13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮੀਂਹ ਕਾਰਨ ਜ਼ਿਲ੍ਹਾ ਸੰਗਰੂਰ ’ਚ ਝੋਨੇ ਦੀ ਵਾਢੀ ’ਚ ਆਈ ਖੜੋਤ

ਸੰਗਰੂਰ, 12 ਅਕਤੂਬਰ (ਧੀਰਜ ਪਸ਼ੌਰੀਆ)-ਹੋਈ ਤਾਜ਼ਾ ਬਰਸਾਤ ਦੇ ਚਲਦਿਆਂ ਜ਼ਿਲ੍ਹਾ ਸੰਗਰੂਰ ’ਚ ਝੋਨੇ ਦੀ ਵਾਢੀ ਵਿੱਚ ਖੜੋਤ ਆ ਗਈ ਹੈ, ਜਿਸ ਕਾਰਨ ਮੰਡੀਆਂ ਵਿੱਚ ਝੋਨੇ ਦੀ ਆਮਦ ਰੁਕ ਗਈ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ’ਚ 2.

ਤਾਜ਼ਾ ਬਰਸਾਤ ਅਤੇ ਚੱਲੀਆਂ ਤੇਜ਼ ਹਵਾਵਾਂ ਨਾਲ ਵਿਛੀ ਝੋਨੇ ਦੀ ਫ਼ਸਲ ਦਾ ਦ੍ਰਿਸ਼। ਤਸਵੀਰ-ਮੁਕੇਸ਼ ਕੁਮਾਰ ਭਾਜਪਾ ਦੀ ਮੀਟਿੰਗ ਦਾ ਦ੍ਰਿਸ਼। ਤਸਵੀਰ- ਮੁਕੇਸ਼ ਕੁਮਾਰ 13-10-2026
ਸੰਗਰੂਰ, 12 ਅਕਤੂਬਰ (ਧੀਰਜ ਪਸ਼ੌਰੀਆ)-ਹੋਈ ਤਾਜ਼ਾ ਬਰਸਾਤ ਦੇ ਚਲਦਿਆਂ ਜ਼ਿਲ੍ਹਾ ਸੰਗਰੂਰ ’ਚ ਝੋਨੇ ਦੀ ਵਾਢੀ ਵਿੱਚ ਖੜੋਤ ਆ ਗਈ ਹੈ, ਜਿਸ ਕਾਰਨ ਮੰਡੀਆਂ ਵਿੱਚ ਝੋਨੇ ਦੀ ਆਮਦ ਰੁਕ ਗਈ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ’ਚ 2.41 ਲੱਖ ਹੈਕਟੇਅਰ ਰਕਬਾ ਝੋਨੇ ਅਤੇ ਬਾਸਪਤੀ ਦੀ ਕਾਸ਼ਤ ਹੇਠ ਹੈ । ਐਤਵਾਰ ਨੂੰ ਹੋਈ ਬਰਸਾਤ ਅਤੇ ਚੱਲੀਆਂ ਤੇਜ਼ ਹਵਾਵਾਂ ਕਾਰਨ ਜਿੱਥੇ ਕਈ ਥਾਵਾਂ ’ਤੇ ਖੇਤਾਂ ’ਚ ਬਰਸਾਤ ਦਾ ਪਾਣੀ ਖੜ ਗਿਆ ਹੈ, ਉੱਥੇ ਕਈ ਥਾਵਾਂ ’ਤੇ ਝੋਨੇ ਦੀ ਫ਼ਸਲ ਬੁਰੀ ਤਰ੍ਹਾਂ ਵਿਛ ਗਈ ਹੈ । ਕਿਸਾਨ ਆਗੂ ਦਿਲਬਾਗ ਸਿੰਘ ਹਰੀਗੜ੍ਹ ਅਤੇ ਰਾਜਪਾਲ ਸਿੰਘ ਮੰਗਵਾਲ ਦਾ ਕਹਿਣਾ ਹੈ ਕਿ ਇਸ ਬਰਸਾਤ ਨਾਲ ਝੋਨੇ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਖੇਤੀਬਾੜੀ ਅਫ਼ਸਰ ਡਾ. ਇੰਦਰਜੀਤ ਸਿੰਘ ਭੱਟੀ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਦੇ ਇੰਚਾਰਜ ਡਾ.ਮਨਦੀਪ ਸਿੰਘ ਨਾਲ ਜਦੋਂ ਇਸ ਸੰਬੰਧੀ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਹੋਈ ਤਾਜ਼ਾ ਬਰਸਾਤ ਕਾਰਨ ਝੋਨੇ ਦੀ ਵਾਢੀ ’ਚ ਪੰਜ ਸੱਤ ਦਿਨਾਂ ਦੀ ਖੜੋਤ ਆਵੇਗੀ। ਜ਼ਿਲ੍ਹਾ ਮੰਡੀ ਅਫ਼ਸਰ ਪ੍ਰਭਲੀਨ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਮੰਡੀਆਂ ਵਿੱਚ ਹੁਣ ਤੱਕ 48000 ਮੀਟਰਕ ਟਨ ਦੇ ਕਰੀਬ ਝੋਨੇ ਅਤੇ ਬਾਸਮਤੀ ਦੀ ਆਮਦ ਹੋਈ ਹੈ ਜਿਸ ਦੀ ਨਾਲੋਂ ਨਾਲ ਖ਼ਰੀਦ ਹੋ ਰਹੀ ਹੈ। ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਸੈਕਟਰੀ ਨਰਿੰਦਰਪਾਲ, ਸੁਪਰਡੈਂਟ ਗੁਰਜੀਤ ਸਿੰਘ ਲੱਡੀ,ਸੁਪਰਵਾਈਜ਼ਰ ਹਰਿੰਦਰ ਸਿੰਘ ਅਤੇ ਸੁਪਰਵਾਈਜ਼ਰ ਬਘੇਲ ਸਿੰਘ ਨੇ ਦੱਸਿਆ ਕਿ ਅਨਾਜ ਮੰਡੀ ਸੰਗਰੂਰ ਵਿੱਚ ਹੁਣ ਤੱਕ 9600 ਮੀਟਰਕ ਟਨ ਬਾਸਮਤੀ ਅਤੇ 1000 ਮੀਟਰਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਪਰ ਹੁਣ ਬਰਸਾਤ ਦੇ ਕਾਰਨ ਕੱਲ੍ਹ ਸਵੇਰ ਤੋਂ ਮੰਡੀ ਵਿੱਚ ਝੋਨੇ ਤੇ ਬਾਸਮਤੀ ਦੀ ਆਮਦ ਰੁਕੀ ਹੋਈ ਹੈ। ਆੜ੍ਹਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸ਼ੀਸ਼ਨ ਕੁਮਾਰ ਤੁੰਗਾ, ਕੇਵਲ ਗੁਪਤਾ, ਵਾਈਸ ਪ੍ਰਧਾਨ ਪ੍ਰਦੀਪ ਸਿੰਗਲਾ, ਕਮਲ ਨਰੇਸ਼ ਮਿੱਤਲ, ਵਿਜੇ ਜੈਨ, ਮਨੋਜ ਗਰਗ, ਹਰਿੰਦਰ ਬਾਵਾ, ਨਰੇਸ਼ ਵਿਕੀ, ਨਰਿੰਦਰ ਨਿੰਦੀ,ਜਤਿੰਦਰ ਗਰੇਵਾਲ, ਅਮਨ ਪੂਨੀਆ, ਕੇਸ਼ਵ ਸਿੰਗਲਾ ਚਰਨਜੀਤ ਸ਼ਰਮਾ, ਦਲਬੀਰ ਔਲਖ, ਦਰਸ਼ਨ ਕੁਮਾਰ ਤੁੰਗਾ ਤੋਂ ਇਲਾਵਾ ਅਕਾਊਂਟੈਂਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਤਿਵਾੜੀ, ਸੁਰਜੀਤ ਭੁੱਲਰ,ਬਲਜੀਤ ਕਾਂਝਲਾ,ਗੋਗੀ ਉਭਾਵਾਲ, ਵਕੀਲ ਮਛਾਲ, ਵਰੁਨ ਬੰਟੀ ਅਤੇ ਹਰਦੀਪ ਸ਼ਰਮਾ ਦਾ ਕਹਿਣਾ ਹੈ ਕਿ ਮੌਸਮ ਦੀ ਖ਼ਰਾਬੀ ਨੂੰ ਦੇਖਦਿਆਂ ਹੋਇਆਂ ਮੰਡੀ ਵਿੱਚ ਆਉਣ ਵਾਲੀ ਫ਼ਸਲ ਦੀ ਸੰਭਾਲ ਲਈ ਪੂਰੇ ਪ੍ਰਬੰਧ ਕੀਤੇ ਹੋਏ ਹਨ।
ਪਿਛਲੀ ਖ਼ਬਰ ਭਾਜਪਾ ਦੀ 16 ਨੂੰ ਸੰਗਰੂਰ ‘ਚ ਹੋਣ ਵਾਲੀ ਸੂਬਾ ਕਾਰਜਕਾਰਨੀ ਦੀ ਬੈਠਕ ਸੰਬੰਧੀ ਉੱਚ ਪੱਧਰੀ ਮੀਟਿੰਗ ਅਗਲੀ ਖ਼ਬਰ ਪਿੰਡ ਸਾਦੀਹਰੀ ਦੀ ਨਜ਼ੂਲ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਵਿੱਤ ਮੰਤਰੀ ਦੇ ਦਫਤਰ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।