19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਸ਼ਾ ਤਸਕਰਾਂ ਤੇ ਡਿਊਟੀ ’ਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਅਮਨ ਅਰੋੜਾ

ਚੀਮਾ ਮੰਡੀ, 18 ਅਕਤੂਬਰ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਸੰਜੀਦਗੀ ਅਤੇ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਤਸਕਰੀ ’ਚ ਸ਼ਾਮਿਲ ਕਿਸੇ ਵੀ ਵਿਅਕਤੀ, ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲੇ ਕਿਸੇ ਵੀ ਪ੍ਰਭਾਵਸ਼ਾਲੀ ਵਿਅਕਤੀ ਜਾਂ ਆਪਣੀ ਡਿਊਟੀ ’ਚ ਕੁਤਾਹੀ ਕਰਨ ਵਾਲੇ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਅਜੀਤ ਡੈਸਕ 19-10-2026
ਚੀਮਾ ਮੰਡੀ, 18 ਅਕਤੂਬਰ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਸੰਜੀਦਗੀ ਅਤੇ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਤਸਕਰੀ ’ਚ ਸ਼ਾਮਿਲ ਕਿਸੇ ਵੀ ਵਿਅਕਤੀ, ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲੇ ਕਿਸੇ ਵੀ ਪ੍ਰਭਾਵਸ਼ਾਲੀ ਵਿਅਕਤੀ ਜਾਂ ਆਪਣੀ ਡਿਊਟੀ ’ਚ ਕੁਤਾਹੀ ਕਰਨ ਵਾਲੇ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸੰਤ ਬਾਬਾ ਅਤਰ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਚੀਮਾ ਮੰਡੀ ਦੇ ਗੁਰਦੁਆਰਾ ਨਾਨਕਸਰ ਸਾਹਿਬ ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ’ਚ ਸ਼ਾਮਿਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਕਿਸੇ ਵੀ ਪੱਧਰ ’ਤੇ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ’ਚ ਸ਼ਾਮਿਲ ਹੈ। ਅਮਨ ਅਰੋੜਾ ਨੇ ਚੀਮਾ ਸਾਹਿਬ ਵਿਖੇ ਪਵਿੱਤਰ ਸਰੋਵਰ ’ਚੋਂ ਗਾਰ ਕੱਢਣ ਅਤੇ ਸਫ਼ਾਈ ਦੀ ਕਾਰ ਸੇਵਾ ਵਿੱਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇੱਕ ਨਿਮਾਣੇ ਸ਼ਰਧਾਲੂ ਅਤੇ ਇਲਾਕੇ ਦੇ ਨੁਮਾਇੰਦੇ ਵਜੋਂ ਗੁਰੂ ਘਰ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਵੱਡਾ ਸੁਭਾਗ ਹੈ ।
ਪਿਛਲੀ ਖ਼ਬਰ ਥਾਣਾ ਮੁਖੀ ਗਰੇਵਾਲ ਵਲੋਂ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ ਅਗਲੀ ਖ਼ਬਰ ਟੈਗੋਰ ਵਿਦਿਆਲਿਆ ਦੇ ਵਿਦਿਆਰਥੀਆਂ ਵਲੋਂ ਖੁੰਬਾਂ ਦੇ ਫਾਰਮ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।