09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬੀ.ਐੱਡ. ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

ਮਸਤੂਆਣਾ ਸਾਹਿਬ, 8 ਅਕਤੂਬਰ (ਦਮਦਮੀ)-ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣ ਉਪਰੰਤ ਕੀਤੀ ਗਈ। ਇਸ ਮੌਕੇ ਬੀ.

ਸਮਾਗਮ ਦੌਰਾਨ ਮੋਹਤਬਰ ਸ਼ਖਸ਼ੀਅਤਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ-ਦਮਦਮੀ 09-10-2026
ਮਸਤੂਆਣਾ ਸਾਹਿਬ, 8 ਅਕਤੂਬਰ (ਦਮਦਮੀ)-ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣ ਉਪਰੰਤ ਕੀਤੀ ਗਈ। ਇਸ ਮੌਕੇ ਬੀ.ਐੱਡ. ਅਤੇ ਐੱਮ.ਐੱਡ. ਦੇ ਵਿਦਿਆਰਥੀਆਂ ਸਮੇਤ ਕਾਲਜ ਦੇ ਸਮੂਹ ਸਟਾਫ਼ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਉੱਚ ਕੋਟੀ ਦੇ ਰਾਗੀ ਜਥਿਆਂ ਵੱਲੋਂ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਸਮੂਹ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਨਵੇਂ ਅਕਾਦਮਿਕ ਸੈਸ਼ਨ ਦੀ ਸਫ਼ਲਤਾ, ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਕਾਲਜ ਦੀ ਚੜ੍ਹਦੀ ਕਲਾ ਤੇ ਤਰੱਕੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਵਿਦਿਆਰਥੀਆਂ ਨੂੰ ਨਵੇਂ ਅਕਾਦਮਿਕ ਸੈਸ਼ਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰਸਾਗਰ ਮਸਤੂਆਣਾ ਸਾਹਿਬ ਦੀ ਪਵਿੱਤਰ ਧਰਤੀ ’ਤੇ ਸਥਾਪਤ ਇਹ ਸਿੱਖਿਆ ਸੰਸਥਾ ਲੰਮੇ ਸਮੇਂ ਤੋਂ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਚੰਗੇ ਇਨਸਾਨ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਇੱਥੋਂ ਸਿੱਖਿਆ ਪ੍ਰਾਪਤ ਕਰਕੇ ਅਣਗਿਣਤ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉੱਚ ਬੁਲੰਦੀਆਂ ਹਾਸਲ ਕਰਦਿਆਂ ਸਮਾਜ ਸੇਵਾ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਕਾਲਜ ਦੀ ਪ੍ਰਿੰਸੀਪਲ ਡਾ. ਸੁਖਦੀਪ ਕੌਰ ਨੇ ਸਮਾਗਮ ਵਿੱਚ ਪਹੁੰਚੀ ਸੰਗਤ, ਅਧਿਆਪਕਾਂ, ਸਟਾਫ਼ ਅਤੇ ਨਵੇਂ ਵਿਦਿਆਰਥੀਆਂ ਦਾ ਧੰਨਵਾਦ ਕੀਤਾ।ਸਮਾਗਮ ਦੇ ਅੰਤ ਵਿੱਚ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।
ਪਿਛਲੀ ਖ਼ਬਰ ਗਾਂਧੀ ਸਕੂਲ ਵਿਖੇ ਰਾਮਲੀਲ੍ਹਾ ਸਬੰਧੀ ਗਨੇਸ਼ ਪੂਜਾ ਅਤੇ ਬੱਲੀ ਗੱਡਣ ਦੀ ਰਸਮ ਦਾ ਆਯੋਜਨ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕੁੜਮ ਜਥੇਦਾਰ ਸੁਰਜੀਤ ਸਿੰਘ ਮਿੱਠੇਵਾਲ ਨੂੰ ਸ਼ਰਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।