13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਨੰਬਰਦਾਰਾਂ ਵਲੋਂ ਮੀਟਿੰਗ ਦੌਰਾਨ ਅਹਿਮ ਵਿਚਾਰਾਂ

ਭਵਾਨੀਗੜ੍ਹ 11 ਅਕਤੂਬਰ, (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਬਲਦੇਵ ਸਿੰਘ ਆਲੋਅਰਖ ਦੀ ਅਗਵਾਈ ਵਿੱਚ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਤੇਜਾ ਸਿੰਘ ਕਾਕੜਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਤੇ ਨੰਬਰਦਾਰ ਆਗੂਆਂ ਵਲੋਂ ਆਪਣੀਆਂ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਚੱਲ ਰਹੇ ਉਪਰਾਲਿਆਂ ਤੇ ਵਿਚਾਰਾਂ ਕੀਤੀਆਂ ਗਈਆਂ।

ਅਜੀਤ ਡੈਸਕ 12-10-2026
ਭਵਾਨੀਗੜ੍ਹ 11 ਅਕਤੂਬਰ, (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਬਲਦੇਵ ਸਿੰਘ ਆਲੋਅਰਖ ਦੀ ਅਗਵਾਈ ਵਿੱਚ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਤੇਜਾ ਸਿੰਘ ਕਾਕੜਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਤੇ ਨੰਬਰਦਾਰ ਆਗੂਆਂ ਵਲੋਂ ਆਪਣੀਆਂ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਚੱਲ ਰਹੇ ਉਪਰਾਲਿਆਂ ਤੇ ਵਿਚਾਰਾਂ ਕੀਤੀਆਂ ਗਈਆਂ। ਤੇਜਾ ਸਿੰਘ ਕਾਕੜਾ ਨੇ ਦੱਸਿਆ ਕਿ ਯੂਨੀਅਨ ਦੇ ਸੂਬਾ ਆਗੂਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ ਜਾ ਰਹੀ ਹੈ, ਉਨ੍ਹਾਂ ਜਲਦੀ ਹੀ ਨੰਬਰਦਾਰਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਲਈ ਸਾਰੇ ਨੰਬਰਦਾਰਾਂ ਨੂੰ ਯੂਨੀਅਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਕਿ ਮੰਗਾਂ ਪੂਰੀਆਂ ਕਰਵਾਈਆਂ ਜਾ ਸਕਣ। ਮੀਟਿੰਗ ਵਿਚ ਨਸ਼ਾ ਕਰਦੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਆਪਣੇ ਬੱਚਿਆਂ ਦਾ ਧਿਆਨ ਰੱਖਣ ਕੇ ਉਨ੍ਹਾਂ ਦਾ ਇਲਾਜ ਕਰਵਾਉਣ ਲਈ ਕਿਹਾ ਤਾਂ ਕਿ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਨੰਬਰਦਾਰਾਂ ਨੇ ਪ੍ਰਸ਼ਾਸਨ ਤੋਂ ਝੋਨੇ ਦੀ ਪਰਾਲੀ ਸੰਭਾਲਣ ਲਈ ਵਿਸ਼ੇਸ਼ ਪ੍ਰਬੰਧ ਕਰਨ ਦੀ ਵੀ ਮੰਗ ਕੀਤੀ। ਇਸ ਮੌਕੇ ਕਰਨੈਲ ਸਿੰਘ ਝਨੇੜੀ, ਸੁਰਜੀਤ ਸਿੰਘ ਝਨੇੜੀ, ਸੁਰਜਨ ਸਿੰਘ ਬਾਲਦ, ਨਿਰਭੈ ਸਿੰਘ ਬਾਲਦ, ਨਰਿੰਦਰ ਸਿੰਘ ਬਖਤੜਾ, ਭਿੰਦਰ ਸਿੰਘ ਸਜੂੰਮਾਂ , ਲਛਮਣ ਸਿੰਘ ਸੰਘਰੇੜੀ, ਗੁਰਦੇਵ ਸਿੰਘ ਬਾਸੀਅਰਖ,ਜੋਰਾ ਸਿੰਘ ਆਲੋਅਰਖ, ਕੇਵਲ ਸਿੰਘ ਮੁਨਸ਼ੀਵਾਲਾ, ਗੁਰਤੇਜ ਸਿੰਘ ਬਖੋਪੀਰ, ਜਗਦੇਵ ਸਿੰਘ ਬਲਿਆਲ, ਸੁਰਜੀਤ ਸਿੰਘ ਨਰੈਣਗੜ੍ਹ, ਨਰਿੰਦਰ ਸਿੰਘ ਮਹਿਸਮਪੁਰ, ਤਰਸੇਮ ਸਿੰਘ ਅਕਬਰ ਪੁਰ, ਜੀਤ ਸਿੰਘ ਕਾਕੜਾ, ਮੇਘ ਰਾਜ ਪੰਨਵਾਂ, ਮਾਲਵਿੰਦਰ ਸਿੰਘ ਦਿਆਲਪੁਰਾ, ਭੁਪਿੰਦਰ ਸਿੰਘ ਨਦਾਮਪੁਰ, ਭੀਮ ਸਿੰਘ ਰੇਤਗੜ੍ਹ, ਗੁਰਤੇਜ ਸਿੰਘ ਤੁਰੀ, ਅਜੈਬ ਸਿੰਘ ਕਪਿਆਲ, ਸੰਦੀਪ ਸਿੰਘ ਨਾਗਰਾ, ਰੋਹੀ ਰਾਮ ਕਪਿਆਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣ’ ਤੇ ਕਿਸਾਨਾਂ ਨੇ ਵਿੱਤ ਮੰਤਰੀ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਅਕਾਲੀ ਆਗੂਆਂ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।