18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮੂਣਕ ਦੇ ਬਾਜ਼ਾਰਾਂ ’ਚੋਂ ਅਸਥਾਈ ਨਾਜਾਇਜ਼ ਕਬਜ਼ੇ ਹਟਵਾਏ ਜਾਣਗੇ-ਐਸ.ਡੀ.ਐਮ. ਮੂਣਕ

ਮੂਣਕ, 17 ਅਕਤੂਬਰ (ਭਾਰਦਵਾਜ)-ਸ਼ਹਿਰ ਦੇ ਬਜ਼ਾਰਾਂ ਵਿਚ ਵਧ ਰਹੀ ਟਰੈਫਿਕ ਸਮੱਸਿਆ ਸਬੰਧੀ ਦਫ਼ਤਰ ’ਚ ਆਨਲਾਈਨ ਅਤੇ ਆਫਲਾਈਨ ਬਹੁਤ ਸਾਰੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਇਸ ਤੋਂ ਇਲਾਵਾ ਤਿਉਹਾਰਾਂ ਦੇ ਸੀਜਨ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਤੇ ਨਗਰ ਪੰਚਾਇਤ ਮੂਣਕ ਵਲੋਂ ਬਜ਼ਾਰਾਂ ’ਚੋਂ ਅਸਥਾਈ ਨਾਜਾਇਜ ਕਬਜ਼ੇ ਹਟਵਾਏ ਜਾਣਗੇ ਤਾਂ ਜੋ ਸ਼ਹਿਰ ’ਚ ਆਉਣ ਜਾਣ ਵਾਲੇ ਰਾਹਗੀਰਾਂ ਤੇ ਟਰੈਫਿਕ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਜਾਣਕਾਰੀ ਰਕੇਸ਼ ਪ੍ਰਕਾਸ਼ ਗਰਗ ਐਸ.

ਅਜੀਤ ਡੈਸਕ 18-10-2026
ਮੂਣਕ, 17 ਅਕਤੂਬਰ (ਭਾਰਦਵਾਜ)-ਸ਼ਹਿਰ ਦੇ ਬਜ਼ਾਰਾਂ ਵਿਚ ਵਧ ਰਹੀ ਟਰੈਫਿਕ ਸਮੱਸਿਆ ਸਬੰਧੀ ਦਫ਼ਤਰ ’ਚ ਆਨਲਾਈਨ ਅਤੇ ਆਫਲਾਈਨ ਬਹੁਤ ਸਾਰੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਇਸ ਤੋਂ ਇਲਾਵਾ ਤਿਉਹਾਰਾਂ ਦੇ ਸੀਜਨ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਤੇ ਨਗਰ ਪੰਚਾਇਤ ਮੂਣਕ ਵਲੋਂ ਬਜ਼ਾਰਾਂ ’ਚੋਂ ਅਸਥਾਈ ਨਾਜਾਇਜ ਕਬਜ਼ੇ ਹਟਵਾਏ ਜਾਣਗੇ ਤਾਂ ਜੋ ਸ਼ਹਿਰ ’ਚ ਆਉਣ ਜਾਣ ਵਾਲੇ ਰਾਹਗੀਰਾਂ ਤੇ ਟਰੈਫਿਕ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਜਾਣਕਾਰੀ ਰਕੇਸ਼ ਪ੍ਰਕਾਸ਼ ਗਰਗ ਐਸ.ਡੀ.ਐਮ. ਮੂਣਕ ਵਲੋਂ ਦਿੱਤੀ ਗਈ। ਸ੍ਰੀ ਗਰਗ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਵੀ ਦੁਕਾਨਦਾਰਾਂ ਤੇ ਰੇਹੜੀ ਵਾਲਿਆਂ ਵਲੋਂ ਬਾਜ਼ਾਰ ’ਚ ਕੀਤੇ ਗਏ ਅਸਥਾਈ ਨਾਜਾਇਜ਼ ਕਬਜ਼ਿਆਂ ਸਬੰਧੀ ਪ੍ਰਸ਼ਾਸਨ ਵਲੋਂ ਕਾਰਵਾਈ ਕੀਤੀ ਗਈ ਸੀ, ਪ੍ਰੰਤੂ ਹੁਣ ਫਿਰ ਬਾਜ਼ਾਰ ਵਿੱਚ ਮੁੜ ਉਹੀ ਸਮੱਸਿਆ ਪੈਦਾ ਹੋਣ ਕਰਕੇ ਅਤੇ ਲੋਕਾਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਇਸ ਮੁਹਿੰਮ ਨੂੰ ਮੁੜ ਜਾਰੀ ਕਰਨਾ ਪਿਆ ਹੈ। ਸ੍ਰੀ ਗਰਗ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਥਾਂ ਤੇ ਕੀਤੇ ਹੋਏ ਅਸਥਾਈ ਨਾਜਾਇਜ਼ ਕਬਜ਼ੇ ਖੁਦ ਹਟਾ ਕੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਨਹੀਂ ਤਾਂ ਪ੍ਰਸ਼ਾਸਨ ਵਲੋਂ ਕਬਜ਼ਾ ਧਾਰਕਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਮਾਸਟਰ ਗਿਆਨੀ ਨਛੱਤਰ ਸਿੰਘ ਰੁੜਕੀ ਕਲਾਂ ਨੂੰ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮਿਲੇਗੀ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।