13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਲੋਕ ਹੋਏ ਖੱਜਲ-ਖੁਆਰ

ਲਹਿਰਾਗਾਗਾ, 12 ਅਕਤੂਬਰ (ਅਸ਼ੋਕ ਗਰਗ)- ਸੂਬੇ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਖੋਲ੍ਹੇ ਗਏ ਸੇਵਾ ਕੇਂਦਰਾਂ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਚਲੇ ਗਏ ਹਨ। ਇਸ ਕਾਰਨ ਸੇਵਾ ਕੇਂਦਰਾਂ ’ਚ ਆਪਣੇ ਕੰਮ-ਕਾਰ ਕਰਵਾਉਣ ਲਈ ਪਹੁੰਚੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

ਅਜੀਤ ਡੈਸਕ 13-10-2026
ਲਹਿਰਾਗਾਗਾ, 12 ਅਕਤੂਬਰ (ਅਸ਼ੋਕ ਗਰਗ)- ਸੂਬੇ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਖੋਲ੍ਹੇ ਗਏ ਸੇਵਾ ਕੇਂਦਰਾਂ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਚਲੇ ਗਏ ਹਨ। ਇਸ ਕਾਰਨ ਸੇਵਾ ਕੇਂਦਰਾਂ ’ਚ ਆਪਣੇ ਕੰਮ-ਕਾਰ ਕਰਵਾਉਣ ਲਈ ਪਹੁੰਚੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਲਏ ਗਏ ਇਸ ਫੈਸਲੇ ਤੋਂ ਬਾਅਦ ਅੱਜ ਸ਼ਹਿਰ ਅਤੇ ਪਿੰਡਾਂ ਵਿਚ ਚਲ ਰਹੇ ਸੇਵਾ ਕੇਂਦਰਾਂ ਵਿੱਚ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਜਾਰੀ ਰੱਖੀ। ਯੂਨੀਅਨ ਨੇ ਮੰਗ ਕੀਤੀ ਹੈ ਕਿ ਸਿਕਿਉਰਟੀ ਗਾਰਡਾਂ ਦੀ ਪਿਛਲੇ ਦੋ ਮਹੀਨਿਆਂ ਦੀ ਤਨਖਾਹ ਕਿਸੇ ਉਜਰ ਤੋਂ ਰੋਕੀ ਹੋਈ ਹੈ । ਉਹਨਾਂ ਨੂੰ ਕੋਈ ਵੀ ਹਫਤਾਵਾਰੀ ਛੁੱਟੀ ਤੱਕ ਨਹੀਂ ਦਿੱਤੀ ਜਾ ਰਹੀ, ਜੋ ਕਿ ਕਿਰਤ ਨਿਯਮਾਂ ਦੇ ਸ਼ਰੇਆਮ ਉਲੰਘਣਾ ਹੈ। ਐਲ .ਆਰ. ਓ. ਆਪਰੇਟਰ ਦਾ ਪਿਛਲੇ ਛੇ ਮਹੀਨਿਆਂ ਤੋਂ ਸਫਰ ਭੱਤਾ ਜਾਰੀ ਨਹੀਂ ਕੀਤਾ ਗਿਆ, ਜਿਸ ਕਰਕੇ ਉਹ ਆਰਥਿਕ ਮੰਦਾਹਾਲੀ ਦਾ ਸਾਹਮਣਾ ਕਰ ਰਹੇ ਹਨ। ਇਸੇ ਤਰ੍ਹਾਂ ਡੀ.ਐਸ.ਡੀ ਆਪ੍ਰੇਟਰਾਂ ਦਾ ਪਿਛਲੇ ਚਾਰ ਮਹੀਨਿਆਂ ਦਾ ਟੀ.ਏ ਬਕਾਇਆ ਹੈ। ਉਹਨਾਂ ਨੂੰ ਬਣਦੀਆਂ ਸਰਕਾਰੀ ਛੁੱਟੀਆਂ ਤੋਂ ਵੀ ਵਾਂਝਾ ਰੱਖਿਆ ਗਿਆ ਹੈ। ਇਨ੍ਹਾਂ ਸੇਵਾ ਕੇਂਦਰਾਂ ’ਚ ਰੋਜ਼ਾਨਾ ਵੱਡੀ ਗਿਣਤੀ ’ਚ ਲੋਕ ਵੱਖ-ਵੱਖ ਸਰਕਾਰੀ ਦਸਤਾਵੇਜ਼ ਬਣਵਾਉਣ, ਸਰਟੀਫਿਕੇਟ ਲੈਣ ਅਤੇ ਹੋਰ ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਪਹੁੰਚਦੇ ਹਨ । ਪਰ ਮੁਲਾਜ਼ਮਾਂ ਦੀ ਹੜਤਾਲ ਕਾਰਨ ਲੋਕਾਂ ਦੇ ਕੰਮ ਪ੍ਰਭਾਵਿਤ ਹੋਏ ਅਤੇ ਕਈਆਂ ਨੂੰ ਬਿਨਾਂ ਕੰਮ ਕਰਵਾਏ ਹੀ ਵਾਪਸ ਪਰਤਣਾ ਪਿਆ। ਯੂਨੀਅਨ ਨੇ ਮੰਗ ਕੀਤੀ ਹੈ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈ ਕੇ ਹੱਲ ਕਰੇ ।
ਪਿਛਲੀ ਖ਼ਬਰ ਵੇਦ ਪ੍ਰਕਾਸ਼ ਹੋਡਲਾ ਵਲੋਂ ਰਾਮਲੀਲ੍ਹਾ ਦਾ ਉਦਘਾਟਨ ਅਗਲੀ ਖ਼ਬਰ ਮਾਲਵਾ ਲਿਖਾਰੀ ਸਭਾ ਵਲੋਂ ਸਾਲਾਨਾ ਪੁਰਸਕਾਰਾਂ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।