19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਦਵਾਈਆਂ ਦੇ ਗੈਰ ਕਾਨੂੰਨੀ ਉਤਪਾਦਨ ਅਤੇ ਸਪਲਾਈ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਹੋਵੇ-ਐਸੋਸੀਏਸ਼ਨ

ਸੰਗਰੂਰ, 18 ਅਕਤੂਬਰ (ਧੀਰਜ ਪਸ਼ੌਰੀਆ)-ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਗੈਰ ਕਾਨੂੰਨੀ ਵਿਕਰੀ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਬਾਰੇ ਸੰਗਰੂਰ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਜੀਵ ਜੈਨ ਅਤੇ ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਬਬਲਾ ਨੇ ਕਿਹਾ ਕਿ ਨਸ਼ੇ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਸਿਰਫ ਮੈਡੀਕਲ ਸਟੋਰਾਂ ਤੱਕ ਹੀ ਕਾਰਵਾਈ ਸੀਮਤ ਰੱਖਣ ਦੀ ਬਜਾਏ ਦਵਾਈਆਂ ਦੇ ਗੈਰ ਕਾਨੂੰਨੀ ਉਤਪਾਦਨ ਅਤੇ ਸਪਲਾਈ ਨੈਟਵਰਕ ਦੀ ਵੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਵਾਈਆਂ ਦਾ ਅਸਲ ਮਕਸਦ ਮਰੀਜ਼ਾਂ ਦਾ ਇਲਾਜ ਕਰਨਾ ਅਤੇ ਉਨ੍ਹਾਂ ਦੀ ਜਾਨ ਬਚਾਉਣਾ ਹੈ।

ਰਾਜੀਵ ਜੈਨ, ਬਲਵਿੰਦਰ ਬਬਲਾ। 19-10-2026
ਸੰਗਰੂਰ, 18 ਅਕਤੂਬਰ (ਧੀਰਜ ਪਸ਼ੌਰੀਆ)-ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਗੈਰ ਕਾਨੂੰਨੀ ਵਿਕਰੀ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਬਾਰੇ ਸੰਗਰੂਰ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਜੀਵ ਜੈਨ ਅਤੇ ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਬਬਲਾ ਨੇ ਕਿਹਾ ਕਿ ਨਸ਼ੇ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਸਿਰਫ ਮੈਡੀਕਲ ਸਟੋਰਾਂ ਤੱਕ ਹੀ ਕਾਰਵਾਈ ਸੀਮਤ ਰੱਖਣ ਦੀ ਬਜਾਏ ਦਵਾਈਆਂ ਦੇ ਗੈਰ ਕਾਨੂੰਨੀ ਉਤਪਾਦਨ ਅਤੇ ਸਪਲਾਈ ਨੈਟਵਰਕ ਦੀ ਵੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਵਾਈਆਂ ਦਾ ਅਸਲ ਮਕਸਦ ਮਰੀਜ਼ਾਂ ਦਾ ਇਲਾਜ ਕਰਨਾ ਅਤੇ ਉਨ੍ਹਾਂ ਦੀ ਜਾਨ ਬਚਾਉਣਾ ਹੈ। ਕੁਝ ਸ਼ਰਾਰਤੀ ਅਨਸਰਾਂ ਵਲੋਂ ਦਵਾਈਆਂ ਦੀ ਦੁਰਵਰਤੋਂ ਕੀਤੇ ਜਾਣ ਕਾਰਨ ਪੂਰੇ ਦਵਾ ਵਿਕੇਰਤਾ ਵਰਗ ਨੂੰ ਕਸੂਰਵਾਰ ਠਹਿਰਾਉਣਾ ਸਹੀ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਯਮਾਂ ਅਨੁਸਾਰ ਕੰਮ ਕਰਨ ਵਾਲੇ ਕੈਮਿਸਟਾਂ ਦੇ ਹਿੱਤਾਂ ਦੀ ਰਾਖੀ ਕਰਨਾ ਵੀ ਲਾਜ਼ਮੀ ਹੈ ਅਤੇ ਗੈਰ ਕਾਨੂੰਨੀ ਧੰਦੇ ’ਚ ਸ਼ਾਮਿਲ ਅਨਸਰਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਪਿਛਲੀ ਖ਼ਬਰ ਨੀਲੋਵਾਲ ਪਿੰਡ ਦੀ ਪੰਚਾਇਤ ਵਲੋਂ ਦੁਕਾਨਦਾਰਾਂ ਨੂੰ ਨਸ਼ੀਲੇ ਪਦਾਰਥ ਨਾ ਵੇਚਣ ਦੀ ਅਪੀਲ ਅਗਲੀ ਖ਼ਬਰ ਕਾਰਵਾਂ-ਏ-ਅਦਬ ਪੰਜਾਬ ਵਲੋਂ ਸ਼ਾਨਦਾਰ ਕਵੀ ਦਰਬਾਰ ਕਰਵਾਇਆ ਰਹੱਸਮਈ ਹਾਲਤ ’ਚ ਨੌਜਵਾਨ ਦੀ ਮਿਲੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।