17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵਿਆਹ ਦੀ ਵਰ੍ਹੇਗੰਢ ਮੌਕੇ ਲਗਾਏ ਕੈਂਪ ’ਚ 56 ਜਣਿਆਂ ਕੀਤਾ ਖੂਨ ਦਾਨ

ਕੁੱਪ ਕਲਾਂ, 16 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਸਮਾਜ ਸੇਵੀ ਸੰਸਥਾ ਵਿਗਿਆਨਿਕ ਅਤੇ ਵੈਲਫੇਅਰ ਕਲੱਬ (ਰਜਿ) ਅਮਰਗੜ੍ਹ ਵੱਲੋਂ ਕਲੱਬ ਪ੍ਰਧਾਨ ਅਮਰੀਕ ਸਿੰਘ ਮਾਨਾਂ ਦੀ ਅਗਵਾਈ ਹੇਠ ਸਮਾਜ ਸੇਵੀ ਜੋੜੀ ਡਾ. ਕੁਲਵਿੰਦਰ ਸਿੰਘ ਗਿੱਲ ਅਤੇ ਗੁਰਸ਼ਮਨਪ੍ਰੀਤ ਕੌਰ ਗਿੱਲ ਦੇ ਵਿਆਹ ਦੀ ਨੌਵੀ ਵਰੇਗੰਢ ਮੌਕੇ ਗੁਰੂ ਹਰਰਾਏ ਦੰਦਾਂ ਦਾ ਹਸਪਤਾਲ ਕੁੱਪ ਕਲਾਂ ਦੇ ਸਹਿਯੋਗ ਨਾਲ ਕੁੱਪ ਕਲਾਂ ਵਿਖੇ ਖੂਨ ਦਾਨ ਕੈਂਪ ਲਗਾਇਆ ਗਿਆ।

ਅਜੀਤ ਡੈਸਕ 17-10-2026
ਕੁੱਪ ਕਲਾਂ, 16 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਸਮਾਜ ਸੇਵੀ ਸੰਸਥਾ ਵਿਗਿਆਨਿਕ ਅਤੇ ਵੈਲਫੇਅਰ ਕਲੱਬ (ਰਜਿ) ਅਮਰਗੜ੍ਹ ਵੱਲੋਂ ਕਲੱਬ ਪ੍ਰਧਾਨ ਅਮਰੀਕ ਸਿੰਘ ਮਾਨਾਂ ਦੀ ਅਗਵਾਈ ਹੇਠ ਸਮਾਜ ਸੇਵੀ ਜੋੜੀ ਡਾ. ਕੁਲਵਿੰਦਰ ਸਿੰਘ ਗਿੱਲ ਅਤੇ ਗੁਰਸ਼ਮਨਪ੍ਰੀਤ ਕੌਰ ਗਿੱਲ ਦੇ ਵਿਆਹ ਦੀ ਨੌਵੀ ਵਰੇਗੰਢ ਮੌਕੇ ਗੁਰੂ ਹਰਰਾਏ ਦੰਦਾਂ ਦਾ ਹਸਪਤਾਲ ਕੁੱਪ ਕਲਾਂ ਦੇ ਸਹਿਯੋਗ ਨਾਲ ਕੁੱਪ ਕਲਾਂ ਵਿਖੇ ਖੂਨ ਦਾਨ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਸਰਪ੍ਰਸਤ ਡਾ. ਪਵਿੱਤਰ ਸਿੰਘ ਨੇ ਦੱਸਿਆ ਕਿ ਖੂਨ ਦਾਨ ਕੈਂਪ ਦਾ ਉਦਘਾਟਨ ਸੀਨੀਅਰ ਕਾਂਗਰਸੀ ਆਗੂ ਗੁਰਜੋਤ ਸਿੰਘ ਢੀਂਡਸਾ ਨੇ ਕਰਦਿਆਂ ਆਖਿਆ ਕਿ ਕਿਸੇ ਵੀ ਇਨਸਾਨ ਵੱਲੋਂ ਕੀਤਾ ਗਿਆ ਖੂਨ ਦਾਨ ਮੁਸ਼ਕਿਲ ਸਮੇਂ ਦੌਰਾਨ ਕਿਸੇ ਲੋੜਵੰਦ ਦੀ ਜਾਨ ਬਚਾਉਣ ਵਿੱਚ ਸਹਾਈ ਹੁੰਦਾ ਹੈ ਇਸ ਲਈ ਸਾਨੂੰ ਨਿਰੰਤਰ ਖੂਨ ਦਾਨ ਕਰਨ ਦੀ ਆਦਤ ਪਾਉਣੀ ਚਾਹੀਦੀ ਹੈ। ਕੈਂਪ ਵਿੱਚ ਮੁੱਖ ਮਹਿਮਾਨ ਵਜੋ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸ਼ਿਰਕਤ ਕਰਦਿਆਂ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ। ਕੈਂਪ ਦੌਰਾਨ ਡਾ. ਗੁਰਿੰਦਰਪਾਲ ਕੌਰ ਦੀ ਅਗਵਾਈ ਵਿੱਚ ਬਲੱਡ ਬੈਂਕ ਮਲੇਰਕੋਟਲਾ ਦੀ ਟੀਮ ਵੱਲੋਂ 56 ਵਿਅਕਤੀਆਂ ਦਾ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਪੰਥਕ ਅਕਾਲੀ ਲਹਿਰ ਦੇ ਹਲਕਾ ਪਾਇਲ ਅਤੇ ਅਮਰਗੜ੍ਹ ਤੋਂ ਇੰਚਾਰਜ ਜਥੇਦਾਰ ਗੁਰਜੀਵਨ ਸਿੰਘ ਸਰੌਦ ਤੋਂ ਇਲਾਵਾ ਹੋਰ ਕਈ ਧਾਰਮਿਕ ਅਤੇ ਸਿਆਸੀ ਸ਼ਖਸ਼ੀਅਤਾਂ ਨੇ ਸ਼ਿਰਕਤ ਕੀਤੀ। ਇਸ ਕੈਂਪ ਨੂੰ ਸਫਲ ਬਣਾਉਣ ਵਿੱਚ ਗੁਰਪ੍ਰੀਤ ਸਿੰਘ, ਮਨਜੀਤ ਸਿੰਘ ਅਮਰਗੜ੍ਹ, ਨਗਿੰਦਰ ਮਾਨਾਂ, ਹਰਪ੍ਰੀਤ ਸਿਆਣ ਅਮਰਗੜ੍ਹ ਆਦਿ ਕਲੱਬ ਮੈਂਬਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ|
ਪਿਛਲੀ ਖ਼ਬਰ ਵਪਾਰ ਮੰਡਲ ਦੇ ਕੌਮੀ ਚੇਅਰਮੈਨ ਸੁਨੀਲ ਜੇ ਸਿੰਘੀ ਨੇ ਵਿਸ਼ੇਸ਼ ਤੌਰ ’ਤੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਟਰਾਂਸਫਾਰਮਰ ਚੋਰਾਂ ਦਾ ਪਰਦਾਫਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।