ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੇਣ ’ਤੇ ਕੈਬਨਿਟ ਮੰਤਰੀ ਗੋਇਲ ਵਲੋਂ ਮੁੱਖ ਮੰਤਰੀ ਮਾਨ ਦਾ ਧੰਨਵਾਦ
ਲਹਿਲ ਖੁਰਦ ਲਈ 25 ਲੱਖ ਰੁਪਏ ਦੀਆਂ ਗ੍ਰਾਂਟਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਮਿਲੇਗੀ ਹੋਰ ਗਤੀ-ਗੋਇਲ
ਲਹਿਰਾਗਾਗਾ , 11 ਅਕਤੂਬਰ (ਅਸ਼ੋਕ ਗਰਗ)-ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਬੱਲਰਾਂ ਅਤੇ ਲਹਿਲ ਖੁਰਦ ਦੇ ਵਿਕਾਸ ਲਈ ਕੁੱਲ 60 ਲੱਖ ਰੁਪਏ ਦੀਆਂ ਗ੍ਰਾਂਟਾਂ ਦੇਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡ ਬੱਲਰਾਂ ਵਿਖੇ ਹੋਈ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਵਲੋਂ ਬੱਲਰਾਂ ਲਈ 35 ਲੱਖ ਰੁਪਏ ਅਤੇ ਗੁਆਂਢੀ ਪਿੰਡ ਲਹਿਲ ਖੁਰਦ ਲਈ 25 ਲੱਖ ਰੁਪਏ ਦੇ ਗ੍ਰਾਂਟ ਚੈੱਕ ਸੌਂਪਣ ਨਾਲ ਦੋਵਾਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ।
ਲਹਿਰਾਗਾਗਾ , 11 ਅਕਤੂਬਰ (ਅਸ਼ੋਕ ਗਰਗ)-ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਬੱਲਰਾਂ ਅਤੇ ਲਹਿਲ ਖੁਰਦ ਦੇ ਵਿਕਾਸ ਲਈ ਕੁੱਲ 60 ਲੱਖ ਰੁਪਏ ਦੀਆਂ ਗ੍ਰਾਂਟਾਂ ਦੇਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡ ਬੱਲਰਾਂ ਵਿਖੇ ਹੋਈ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਵਲੋਂ ਬੱਲਰਾਂ ਲਈ 35 ਲੱਖ ਰੁਪਏ ਅਤੇ ਗੁਆਂਢੀ ਪਿੰਡ ਲਹਿਲ ਖੁਰਦ ਲਈ 25 ਲੱਖ ਰੁਪਏ ਦੇ ਗ੍ਰਾਂਟ ਚੈੱਕ ਸੌਂਪਣ ਨਾਲ ਦੋਵਾਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕਾ ਲਹਿਰਾ ਦੇ ਪਿੰਡਾਂ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇਣ ਅਤੇ ਵਿਕਾਸ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਨਾਲ ਇਲਾਕੇ ਦੇ ਲੋਕਾਂ ਦਾ ਸਰਕਾਰ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਹਲਕਾ ਲਹਿਰਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ ਅਤੇ ਪਿੰਡਾਂ ਵਿੱਚ ਸੜਕਾਂ, ਗਲੀਆਂ, ਪਾਣੀ ਦੀ ਨਿਕਾਸੀ, ਸਾਫ਼-ਸਫ਼ਾਈ ਅਤੇ ਹੋਰ ਸਾਂਝੀਆਂ ਸਹੂਲਤਾਂ ਨਾਲ ਸਬੰਧਤ ਲੋੜਾਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।