08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਹਰਬੰਸ ਸਿੰਘ ਬਣੇ ‘ਮਿਸਟਰ ਟੈਲੰਟ ਸਟਾਰ’, ਹਰਪ੍ਰੀਤ ਕੌਰ ਨੇ ਜਿੱਤਿਆ ‘ਮਿਸ ਟੈਲੰਟ ਸਟਾਰ’ ਦਾ ਖ਼ਿਤਾਬ

ਲਹਿਰਾਗਾਗਾ, 7 ਅਕਤੂਬਰ (ਅਸ਼ੋਕ ਗਰਗ) - ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲ੍ਹਾਂ ਵਿਖੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨ, ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਾਉਣ ਅਤੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ਾਨਦਾਰ ‘ਟੈਲੰਟ ਹੰਟ’ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਗਾਇਕੀ, ਭਾਸ਼ਣ, ਕਲਾਤਮਕ ਪੇਸ਼ਕਾਰੀਆਂ ਅਤੇ ਹੋਰ ਰਚਨਾਤਮਿਕ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 08-10-2026
ਲਹਿਰਾਗਾਗਾ, 7 ਅਕਤੂਬਰ (ਅਸ਼ੋਕ ਗਰਗ) - ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲ੍ਹਾਂ ਵਿਖੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨ, ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਾਉਣ ਅਤੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ਾਨਦਾਰ ‘ਟੈਲੰਟ ਹੰਟ’ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਗਾਇਕੀ, ਭਾਸ਼ਣ, ਕਲਾਤਮਕ ਪੇਸ਼ਕਾਰੀਆਂ ਅਤੇ ਹੋਰ ਰਚਨਾਤਮਿਕ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਪੇਸ਼ਕਾਰੀ ਦੇ ਆਧਾਰ ’ਤੇ ਪੀ.ਜੀ.ਡੀ.ਸੀ.ਏ. ਕਲਾਸ ਦੇ ਵਿਦਿਆਰਥੀ ਹਰਬੰਸ ਸਿੰਘ ਨੂੰ ‘ ਮਿਸਟਰ ਟੈਲੰਟ ਸਟਾਰ’ ਅਤੇ ਹਰਪ੍ਰੀਤ ਕੌਰ ਨੂੰ ‘ਮਿਸ ਟੈਲੰਟ ਸਟਾਰ’ ਚੁਣਿਆ ਗਿਆ। ਕਾਲਜ ਦੇ ਪ੍ਰਿੰਸੀਪਲ ਰੋਹਿਤ ਵਾਲੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਲਈ ਆਪਣੀ ਪ੍ਰਤਿਭਾ ਨੂੰ ਪਛਾਣਨਾ ਅਤੇ ਉਸ ਨੂੰ ਨਿਖਾਰਨਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਟੈਲੰਟ ਹੰਟ ਵਿੱਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁਕਾਬਲੇ ਵਿੱਚ ਜਿੱਤ ਜਾਂ ਹਾਰ ਨਾਲੋਂ ਵੱਧ ਮਹੱਤਵਪੂਰਨ ਗੱਲ ਇਹ ਹੈ ਕਿ ਵਿਦਿਆਰਥੀ ਆਪਣੀ ਪ੍ਰਤਿਭਾ ਨੂੰ ਪਛਾਣ ਕੇ ਉਸ ਨੂੰ ਨਿਖਾਰਨ ਅਤੇ ਅੱਗੇ ਲਿਜਾਣ ਲਈ ਲਗਾਤਾਰ ਯਤਨ ਕਰਨ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਡਾਇਰੈਕਟਰ ਰਾਕੇਸ਼ ਕੁਮਾਰ ਸ਼ਰਮਾ ਅਤੇ ਰਾਜ ਕੁਮਾਰ ਗਰਗ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੀ ਕਲਾ ਅਤੇ ਹੁਨਰ ਨੂੰ ਨਿਖਾਰਨ ਲਈ ਅਜਿਹੇ ਮੰਚ ਪ੍ਰਦਾਨ ਕਰਨਾ ਇੱਕ ਸ਼ਲਾਘਾਯੋਗ ਉਪਰਾਲਾ ਹੈ।
ਪਿਛਲੀ ਖ਼ਬਰ ਨਸ਼ਾ ਰੋਕੂ ਕਮੇਟੀ ਸ਼ੇਰਪੁਰ ਤੇ ਖੇੜੀ ਕਲਾਂ ਦੇ ਨੌਜਵਾਨਾਂ ਦਾ ਸਨਮਾਨ ਅਗਲੀ ਖ਼ਬਰ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਪ੍ਰਿਯੰਕ ਕਾਨੂੰਨਗੋ। ਬੀ.ਸੀ.ਏ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।