20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

‘ ਆਪ’ ਵਲੋਂ ਲੋਕਾਂ ਨੂੰ ਵਰਗਲਾਉਣ ਦੇ ਮਨਸੂਬੇ ਸਫਲ ਨਹੀਂ ਹੋਏ- ਜਥੇਦਾਰ ਘਨੌਰ

ਸ਼ੇਰਪੁਰ, 19 ਅਕਤੂਬਰ (ਦਰਸ਼ਨ ਸਿੰਘ ਖੇੜੀ)- ਆਮ ਆਦਮੀ ਪਾਰਟੀ ਨੂੰ ਲੋਕਾਂ ਵਲੋਂ ਬੋਗਸ ਪਾਰਟੀ ਦੇ ਨਾਂਅ ਨਾਲ ਜਾਣਿਆ ਜਾਣ ਲੱਗਾ ਹੈ, ਕਿਉਂਕਿ ਇਸ ਪਾਰਟੀ ਨੇ ਹਮੇਸ਼ਾ ਹਕੀਕਤ ਤੋਂ ਕੋਹਾਂ ਦੂਰ ਰਹਿ ਕੇ ਲੋਕਾਂ ਨੂੰ ਝੂਠੀਆਂ ਪ੍ਰਾਪਤੀਆਂ ਦੱਸ ਕੇ ਵਰਗਲਾਉਣ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਇਹ ਆਪਣੇ ਮਨਸੂਬਿਆਂ ’ਚ ਸਫ਼ਲ ਨਹੀਂ ਹੋ ਸਕੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਗੁਰਬਚਨ ਸਿੰਘ ਘਨੌਰ ਮੈਂਬਰ ਪੀ.

ਗੱਲਬਾਤ ਕਰਦੇ ਹੋਏ ਜਥੇਦਾਰ ਗੁਰਬਚਨ ਸਿੰਘ ਘਨੌਰ ਮੈਂਬਰ ਪੀ. ਏ. ਸੀ. ਸ਼੍ਰੋਮਣੀ ਅਕਾਲੀ ਦਲ। ਤਸਵੀਰ-ਦਰਸ਼ਨ ਸਿੰਘ ਖੇੜੀ 20-10-2026
ਸ਼ੇਰਪੁਰ, 19 ਅਕਤੂਬਰ (ਦਰਸ਼ਨ ਸਿੰਘ ਖੇੜੀ)- ਆਮ ਆਦਮੀ ਪਾਰਟੀ ਨੂੰ ਲੋਕਾਂ ਵਲੋਂ ਬੋਗਸ ਪਾਰਟੀ ਦੇ ਨਾਂਅ ਨਾਲ ਜਾਣਿਆ ਜਾਣ ਲੱਗਾ ਹੈ, ਕਿਉਂਕਿ ਇਸ ਪਾਰਟੀ ਨੇ ਹਮੇਸ਼ਾ ਹਕੀਕਤ ਤੋਂ ਕੋਹਾਂ ਦੂਰ ਰਹਿ ਕੇ ਲੋਕਾਂ ਨੂੰ ਝੂਠੀਆਂ ਪ੍ਰਾਪਤੀਆਂ ਦੱਸ ਕੇ ਵਰਗਲਾਉਣ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਇਹ ਆਪਣੇ ਮਨਸੂਬਿਆਂ ’ਚ ਸਫ਼ਲ ਨਹੀਂ ਹੋ ਸਕੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਗੁਰਬਚਨ ਸਿੰਘ ਘਨੌਰ ਮੈਂਬਰ ਪੀ. ਏ. ਸੀ. ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਵਲੋਂ ਸੂਬੇ ’ਚ ਵੱਡੀਆਂ ਵੱਡੀਆਂ ਫਲੈਕਸੀਆਂ ਲਗਾ ਕੇ ਅਤੇ ਕਰੋੜਾਂ ਰੁਪਏ ਨਾਲ ਝੂਠੀਆਂ ਪ੍ਰਾਪਤੀਆਂ ਦਰਸਾ ਕੇ ਵੋਟਾਂ ਬਟੋਰਨ ਦੇ ਯਤਨ ਕੀਤੇ ਕੀਤੇ ਜਾ ਰਹੇ ਹਨ ਪਰੰਤੂ ਵੋਟਰਾਂ ਨੇ ਇਸ ਪਾਰਟੀ ਦੇ ਮਨਸੂਬੇ ਸਫਲ ਨਹੀਂ ਹੋਣ ਦੇਣੇ । ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਹੀ ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾਇਆ ਸੀ। ਜਥੇਦਾਰ ਘਨੌਰ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੋ ਤਿਹਾਈ ਸੀਟਾਂ ਜਿੱਤ ਕੇ ਸਰਕਾਰ ਬਣਾਏਗੀ।
ਪਿਛਲੀ ਖ਼ਬਰ ਮੋਮਬੱਤੀ ਮਾਰਚ ਕੀਤਾ ਅਗਲੀ ਖ਼ਬਰ ਕਿਸਾਨ ਯੂਨੀਅਨਾਂ, ਜਮਹੂਰੀ ਅਤੇ ਜਨਤਕ ਜਥੇਬੰਦੀਆਂ ਸਮੇਤ ਰਾਜਸੀ ਪਾਰਟੀਆਂ ਨੇ ਵਿਧਾਇਕ ਭਰਾਜ ਦੀ ਕੋਠੀ ਘੇਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।