19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸੁਸਾਇਟੀ ਨੇ ਮੀਟਿੰਗ ’ਚ ਕੀਤਾ ਵਿਚਾਰ ਵਟਾਂਦਰਾ

ਅਮਰਗੜ੍ਹ, 18 ਅਕਤੂਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਪਿਛਲੇ ਲੰਮੇ ਸਮੇਂ ਤੋਂ ਸਮਾਜ ਅੰਦਰ ‘ਸਾਦੇ ਵਿਆਹ ਸਾਦੇ ਭੋਗ ਨਾ ਕਰਜਾ ਨਾ ਚਿੰਤਾ ਰੋਗ’ ਦਾ ਹੋਕਾ ਦਿੰਦੀ ਆ ਰਹੀ ਸਮਾਜ ਸੇਵੀ ਸੰਸਥਾ ਸਮਾਜ ਸੁਧਾਰ ਵੈਲਫੇਅਰ ਸੁਸਾਇਟੀ ਅਮਰਗੜ੍ਹ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵਿਖੇ ਪ੍ਰਧਾਨ ਹਰੀ ਸਿੰਘ ਖੇੜੀ ਸੋਢੀਆਂ ਦੀ ਅਗਵਾਈ ‘ਚ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਖਾਲਸਾ ਸਾਬਕਾ ਸਰਪੰਚ ਹੁਸੈਨਪੁਰਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਮਤਾ ਪਾਸ ਹੋਇਆ ਕਿ ਸਮਾਜ ਅੰਦਰ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਨੂੰ ਠੱਲ ਪਾਉਣ ਲਈ ਸੁਸਾਇਟੀ ਵੱਲੋਂ ਪਿੰਡ -ਪਿੰਡ ਜਾ ਕੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਖਾਦ ਪਦਾਰਥਾਂ ਜਿਵੇਂ ਕਿ ਮਿਠਾਈਆਂ,ਦੁੱਧ ਦਹੀਂ ਅਤੇ ਪਨੀਰ ਆਦਿ ਵਿੱਚ ਮਿਲਾਵਟਖੋਰੀ ਨੂੰ ਰੋਕਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲ ਕੇ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਅਜੀਤ ਡੈਸਕ 19-10-2026
ਅਮਰਗੜ੍ਹ, 18 ਅਕਤੂਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਪਿਛਲੇ ਲੰਮੇ ਸਮੇਂ ਤੋਂ ਸਮਾਜ ਅੰਦਰ ‘ਸਾਦੇ ਵਿਆਹ ਸਾਦੇ ਭੋਗ ਨਾ ਕਰਜਾ ਨਾ ਚਿੰਤਾ ਰੋਗ’ ਦਾ ਹੋਕਾ ਦਿੰਦੀ ਆ ਰਹੀ ਸਮਾਜ ਸੇਵੀ ਸੰਸਥਾ ਸਮਾਜ ਸੁਧਾਰ ਵੈਲਫੇਅਰ ਸੁਸਾਇਟੀ ਅਮਰਗੜ੍ਹ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵਿਖੇ ਪ੍ਰਧਾਨ ਹਰੀ ਸਿੰਘ ਖੇੜੀ ਸੋਢੀਆਂ ਦੀ ਅਗਵਾਈ ‘ਚ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਖਾਲਸਾ ਸਾਬਕਾ ਸਰਪੰਚ ਹੁਸੈਨਪੁਰਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਮਤਾ ਪਾਸ ਹੋਇਆ ਕਿ ਸਮਾਜ ਅੰਦਰ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਨੂੰ ਠੱਲ ਪਾਉਣ ਲਈ ਸੁਸਾਇਟੀ ਵੱਲੋਂ ਪਿੰਡ -ਪਿੰਡ ਜਾ ਕੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਖਾਦ ਪਦਾਰਥਾਂ ਜਿਵੇਂ ਕਿ ਮਿਠਾਈਆਂ,ਦੁੱਧ ਦਹੀਂ ਅਤੇ ਪਨੀਰ ਆਦਿ ਵਿੱਚ ਮਿਲਾਵਟਖੋਰੀ ਨੂੰ ਰੋਕਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲ ਕੇ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਪ੍ਰਧਾਨ ਹਰੀ ਸਿੰਘ ਖੇੜੀ ਸੋਢੀਆਂ ਨੇ ਜਿੱਥੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਣਾਈ ਰੱਖਣ ਲਈ ਜਿੱਥੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਇਸ ਇਸ ਮੌਕੇ ਬਾਬੂ ਸਿੰਘ, ਚਾਂਦੀ ਸਿੰਘ ਤੋਲੇਵਾਲ, ਨਰਦੇਵ ਸਿੰਘ, ਨਿਰੰਜਨ ਸਿੰਘ, ਗੁਰਵੀਰ ਸਿੰਘ, ਦਰਸ਼ਨ ਸਿੰਘ, ਜੁਝਾਰ ਸਿੰਘ, ਗੁਰਚਰਨ ਸਿੰਘ, ਅਮਰਜੀਤ ਸਿੰਘ , ਜਥੇਦਾਰ ਮੇਵਾ ਸਿੰਘ, ਪਰਮਜੀਤ ਸਿੰਘ ਅਮਰਗੜ੍ਹ,ਕਰਨੈਲ ਸਿੰਘ, ਹਰਦਿਆਲ ਸਿੰਘ ਕੇਸਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਮਿਤ ਮਾਨ ਵਲੋਂ ਪਿੰਡਾਂ ਅੰਦਰ ਮੁਲਾਕਾਤਾਂ ਦਾ ਦੌਰ ਸ਼ੁਰੂ ਅਗਲੀ ਖ਼ਬਰ ਐਸ.ਯੂ.ਐਸ.ਕਾਲਜ ਮਹਿਲਾਂ ਦੇ ਬੀ.ਕਾਮ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।