22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਚਾਇਤ ਨੇ ਸਰਕਾਰੀ ਸਕੂਲ ਨੂੰ ਦਿੱਤਾ 80 ਲੀਟਰ ਦਾ ਵਾਟਰ ਕੂਲਰ ਤੇ ਫ਼ਿਲਟਰ

ਧੂਰੀ, 21 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਪਿੰਡ ਦੇ ਵਿਕਾਸ ਅਤੇ ਵਿਦਿਆਰਥੀਆਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਗ੍ਰਾਮ ਪੰਚਾਇਤ ਪਿੰਡ ਜਹਾਂਗੀਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਹਾਂਗੀਰ ਕਹੇਰੂ ਵਿਖੇ 80 ਲੀਟਰ ਦੀ ਸਮਰੱਥਾ ਵਾਲਾ ਵਾਟਰ ਕੂਲਰ ਅਤੇ ਪਾਣੀ ਦਾ ਫ਼ਿਲਟਰ ਲਗਵਾਇਆ ਗਿਆ। ਇਸ ਉਪਰਾਲੇ ਨਾਲ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੀਣ ਵਾਲਾ ਸਾਫ਼ ਅਤੇ ਠੰਢਾ ਪਾਣੀ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ।

ਅਜੀਤ ਡੈਸਕ 22-10-2026
ਧੂਰੀ, 21 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਪਿੰਡ ਦੇ ਵਿਕਾਸ ਅਤੇ ਵਿਦਿਆਰਥੀਆਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਗ੍ਰਾਮ ਪੰਚਾਇਤ ਪਿੰਡ ਜਹਾਂਗੀਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਹਾਂਗੀਰ ਕਹੇਰੂ ਵਿਖੇ 80 ਲੀਟਰ ਦੀ ਸਮਰੱਥਾ ਵਾਲਾ ਵਾਟਰ ਕੂਲਰ ਅਤੇ ਪਾਣੀ ਦਾ ਫ਼ਿਲਟਰ ਲਗਵਾਇਆ ਗਿਆ। ਇਸ ਉਪਰਾਲੇ ਨਾਲ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੀਣ ਵਾਲਾ ਸਾਫ਼ ਅਤੇ ਠੰਢਾ ਪਾਣੀ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ। ਪਿੰਡ ਦੀ ਗ੍ਰਾਮ ਪੰਚਾਇਤ ਵਲੋਂ ਸਕੂਲ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕੀਤਾ ਗਿਆ ਇਹ ਉਪਰਾਲਾ ਸਮਾਜਿਕ ਜ਼ਿੰਮੇਵਾਰੀ ਅਤੇ ਸਿੱਖਿਆ ਪ੍ਰਤੀ ਸਹਿਯੋਗ ਦੀ ਮਿਸਾਲ ਹੈ। ਪਿੰਡ ਜਹਾਂਗੀਰ ਦੇ ਸਰਪੰਚ ਮਨਪ੍ਰੀਤ ਸ਼ਰਮਾ ਰਿੰਕੀ ਦੀ ਅਗਵਾਈ ਹੇਠ ਕੀਤੇ ਗਏ ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
ਪਿਛਲੀ ਖ਼ਬਰ ਤਿੰਨ ਕਾਰਾਂ ਦੀ ਟੱਕਰ ’ਚ ਲਾਅ ਦੀ ਵਿਦਿਆਰਥਣ ਦੀ ਮੌਤ, ਮਾਪੇ ਤੇ ਭਰਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਬੁਲਟ ਮੋਟਰਸਾਈਕਲਾਂ ਨਾਲ ਪਟਾਕੇ ਮਾਰਨ ਵਾਲਿਆਂ ਖ਼ਿਲਾਫ਼ ਭਾਜਪਾ ਮੰਡਲ ਵਲੋਂ ਥਾਣਾ ਮੁਖੀ ਨੂੰ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।