ਝੋਟਾ ਦਾ ਕਤਲ ਮੰਦਭਾਗਾ-ਥੇੜ੍ਹੀ, ਬੂਰੜ
ਖਨੌਰੀ, 18 ਅਕਤੂਬਰ (ਬਲਵਿੰਦਰ ਸਿੰਘ ਥਿੰਦ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਰਾਜ ਸਿੰਘ ਥੇੜ੍ਹੀ ਅਤੇ ਯਾਦਵਿੰਦਰ ਸਿੰਘ ਬੂਰੜ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮੁੱਚੇ ਸਮਾਜ ਲਈ ਚਿੰਤਾ ਦਾ ਵਿਸ਼ਾ ਹਨ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸੰਘਰਸ਼ ਕਰ ਰਹੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਅਜੀਤ ਡੈਸਕ
19-10-2026