22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੈਨਸ਼ਨਰਾਂ ਵਲੋਂ ਰੋਸ ਰੈਲੀ ਅੱਜ

ਭਵਾਨੀਗੜ੍ਹ, 21 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਗੌਰਮਿੰਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਇਕ ਮੀਟਿੰਗ ਪੈਨਸ਼ਨਰ ਦਫ਼ਤਰ ਵਿਖੇ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਵਲੋਂ 2 ਰੋਜ਼ਾ ਦਿੱਤੇ ਹੜਤਾਲ ਦੇ ਸੱਦੇ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ 22 ਅਕਤੂਬਰ ਨੂੰ ਪੈਨਸ਼ਨਰ ਦਫ਼ਤਰ ਵਿਖੇ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ ।

ਅਜੀਤ ਡੈਸਕ 22-10-2026
ਭਵਾਨੀਗੜ੍ਹ, 21 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਗੌਰਮਿੰਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਇਕ ਮੀਟਿੰਗ ਪੈਨਸ਼ਨਰ ਦਫ਼ਤਰ ਵਿਖੇ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਵਲੋਂ 2 ਰੋਜ਼ਾ ਦਿੱਤੇ ਹੜਤਾਲ ਦੇ ਸੱਦੇ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ 22 ਅਕਤੂਬਰ ਨੂੰ ਪੈਨਸ਼ਨਰ ਦਫ਼ਤਰ ਵਿਖੇ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ । ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਸਰਕਾਰ ਦੇ ਅੜੀਅਲ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਮੌਕੇ ਜਨਰਲ ਸਕੱਤਰ ਕੇਵਲ ਸਿੰਘ ਸਿੱਧੂ ਤੋਂ ਇਲਾਵਾ ਜ਼ਿਲ੍ਹਾ ਸਕੱਤਰ ਜਨਰਲ ਸੁਖਦੇਵ ਸਿੰਘ ਭਵਾਨੀਗੜ੍ਹ, ਵਿੱਤ ਸਕੱਤਰ ਬਲਕਾਰ ਸਿੰਘ ਅਤੇ ਸਹਾਇਕ ਸਕੱਤਰ ਸੁਰਿੰਦਰ ਕੁਮਾਰ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਪੁਲਿਸ ਯਾਦਗਾਰੀ ਦਿਵਸ ਮੌਕੇ ਜ਼ਿਲ੍ਹਾ ਸਿਵਲ, ਨਿਆਇਕ ਅਤੇ ਪੁਲਿਸ ਪ੍ਰਸਾਸ਼ਨ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਕੀਤੀ ਰੋਸ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।