15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅਕਾਲੀ ਦਲ (ਪੁਨਰ ਸੁਰਜੀਤ) ਨੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ

ਸੰਗਰੂਰ, 14 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹੇ ਦੇ ਇੱਕ ਵਫ਼ਦ ਵਲੋਂ ਬੇਮੌਸਮੀ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣ, ਪਰਵਿੰਦਰ ਝੋਟਾ ਕਤਲ ਕਾਂਡ ਦੀ ਉੱਚ ਪੱਧਰੀ ਜਾਂਚ ਕਰਵਾਉਣ, ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਸਾਰ ਨੂੰ ਰੋਕਣ ਅਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪਿਆ ਗਿਆ। ਵਫ਼ਦ ਦੀ ਅਗਵਾਈ ਕਰਦੇ ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਜਥੇਦਾਰ ਗੁਰਬਚਨ ਸਿੰਘ ਬਚੀ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋਣ ਨਾਲ ਉਨ੍ਹਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ ਹੈ।

ਅਜੀਤ ਡੈਸਕ 15-10-2026
ਸੰਗਰੂਰ, 14 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹੇ ਦੇ ਇੱਕ ਵਫ਼ਦ ਵਲੋਂ ਬੇਮੌਸਮੀ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣ, ਪਰਵਿੰਦਰ ਝੋਟਾ ਕਤਲ ਕਾਂਡ ਦੀ ਉੱਚ ਪੱਧਰੀ ਜਾਂਚ ਕਰਵਾਉਣ, ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਸਾਰ ਨੂੰ ਰੋਕਣ ਅਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪਿਆ ਗਿਆ। ਵਫ਼ਦ ਦੀ ਅਗਵਾਈ ਕਰਦੇ ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਜਥੇਦਾਰ ਗੁਰਬਚਨ ਸਿੰਘ ਬਚੀ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋਣ ਨਾਲ ਉਨ੍ਹਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਇਸ ਲਈ ਸਰਕਾਰ ਬਿਨਾਂ ਦੇਰੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦੇਵੇ। ਇਸ ਦੇ ਨਾਲ ਹੀ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਵਫ਼ਦ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧਦੇ ਕਾਰੋਬਾਰ ਅਤੇ ਅਮਨ-ਕਾਨੂੰਨ ਦੀ ਲਗਾਤਾਰ ਵਿਗੜ ਰਹੀ ਸਥਿਤੀ ਲਈ ਭਗਵੰਤ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਨਾਕਾਮ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕੇ ਜਾਣ ਅਤੇ ਜਨਤਾ ਦਾ ਭਰੋਸਾ ਬਹਾਲ ਕਰਨ ਲਈ ਸਰਕਾਰ ਆਪਣੀ ਜਵਾਬਦੇਹੀ ਤੈਅ ਕਰੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਰਾਮਪਾਲ ਸਿੰਘ ਬਹਿਣੀਵਾਲ,ਜਿਲ੍ਹਾ ਪ੍ਰਧਾਨ ਸ਼ਹਿਰੀ ਰਿਪਦਮਨ ਸਿੰਘ ਢਿੱਲੋ,ਜਿਲ੍ਹਾ ਪ੍ਰਧਾਨ ਯੂਥ ਭੁਪਿੰਦਰ ਸਿੰਘ ਘੁਮਾਣ,ਜਥੇ. ਮਲਕੀਤ ਸਿੰਘ ਚੰਗਾਲ,ਕਸ਼ਮੀਰ ਸਿੰਘ ਰੋੜੇਵਾਲ ਸਰਕਲ ਪ੍ਰਧਾਨ,ਸਰਪੰਚ ਮੱਖਣ ਸ਼ਰਮਾਂ ਉਭਾਵਾਲ,ਰੂਪ ਸਿੰਘ ਸ਼ੇਰੋ,ਹਰਪ੍ਰੀਤ ਸਿੰਘ ਢੀਂਡਸਾ,ਗੁਰਮੀਤ ਸਿੰਘ ਜੌਹਲ,ਸੰਦੀਪ ਦਾਨੀਆਂ, ਗੁਰਬਿੰਦਰ ਸਿੰਘ ਭੁੱਲਰ, ਛੱਜੂ ਸਿੰਘ ਧਾਲੀਵਾਲ,ਸੁਰਜੀਤ ਸਿੰਘ,ਮਿਸ਼ਰਾ ਸਿੰਘ, ਰਣਜੀਤ ਸਿੰਘ,ਜੀਵਨ ਗਰਗ,ਨੈਬ ਸਿੰਘ,ਜੀਤ ਸਿੰਘ ਕਮਾਲਪੁਰ,ਮਨਵਿੰਦਰ ਸਿੰਘ,ਅਮਰਜੀਤ ਸਿੰਘ,ਵੀਰਇੰਦਰ ਸਿੰਘ ਧਾਲੀਵਾਲ,ਜਸਵੰਤ ਸਿੰਘ ਮਿੱਠੂ, ਗੁਰਜੰਟ ਸਿੰਘ,ਗੁਰਦਿਆਲ ਸਿੰਘ, ਆਦਿ ਮੌਜੂਦ ਸਨ।
ਪਿਛਲੀ ਖ਼ਬਰ ਭਾਕਿਯੂ ਨੇ ਅੱਜ ਦੇ ਪੰਜਾਬ ਬੰਦ ਦੇ ਸਮਰਥਨ ਦਾ ਕੀਤਾ ਐਲਾਨ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਧਰਨਾ ਰੱਦ ਅਗਲੀ ਖ਼ਬਰ ਸੱਤ ਦਿਨਾਂ ਤੋਂ ਲਾਪਤਾ ਠੇਕੇਦਾਰ ਸੁਖਦੇਵ ਸਿੰਘ ਦੀ ਨਹੀਂ ਲੱਗੀ ਕੋਈ ਉੱਘ-ਸੁੱਘ ਲਾਪਤਾ ਸੁਖਦੇਵ ਸਿੰਘ ਦੇ ਪਰਿਵਾਰ ਨੇ ਪੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।