦੇ ਚਲਦਿਆਂ 7 ਅਕਤੂਬਰ ਨੂੰ ਦੋਰਾਹਾ ਵਿਖੇ ਪੰਜਾਬ ਬਾਡੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਵਿੱਚ ਨੰਬਰਦਾਰਾਂ ਦੀਆਂ ਮੰਗਾਂ ਅਤੇ ਸਰਕਾਰ ਖ਼ਿਲਾਫ਼ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ‘ ਆਪ’ ਸਰਕਾਰ ਦਾ ਹੁਣ ਸਮਾਂ ਪੁੱਗ ਚੁੱਕਿਆ ਹੈ-ਡਾ. ਵੇਰਕਾ ਅਗਲੀ ਖ਼ਬਰ ਕਣਕ ਦੇ ਭਾਅ ਵਿਚ ਨਿਗੂਣਾ ਵਾਧਾ ਆਰਥਿਕ ਸੰਕਟ ’ਚ ਘਿਰੀ ਕਿਸਾਨੀ ਲਈ ਹੋਰ ਵੀ ਨੁਕਸਾਨਦੇਹ – ਭਿੰਡਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।