11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਲੋਕ ਮਿਲਣੀ ਦੌਰਾਨ ਪੁਲਿਸ ਨੇ ਧੱਕਾ ਮੁੱਕੀ ਕਰ ਕਿਸਾਨਾਂ ਨੂੰ ਮੁੱਖ ਮੰਤਰੀ ਨੂੰ ਮਿਲਣ ਤੋਂ ਰੋਕਿਆ

ਮੂਨਕ, 10 ਅਕਤੂਬਰ (ਪ੍ਰਵੀਨ ਮਦਾਨ)-ਨਜਦੀਕੀ ਪਿੰਡ ਬੱਲਰਾਂ ਵਿੱਚ ਅੱਜ ਮੁੱਖ ਮੰਤਰੀ ਪੰਜਾਬ ਦੀ ਹੋ ਰਹੀ ਲੋਕ ਮਿਲਣੀ ਦੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪੂਰਨ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਮੁੱਖ ਮੰਤਰੀ ਨੂੰ ਸਵਾਲ ਜਵਾਬ ਕਰਨ ਨੂੰ ਲੈ ਕੇ ਇਕੱਠੇ ਹੋਏ ਸਨ।

ਅਜੀਤ ਡੈਸਕ 11-10-2026
ਮੂਨਕ, 10 ਅਕਤੂਬਰ (ਪ੍ਰਵੀਨ ਮਦਾਨ)-ਨਜਦੀਕੀ ਪਿੰਡ ਬੱਲਰਾਂ ਵਿੱਚ ਅੱਜ ਮੁੱਖ ਮੰਤਰੀ ਪੰਜਾਬ ਦੀ ਹੋ ਰਹੀ ਲੋਕ ਮਿਲਣੀ ਦੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪੂਰਨ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਮੁੱਖ ਮੰਤਰੀ ਨੂੰ ਸਵਾਲ ਜਵਾਬ ਕਰਨ ਨੂੰ ਲੈ ਕੇ ਇਕੱਠੇ ਹੋਏ ਸਨ। ਇਸ ਮੌਕੇ ਜ਼ਿਲ੍ਹਾ ਆਗੂ ਸੁਖਦੇਵ ਸ਼ਰਮਾ ਅਤੇ ਬਲਾਕ ਪ੍ਰਧਾਨ ਅਮਨਦੀਪ ਸਿੰਘ ਮੰਡਵੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਅਤੇ ਲੋਕਾਂ ਦੇ ਮਸਲਿਆਂ ਬਾਰੇ ਗੱਲ ਕਰਨਾ ਚਾਹੁੰਦੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਨਹੀਂ ਮਿਲਣ ਦਿੱਤਾ ਅਤੇ ਯੂਨੀਅਨ ਦੇ ਵਰਕਰਾਂ ਨਾਲ ਧੱਕਾ ਮੁੱਕੀ ਕੀਤੀ ਅਤੇ ਸੱਥ ’ਚ ਨਹੀਂ ਜਾਣ ਦਿੱਤਾ। ਉਨ੍ਹਾਂ ਕਿਹਾ ਕੀ ਧੱਕੇ ਨਾਲ ਅਵਾਮ ਦੀ ਆਵਾਜ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੁਲਿਸ ਦੀ ਇਹ ਕਾਰਵਾਈ ਨਿੰਦਣਯੋਗ ਹੈ। ਇਸ ਕਾਰਵਾਈ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਭਾਅ ਵਿੱਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਮਾਮੂਲੀ ਵਾਧਾ ਕਿਸਾਨਾਂ ਨਾਲ ਸਰਾਸਰ ਧੋਖਾ ਹੈ। ਜਦੋਂ ਖਾਦ, ਬੀਜ, ਡੀਜ਼ਲ ਅਤੇ ਖੇਤੀਬਾੜੀ ਦਵਾਈਆਂ ਦੇ ਭਾਅ ਦੁੱਗਣੇ ਹੋ ਚੁੱਕੇ ਹਨ ਤਾਂ ਕੇਂਦਰ ਅਤੇ ਸੂਬਾ ਸਰਕਾਰ ਕਿਸਾਨ ਨੂੰ ਉਸਦੀ ਫ਼ਸਲ ਦਾ ਬਣਦਾ ਹੱਕ ਵੀ ਨਹੀਂ ਦੇ ਰਹੀ। ਬਲਾਕ ਆਗੂ ਮੁਖਤਿਆਰ ਸਿੰਘ, ਬਲਾਕ ਆਗੂ ਬੀਰਬਲ ਸਿੰਘ, ਨੇਬ ਸਿੰਘ ਬਲਾਕ ਦਿੜਬਾ, ਮਹੱਬਤ ਸਿੰਘ, ਦਰਸ਼ਨ ਸਿੰਘ, ਗੁਰਜੀਤ ਸਿੰਘ ਕੜੈਲ, ਵਿਸਾਖੀ ਸਿੰਘ ਬਲਾਕ ਆਗੂ, ਬਲਜੀਤ ਸਿੰਘ, ਮੰਗੂ ਬੱਲਰਾ ਤੇ ਹੋਰ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਇਨੈਲੋ ਆਗੂ ਕਰਨ ਕੁਨਾਲ ਸਿੰਘ ਵੱਲੋਂ ਟੋਹਾਣਾ-ਕੁਲਾਂ ਸੜਕ ’ਤੇ ਰੋਸ ਪ੍ਰਗਟਾਵਾ ਅਗਲੀ ਖ਼ਬਰ ਮਲੇਰਕੋਟਲਾ ਪੁਲਿਸ ਵਲੋਂ ਜ਼ਿਲ੍ਹੇ ਅੰਦਰ 7 ਥਾਵਾਂ ’ਤੇ ਕਾਸੋ ਅਪ੍ਰੇਸ਼ਨ ਤਹਿਤ 15 ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।