19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਨ ਏਡਿਡ ਸਟਾਫ਼ ਆਫ਼ ਏਡਿਡ ਸਕੂਲ ਨੇ ਧਰਨਾ ਲਗਾਇਆ

ਧੂਰੀ, 18 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਅਨ ਏਡਿਡ ਸਟਾਫ਼ ਆਫ਼ ਏਡਿਡ ਸਕੂਲ ਵਲੋਂ ਅੱਜ ਧੂਰੀ ਦੇ ਕੱਕੜਵਾਲ ਚੌਕ ਵਿੱਚ ਟ੍ਰੈਫਿਕ ਰੋਕ ਕੇ ਧਰਨਾ ਲਗਾਇਆ ਗਿਆ। ਇਸ ਧਰਨੇ ਵਿੱਚ ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ ਕਰਮਚਾਰੀਆਂ ਨੇ ਹਾਜ਼ਰੀ ਲਗਵਾਈ।

ਅਜੀਤ ਡੈਸਕ 19-10-2026
ਧੂਰੀ, 18 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਅਨ ਏਡਿਡ ਸਟਾਫ਼ ਆਫ਼ ਏਡਿਡ ਸਕੂਲ ਵਲੋਂ ਅੱਜ ਧੂਰੀ ਦੇ ਕੱਕੜਵਾਲ ਚੌਕ ਵਿੱਚ ਟ੍ਰੈਫਿਕ ਰੋਕ ਕੇ ਧਰਨਾ ਲਗਾਇਆ ਗਿਆ। ਇਸ ਧਰਨੇ ਵਿੱਚ ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ ਕਰਮਚਾਰੀਆਂ ਨੇ ਹਾਜ਼ਰੀ ਲਗਵਾਈ। ਇਸ ਸਮੇਂ ਪ੍ਰਧਾਨ ਨਿਰਭੈ ਸਿੰਘ ਜਹਾਂਗੀਰ ਨੇ ਅਨ ਏਡਿਡ ਸਟਾਫ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਚਾਰ ਸਾਲਾਂ ਤੋਂ ਯੂਨੀਅਨ ਨੂੰ ਲਾਰੇ ਲਾ ਕੇ ਵੱਖ ਮੀਟਿੰਗਾਂ ਕਰਕੇ ਲਗਾਤਾਰ ਟਾਲਦੀ ਆ ਰਹੀ ਹੈ, ਜੇਕਰ ਸਰਕਾਰ ਫਰੰਟ ਨੂੰ ਇਸੇ ਤਰ੍ਹਾਂ ਮੀਟਿੰਗਾ ਦੇ ਕੇ ਟਾਲਦੀ ਰਹੀ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ ਅਤੇ ਸਰਕਾਰ ਦਾ ਹਰ ਫਰੰਟ ’ਤੇ ਵਿਰੋਧ ਕਰਨਗੇ । ਉਨ੍ਹਾਂ ਦੱਸਿਆ ਕਿ ਸਰਕਾਰ ਇਨ੍ਹਾਂ ਏਡਿਡ ਸਕੂਲਾਂ ਨੂੰ ਮਿਡ ਡੇ ਮੀਲ ਦੇ ਰਹੀ, ਹੈ ਕਿਤਾਬਾਂ ਦੇ ਰਹੀ ਹੈ ਪਰ ਇਨ੍ਹਾਂ ਸਕੂਲਾਂ ’ਚ ਬੱਚਿਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਕੁਝ ਵੀ ਨਹੀਂ ਦੇ ਰਹੀ। ਜੇਕਰ ਇਸੇ ਤਰ੍ਹਾਂ ਅਧਿਆਪਕਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ’ਚ ਪੰਜਾਬ ਦੇ 569 ਏਡਿਡ ਸਕੂਲ ਬੰਦ ਹੋ ਜਾਣਗੇ ਅਤੇ ਇਨ੍ਹਾਂ ਸਕੂਲਾਂ ’ਚ ਪੜ੍ਹਦੇ ਢਾਈ ਲੱਖ ਗਰੀਬ ਬੱਚੇ ਕਿੱਥੇ ਜਾਣਗੇ ? ਬੱਚਿਆਂ ਨੂੰ ਮਜ਼ਬੂਰਨ ਪ੍ਰਾਈਵੇਟ ਸਕੂਲਾਂ ’ਚ ਜਾਣਾ ਪਵੇਗਾ। ਉਨ੍ਹਾਂ ਅੱਗੇ ਦੱਸਿਆ ਪੰਜਾਬ ਦੀ ਸਿੱਖਿਆ ਕ੍ਰਾਂਤੀ ’ਚ ਏਡਿਡ ਸਕੂਲਾਂ ਦਾ ਬਹੁਤ ਵੱਡਾ ਯੋਗਦਾਨ ਹੈ। ਇਸ ਮੌਕੇ ਹੋਰ ਵੱਖ-ਵੱਖ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ। ਪ੍ਰਸ਼ਾਸਨ ਵਲੋਂ 29 ਤਰੀਖ ਨੂੰ ਮੁੱਖ ਮੰਤਰੀ ਦੇ ਸਬ ਕਮੇਟੀ ਨਾਲ ਮੀਟਿੰਗ ਦਾ ਭਰੋਸਾ ਦੇ ਕੇ ਇਸ ਧਰਨੇ ਨੂੰ ਹਟਵਾਇਆ ਗਿਆ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਮੌਤ ਅਗਲੀ ਖ਼ਬਰ ਦਵਾਈਆਂ ਦੀ ਆੜ ’ਚ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਅਮਨ ਅਰੋੜਾ ਕੈਬਨਿਟ ਮੰਤਰੀ ਵਲੋਂ ਸੁਨਾਮ ਵਿਖੇ ਕੈਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।