07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬਿਰਧ ਆਸ਼ਰਮ ’ਚ ਬਜ਼ੁਰਗ ਦਿਵਸ ਮਨਾਇਆ

ਮਸਤੂਆਣਾ ਸਾਹਿਬ, 6 ਅਕਤੂਬਰ (ਦਮਦਮੀ)-ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਵੱਲੋਂ ਕਮਿਊਨਿਟੀ ਸਰਵਿਸ ਪ੍ਰੋਜੈਕਟ ਤਹਿਤ ਡਾ. ਨਰਿੰਦਰ ਸਿੰਘ ਬਿਰਧ ਆਸ਼ਰਮ, ਬਡਰੁੱਖਾਂ ਵਿਖੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਬਜ਼ੁਰਗ ਦਿਵਸ ਮਨਾਇਆ ਗਿਆ।

ਵੱਡੀ ਗਿਣਤੀ ’ਚ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੇ ਕੀਤੀ ਸ਼ਿਰਕਤ 07-10-2026
ਮਸਤੂਆਣਾ ਸਾਹਿਬ, 6 ਅਕਤੂਬਰ (ਦਮਦਮੀ)-ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਵੱਲੋਂ ਕਮਿਊਨਿਟੀ ਸਰਵਿਸ ਪ੍ਰੋਜੈਕਟ ਤਹਿਤ ਡਾ. ਨਰਿੰਦਰ ਸਿੰਘ ਬਿਰਧ ਆਸ਼ਰਮ, ਬਡਰੁੱਖਾਂ ਵਿਖੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਬਜ਼ੁਰਗ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾ. ਸੁਖਦੀਪ ਕੌਰ ਦੀ ਅਗਵਾਈ ਹੇਠ ਮਨਾਏ ਗਏ ਬਜ਼ੁਰਗ ਦਿਵਸ ਮੌਕੇ ਕਰਵਾਏ ਸਮਾਗਮ ਵਿੱਚ ਪ੍ਰੋਗਰਾਮ ਇੰਚਾਰਜ ਪ੍ਰੋਫੈਸਰ ਨਵਨੀਤ ਕੌਰ ਅਤੇ ਮਿਸਜ ਤੇਜਿੰਦਰ ਕੌਰ ਕੌਰ ਵੀ ਸ਼ਾਮਲ ਸਨ। ਕਾਲਜ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨਾਲ ਕਾਫੀ ਸਮਾਂ ਬਿਤਾਇਆ ਅਤੇ ਦੁੱਖ ਸੁੱਖ ਸਾਂਝੇ ਕੀਤੇ। ਵਿਦਿਆਰਥੀਆਂ ਨੇ ਬਜ਼ੁਰਗਾਂ ਦੇ ਜੀਵਨ ਬਾਰੇ ਅਨੁਭਵ ਵੀ ਸਾਂਝੇ ਕੀਤੇ ਅਤੇ ਉਨ੍ਹਾਂ ਪ੍ਰਤੀ ਸਤਿਕਾਰ ਤੇ ਸੰਵੇਦਨਸ਼ੀਲਤਾ ਦਾ ਪ੍ਰਗਟਾਵਾ ਕੀਤਾ। ਵਿਦਿਆਰਥੀਆਂ ਨੇ ਪੇਂਟਿੰਗ, ਯੋਗਾ ਅਤੇ ਖੇਡਾਂ ਸਮੇਤ ਵੱਖ ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਵਿਦਿਆਰਥੀਆਂ ਨੇ ਬਜ਼ੁਰਗਾਂ ਦੀ ਦੇਖਭਾਲ ਅਤੇ ਸਤਿਕਾਰ ਕਰਨ ਦਾ ਸੰਕਲਪ ਲਿਆ। ਪ੍ਰਿੰਸੀਪਲ ਡਾ. ਸੁਖਦੀਪ ਕੌਰ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦੇ ਹਨ। ਉਹਨਾਂ ਕਿਹਾ ਕਿ ਬਜ਼ੁਰਗਾਂ ਦਾ ਸਤਿਕਾਰ ਅਤੇ ਦੇਖਭਾਲ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ ਅੰਡਰ-14 ਕਬੱਡੀ ਚੈਂਪੀਅਨਸ਼ਿਪ ਸ਼ੁਰੂ ਅਗਲੀ ਖ਼ਬਰ ਕਿਸਾਨ ਯੂਨੀਅਨ ਉਗਰਾਹਾਂ ਨੇ ਦੂਸਰੇ ਦਿਨ ਵੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਬੰਦ ਕੀਤੇ ਤਿੰਨੇ ਗੇਟ 13 ਅਕਤੂਬਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।