13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਵੇਦ ਪ੍ਰਕਾਸ਼ ਹੋਡਲਾ ਵਲੋਂ ਰਾਮਲੀਲ੍ਹਾ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 12 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਸ੍ਰੀ ਸ਼ਿਵ ਰਾਮਲੀਲ੍ਹਾ ਕਲੱਬ ਸੁਨਾਮ ਵਲੋਂ ਸਥਾਨਕ ਗੀਤਾ ਭਵਨ ਵਿਖੇ ਧਾਰਮਿਕ ਆਸਥਾ, ਭਾਰਤੀ ਸੰਸਕ੍ਰਿਤੀ ਅਤੇ ਸਨਾਤਨ ਪਰੰਪਰਾਵਾਂ ਨੂੰ ਸਮਰਪਿਤ ਸਥਾਨਕ ਸ਼ਿਵ ਰਾਮਲੀਲ੍ਹਾ ਕਲੱਬ ਗੀਤਾ ਭਵਨ ਵਿਖੇ ਭਗਵਾਨ ਰਾਮ ਚੰਦਰ ਦੇ ਜੀਵਨ ’ਤੇ ਆਧਾਰਿਤ ਰਾਮਲੀਲ੍ਹਾ ਦੇ ਮੰਚਨ ਦੀ ਸ਼ਰਧਾਪੂਰਵਕ ਸ਼ੁਰੂਆਤ ਕੀਤੀ ਗਈ। ਇਸ ਮੌਕੇ ਅਗਰਰਤਨ ਵੇਦ ਪ੍ਰਕਾਸ਼ ਹੋਡਲਾ ਵਲੋਂ ਰਿਬਨ ਕੱਟ ਕੇ ਰਾਮਲੀਲ੍ਹਾ ਦਾ ਉਦਘਾਟਨ ਕਰਨ ਉਪਰੰਤ ਰਾਮਲੀਲ੍ਹਾ ਦੀ ਸ਼ੁਰੂਆਤ ਕੀਤੀ ਗਈ।

ਅਜੀਤ ਡੈਸਕ 13-10-2026
ਸੁਨਾਮ ਊਧਮ ਸਿੰਘ ਵਾਲਾ, 12 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਸ੍ਰੀ ਸ਼ਿਵ ਰਾਮਲੀਲ੍ਹਾ ਕਲੱਬ ਸੁਨਾਮ ਵਲੋਂ ਸਥਾਨਕ ਗੀਤਾ ਭਵਨ ਵਿਖੇ ਧਾਰਮਿਕ ਆਸਥਾ, ਭਾਰਤੀ ਸੰਸਕ੍ਰਿਤੀ ਅਤੇ ਸਨਾਤਨ ਪਰੰਪਰਾਵਾਂ ਨੂੰ ਸਮਰਪਿਤ ਸਥਾਨਕ ਸ਼ਿਵ ਰਾਮਲੀਲ੍ਹਾ ਕਲੱਬ ਗੀਤਾ ਭਵਨ ਵਿਖੇ ਭਗਵਾਨ ਰਾਮ ਚੰਦਰ ਦੇ ਜੀਵਨ ’ਤੇ ਆਧਾਰਿਤ ਰਾਮਲੀਲ੍ਹਾ ਦੇ ਮੰਚਨ ਦੀ ਸ਼ਰਧਾਪੂਰਵਕ ਸ਼ੁਰੂਆਤ ਕੀਤੀ ਗਈ। ਇਸ ਮੌਕੇ ਅਗਰਰਤਨ ਵੇਦ ਪ੍ਰਕਾਸ਼ ਹੋਡਲਾ ਵਲੋਂ ਰਿਬਨ ਕੱਟ ਕੇ ਰਾਮਲੀਲ੍ਹਾ ਦਾ ਉਦਘਾਟਨ ਕਰਨ ਉਪਰੰਤ ਰਾਮਲੀਲ੍ਹਾ ਦੀ ਸ਼ੁਰੂਆਤ ਕੀਤੀ ਗਈ। ਇਸ ਸਮੇਂ ਕਲੱਬ ਅਹੁਦੇਦਾਰ ਸੁਰੇਸ਼ ਕੁਮਾਰ ਸ਼ਸ਼ੀ, ਸੁਰੇਸ਼ ਬਾਂਸਲ ਅਤੇ ਰਾਕੇਸ਼ ਕੁਮਾਰ ਕਾਕਾ ਜਖੇਪਲੀਆ ਸਮੇਤ ਰਾਮਲੀਲ੍ਹਾ ’ਚ ਕਿਰਦਾਰ ਨਿਭਾਉਣ ਵਾਲੇ ਕਲਾਕਾਰਾਂ ਨੇ ਕਿਹਾ ਕਿ ਸ਼ਿਵ ਰਾਮਲੀਲ੍ਹਾ ਕਲੱਬ ਗੀਤਾ ਭਵਨ ਵਲੋਂ ਭਗਵਾਨ ਰਾਮ ਚੰਦਰ ਦੇ ਜੀਵਨ ਨਾਲ ਸਬੰਧਤ ਪ੍ਰਸੰਗਾਂ ਨੂੰ ਪੇਸ਼ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਰਾਮ ਚੰਦਰ ਦਾ ਜੀਵਨ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਦੇ ਜੀਵਨ ਤੋਂ ਸਾਨੂੰ ਮਾਤਾ-ਪਿਤਾ ਦਾ ਸਤਿਕਾਰ ਕਰਨ, ਪਰਿਵਾਰਕ ਰਿਸ਼ਤਿਆਂ ਦੀ ਮਰਿਆਦਾ ਕਾਇਮ ਰੱਖਣ, ਸੱਚਾਈ ਦੇ ਰਸਤੇ ’ਤੇ ਚੱਲਣ ਅਤੇ ਬੁਰਾਈ ਉੱਤੇ ਨੇਕੀ ਦੀ ਜਿੱਤ ਦਾ ਸੰਦੇਸ਼ ਮਿਲਦਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਮੰਚਨ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਆਪਣੀ ਵਿਰਾਸਤ, ਧਾਰਮਿਕ ਪਰੰਪਰਾਵਾਂ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਵੀ ਹੈ।
ਪਿਛਲੀ ਖ਼ਬਰ ਰਾਮਲੀਲ੍ਹਾ ਦੇ ਪਹਿਲੇ ਦਿਨ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਲੋਕ ਹੋਏ ਖੱਜਲ-ਖੁਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।