ਰਾਮਲੀਲ੍ਹਾ ਸਮਾਗਮ ’ਚ ਸ਼ਾਮਿਲ ਹੋਏ ਅਮਨ ਅਰੋੜਾ
ਗਿਆਨੀ ਨਿਰਮਲੇ ਵਲੋਂ ਛੇ ਹੱਥ ਲਿਖਤ ਪੁਸਤਕਾਂ ਅਤੇ ਸਾਹਿਤ ਰਾਹੀਂ ਮਨੁੱਖਤਾ ਨੂੰ ਸਹੀ ਸੇਧ ਦੇਣ ਦਾ ਉਪਰਾਲਾ
ਸੁਨਾਮ ਊਧਮ ਸਿੰਘ ਵਾਲਾ, 13 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਸ੍ਰੀ ਸਨਾਤਨ ਧਰਮ ਰਾਮਲੀਲ੍ਹਾ ਅਤੇ ਡਰਾਮੈਟਿਕ ਕਲੱਬ, ਸੁਨਾਮ (ਬੱਲੀ ਵਾਲੀ ਰਾਮਲੀਲ੍ਹਾ) ਵਲੋਂ ਕਰਵਾਈ ਜਾ ਰਹੀ ਰਾਮਲੀਲ੍ਹਾ ਦੇ ਦੂਜੇ ਦਿਨ ਦੇ ਸਮਾਗਮ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਰਾਮਲੀਲ੍ਹਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਕਾਕਾ ਸਮੇਤ ਸਮੂਹ ਮੈਂਬਰਾਂ ਨੂੰ ਹਰ ਸਾਲ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਅੱਗੇ ਵਧਾਉਣ ਲਈ ਵਧਾਈ ਦਿੱਤੀ।
ਸ
ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ। ਤਸਵੀਰ-ਧਾਲੀਵਾਲ
14-10-2026
ਸੁਨਾਮ ਊਧਮ ਸਿੰਘ ਵਾਲਾ, 13 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਸ੍ਰੀ ਸਨਾਤਨ ਧਰਮ ਰਾਮਲੀਲ੍ਹਾ ਅਤੇ ਡਰਾਮੈਟਿਕ ਕਲੱਬ, ਸੁਨਾਮ (ਬੱਲੀ ਵਾਲੀ ਰਾਮਲੀਲ੍ਹਾ) ਵਲੋਂ ਕਰਵਾਈ ਜਾ ਰਹੀ ਰਾਮਲੀਲ੍ਹਾ ਦੇ ਦੂਜੇ ਦਿਨ ਦੇ ਸਮਾਗਮ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਰਾਮਲੀਲ੍ਹਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਕਾਕਾ ਸਮੇਤ ਸਮੂਹ ਮੈਂਬਰਾਂ ਨੂੰ ਹਰ ਸਾਲ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਅੱਗੇ ਵਧਾਉਣ ਲਈ ਵਧਾਈ ਦਿੱਤੀ। ਇਸ ਸਮੇਂ ਅਮਨ ਅਰੋੜਾ ਨੇ ਕਿਹਾ ਕਿ ਮੌਜੂਦਾ ਸਮੇਂ ’ਚ ਭਗਵਾਨ ਰਾਮਚੰਦਰ ਦੇ ਆਦਰਸ਼ਾਂ ਅਤੇ ਉਨ੍ਹਾਂ ਵਲੋਂ ਦਰਸਾਏ ਮਾਰਗ ’ਤੇ ਚੱਲਣਾ ਬੇਹੱਦ ਜ਼ਰੂਰੀ ਹੈ। ਭਗਵਾਨ ਰਾਮ ਦਾ ਜੀਵਨ ਸਾਨੂੰ ਸੱਚਾਈ, ਮਰਿਆਦਾ, ਤਿਆਗ, ਫਰਜ਼ ਨਿਭਾਉਣ ਅਤੇ ਪਰਿਵਾਰਕ ਕਦਰਾਂ-ਕੀਮਤਾਂ ਦਾ ਸੰਦੇਸ਼ ਦਿੰਦਾ ਹੈ। ਇਨ੍ਹਾਂ ਸਿੱਖਿਆਵਾਂ ਨੂੰ ਸਿਰਫ਼ ਧਾਰਮਿਕ ਸਮਾਗਮਾਂ ਤੱਕ ਸੀਮਤ ਰੱਖਣ ਦੀ ਬਜਾਏ ਆਪਣੇ ਪਰਿਵਾਰ, ਸਮਾਜ ਅਤੇ ਰੋਜ਼ਾਨਾ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਸ੍ਰੀ ਸਨਾਤਨ ਧਰਮ ਰਾਮਲੀਲ੍ਹਾ ਅਤੇ ਡਰਾਮੈਟਿਕ ਕਲੱਬ ਦੇ ਮੈਂਬਰ ਹਰ ਸਾਲ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਇਸ ਪਰੰਪਰਾ ਨੂੰ ਅੱਗੇ ਵਧਾ ਕੇ ਸ਼ਲਾਘਾਯੋਗ ਕਾਰਜ ਕਰ ਰਹੇ ਹਨ। ਰਾਮਲੀਲ੍ਹਾ ਰਾਹੀਂ ਭਗਵਾਨ ਸ੍ਰੀ ਰਾਮ ਦੇ ਜੀਵਨ ਨਾਲ ਸਬੰਧਤ ਪ੍ਰਸੰਗਾਂ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਮੰਚ ’ਤੇ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਨਾਲ ਦਰਸ਼ਕਾਂ ਨੂੰ ਧਰਮ, ਮਰਿਆਦਾ ਅਤੇ ਸਦਾਚਾਰ ਦੀ ਪ੍ਰੇਰਨਾ ਮਿਲਦੀ ਹੈ। ਬੀਤੀ ਰਾਤ ਦੀ ਲੀਲਾ ਦੌਰਾਨ ਸ੍ਰੀ ਰਾਮ ਜਨਮ ਅਤੇ ਸੀਤਾ ਜਨਮ, ਰਾਵਣ-ਵੇਦਵਤੀ ਸੰਵਾਦ ਅਤੇ ਤਾੜਕਾ ਵਧ ਦੇ ਦ੍ਰਿਸ਼ ਵਿਸ਼ੇਸ਼ ਤੌਰ ’ਤੇ ਦੇਖਣਯੋਗ ਸਨ। ਇਸ ਮੌਕੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ, ਕੈਬਨਿਟ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਯਸ਼ ਪਾਲ ਮੰਗਲਾ, ਰਾਮ ਬਾਂਸਲ, ਆਸ਼ੀਸ਼ ਜੈਨ, ਸੋਨੂੰ ਵਰਮਾ ਸਮੇਤ ਕਲੱਬ ਦੇ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।