12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੰਤਰੀ ਬਰਿੰਦਰ ਗੋਇਲ ਵਲੋਂ ਮਾਪੇ-ਅਧਿਆਪਕ ਮਿਲਣੀ ’ਚ ਸ਼ਿਰਕਤ

ਲਹਿਰਾਗਾਗਾ, 11 ਅਕਤੂਬਰ (ਅਸ਼ੋਕ ਗਰਗ)- ਪਿੰਡ ਲਹਿਲ ਕਲਾਂ ਦੇ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 12-10-2026
ਲਹਿਰਾਗਾਗਾ, 11 ਅਕਤੂਬਰ (ਅਸ਼ੋਕ ਗਰਗ)- ਪਿੰਡ ਲਹਿਲ ਕਲਾਂ ਦੇ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਮਿਲਣੀ ਦੇ ਸੁਚੱਜੇ ਪ੍ਰਬੰਧਾਂ ਲਈ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ । ਮਿਲਣੀ ਦੌਰਾਨ ਮਾਪਿਆਂ ਨੂੰ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਲਈ ਉਪਲਬਧ ਸਹੂਲਤਾਂ, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ, ਬੁਨਿਆਦੀ ਢਾਂਚੇ ਅਤੇ ਹੁਨਰ-ਆਧਾਰਿਤ ਸਿੱਖਿਆ ਸਮੇਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ । ਇਸ ਦੇ ਨਾਲ ਹੀ ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੀਤੇ ਕੰਮਾਂ ਅਤੇ ਮਾਵਾਂ-ਧੀਆਂ ਦੇ ਸਨਮਾਨ ਨਾਲ ਸਬੰਧਤ ਯੋਜਨਾਵਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸਾਈ ਚੈਰੀਟੇਬਲ ਸੰਸਥਾ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਵੀ ਲਾਇਆ ਗਿਆ, ਜਿਸ ਵਿੱਚ ਡਾਕਟਰਾਂ ਦੀ ਟੀਮ ਨੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਸਕੂਲ ਇੰਚਾਰਜ ਪ੍ਰਦੀਪ ਕੁਮਾਰ ਨੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ, ਮਾਪਿਆਂ ਅਤੇ ਸਹਿਯੋਗ ਦੇਣ ਵਾਲੀ ਸੰਸਥਾ ਦਾ ਧੰਨਵਾਦ ਕੀਤਾ। ਇਸ ਮੌਕੇ ਸੈ਼ੈਲਰ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਚਰਨਜੀਤ ਸ਼ਰਮਾ, ਯੂਥ ਵਿੰਗ ਦੇ ਆਗੂ ਗੁਰਪ੍ਰੀਤ ਸਿੰਘ, ਸਰਪੰਚ ਜਸਪਾਲ ਸ਼ਰਮਾ, ਮਾਸਟਰ ਹਰਪਾਲ ਸ਼ਰਮਾ , ਐੱਸਐੱਮਸੀ ਕਮੇਟੀ ਦੀ ਚੇਅਰਮੈਨ ਹਰਪ੍ਰੀਤ ਕੌਰ, ਕਮੇਟੀ ਦੇ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਵਰ੍ਹਦੇ ਮੀਂਹ ਦੌਰਾਨ ਵੀ ਕੰਪਿਊਟਰ ਅਧਿਆਪਕਾਂ ਨੇ ਮੋਰਚੇ ਦੇ 22ਵੇਂ ਦਿਨ ਜਾਰੀ ਰੱਖਿਆ ਸੰਘਰਸ਼ ਅਗਲੀ ਖ਼ਬਰ ਤਾਜਪੋਸ਼ੀ ਸਮਾਰੋਹ ’ਚ ਅਮਰਗੜ੍ਹ ’ਚੋਂ ਵੱਡੀ ਗਿਣਤੀ ’ਚ ਕਾਂਗਰਸੀ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।