21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਝੋਟਾ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦਾ ਫ਼ੈਸਲਾ ਸਵਾਗਤ ਯੋਗ-ਐਡਵੋਕੇਟ ਗੋਇਲ

ਲਹਿਰਾਗਾਗਾ, 20 ਅਕਤੂਬਰ (ਪ੍ਰਵੀਨ ਖੋਖਰ)-ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ. ਬੀ.

ਅਜੀਤ ਡੈਸਕ 21-10-2026
ਲਹਿਰਾਗਾਗਾ, 20 ਅਕਤੂਬਰ (ਪ੍ਰਵੀਨ ਖੋਖਰ)-ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਅਤੇ ਮੰਗਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਪਰਿਵਾਰ ਵਲੋਂ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦਾ ਫ਼ੈਸਲਾ ਲਿਆ ਗਿਆ ਹੈ। ਇਹ ਫ਼ੈਸਲਾ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਅਤੇ ਪਰਿਵਾਰ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਸ੍ਰੀ ਗੋਇਲ ਨੇ ਕਿਹਾ ਕਿ ਕਿਸੇ ਵੀ ਮਾਮਲੇ ਵਿੱਚ ਸੱਚਾਈ ਸਾਹਮਣੇ ਆਉਣਾ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਬੇਹੱਦ ਜ਼ਰੂਰੀ ਹੈ।
ਪਿਛਲੀ ਖ਼ਬਰ ‘ਆਪ’ ਸਰਕਾਰ ਦੀ ਨਸ਼ਾ ਵਿਰੁੱਧ ਯੁੱਧ ਦੀ ਪੋਲ ਖੁੱਲ੍ਹੀ- ਜੱਸਲ/ਸੋਹਲ ਅਗਲੀ ਖ਼ਬਰ ਅਕੈਡਮੀ ਦੇ 20 ਬੱਚਿਆਂ ਨੇ ਅੰਮ੍ਰਿਤ ਛਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।