ਝੋਟੇ ਦੇ ਕਤਲ ਦੇ ਰੋਸ ਵਜੋਂ ਭਾਜਪਾ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਭਵਾਨੀਗੜ੍ਹ, 14 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਰੋਸ ਵਜੋਂ ਅੱਜ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਸਥਾਨਕ ਬਲਿਆਲ ਕੱਟ ਵਿਖੇ ਮੁੱਖ ਮੰਤਰੀ ਮਾਨ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਜਪਾ ਆਗੂਆਂ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ।
ਰੋਸ ਮਾਰਚ ਕਰਦੇ ਭਾਜਪਾ ਆਗੂ।
ਡੀ.ਸੀ. ਨੂੰ ਮੰਗ ਪੱਤਰ ਸੌਂਪਦੇ ਹੋਏ ਅਤੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਆਗੂ ਅਤੇ ਵਰਕਰ। ਤਸਵੀਰ-ਮੁਹੰਮਦ ਹਨੀਫ਼ ਥਿੰਦ
15-10-2026