ਰਾਜ ਕੁਮਾਰ ਅਰੋੜਾ ਸਨਮਾਨਿਤ
ਸੰਗਰੂਰ, 14 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜੈ ਜਵਾਲਾ ਸੰਮਤੀ ਦੇ ਚੇਅਰਮੈਨ, ਸੀਨੀਅਰ ਸਿਟੀਜਨ ਭਲਾਈ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂ ਰਾਜ ਕੁਮਾਰ ਅਰੋੜਾ ਨੂੰ ਉਹਨਾਂ ਦੀ ਵਿਆਹ ਦੀ 52ਵੀਂ ਵਰ੍ਹੇਗੰਢ ਦੀ ਖੁਸ਼ੀ ’ਚ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵਲੋਂ ਸਨਮਾਨਿਤ ਕੀਤਾ ਗਿਆ। ਸ੍ਰੀ ਅਰੋੜਾ ਖੁਰਾਕ ਅਤੇ ਸਪਲਾਈ ਵਿਭਾਗ ’ਚੋਂ ਸ਼ਾਨਦਾਰ ਸੇਵਾਵਾਂ ਕਰਕੇ ਸੇਵਾ ਮੁਕਤ ਹੋਏ ।
ਅਜੀਤ ਡੈਸਕ
15-10-2026