ਮੁਫ਼ਤ ਮੈਡੀਕਲ ਜਾਂਚ ਕੈਂਪ ਲਾਇਆ
ਭਵਾਨੀਗੜ੍ਹ, 21 ਅਕਤੂਬਰ , (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਰਹਿਬਰ ਹਸਪਤਾਲ ਵਲੋਂ ਗੁਰਦੁਆਰਾ ਟਿੱਕੀ ਸਾਹਿਬ, ਕਾਦਰਾਬਾਦ ਵਿਖੇ ਮੁਫ਼ਤ ਆਰਥੋਪੀਡਿਕ ਅਤੇ ਜਨਰਲ ਮੈਡੀਕਲ ਜਾਂਚ ਕੈਂਪ ਲਾਇਆ ਗਿਆ। ਇਸ ਵਿਚ ਕੈਂਪ 180 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮਾਹਿਰ ਡਾਕਟਰਾਂ ਵਲੋਂ ਲੋੜੀਂਦੀ ਸਲਾਹ ਦਿੱਤੀ ਗਈ।
ਭਵਾਨੀਗੜ੍ਹ, 21 ਅਕਤੂਬਰ , (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਰਹਿਬਰ ਹਸਪਤਾਲ ਵਲੋਂ ਗੁਰਦੁਆਰਾ ਟਿੱਕੀ ਸਾਹਿਬ, ਕਾਦਰਾਬਾਦ ਵਿਖੇ ਮੁਫ਼ਤ ਆਰਥੋਪੀਡਿਕ ਅਤੇ ਜਨਰਲ ਮੈਡੀਕਲ ਜਾਂਚ ਕੈਂਪ ਲਾਇਆ ਗਿਆ। ਇਸ ਵਿਚ ਕੈਂਪ 180 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮਾਹਿਰ ਡਾਕਟਰਾਂ ਵਲੋਂ ਲੋੜੀਂਦੀ ਸਲਾਹ ਦਿੱਤੀ ਗਈ। ਕੈਂਪ ਦੌਰਾਨ ਹੱਡੀਆਂ ਤੇ ਜੋੜਾਂ ਦੇ ਮਾਹਿਰ ਡਾ. ਅਮਨਦੀਪ ਸਿੰਘ, ਬੱਚਿਆਂ ਦੇ ਮਾਹਿਰ ਡਾ. ਵਿਵਨੀਤ ਸਿੰਘ, ਮੈਡੀਸਨ ਦੇ ਮਾਹਿਰ ਡਾ. ਅਮਨਦੀਪ ਕੌਰ ਅਤੇ ਜੋੜਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਮੁਹੰਮਦ ਅਦਨਾਨ ਨੇ ਮਰੀਜ਼ਾਂ ਦੀ ਜਾਂਚ ਕੀਤੀ। ਇਸ ਮੌਕੇ ਦਿਲ ਦੀਆਂ ਬਿਮਾਰੀਆਂ , ਸ਼ੂਗਰ, ਹੱਡੀਆਂ ਤੇ ਜੋੜਾਂ ਦੀਆਂ ਸਮੱਸਿਆਵਾਂ ਅਤੇ ਹੋਰ ਆਮ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਸਿਹਤ ਸਬੰਧੀ ਲੋੜੀਂਦੀ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਰਹਿਬਰ ਸੰਸਥਾ ਦੇ ਚੇਅਰਮੈਨ ਡਾ. ਐਮ.ਐਸ. ਖਾਨ ਨੇ ਮਰੀਜ਼ਾਂ ਨੂੰ ਸੰਬੋਧਨ ਕਰਦਿਆਂ ਬਿਮਾਰੀਆਂ ਸਬੰਧੀ ਅਤੇ ਉਨ੍ਹਾਂ ਦੇ ਬਚਾਅ ਲਈ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਕੈਂਪ ਦੌਰਾਨ ਪਿੰਡ ਵਾਸੀਆਂ ਨੇ ਡਾ. ਖਾਨ ਅਤੇ ਡਾਕਟਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਰਹਿਬਰ ਹਸਪਤਾਲ ਦੇ ਨਰਸਿੰਗ ਸਟਾਫ਼ ਨੇ ਵੀ ਆਪਣੀਆਂ ਸੇਵਾਵਾਂ ਨਿਭਾਈਆਂ।