23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਬੀ.ਐੱਡ. ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ

ਲਹਿਰਾਗਾਗਾ, 22 ਅਕਤੂਬਰ (ਅਸ਼ੋਕ ਗਰਗ)-ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ, ਲੇਹਲ ਖੁਰਦ ਦਾ ਬੀ. ਐੱਡ.

ਅਜੀਤ ਡੈਸਕ 23-10-2026
ਲਹਿਰਾਗਾਗਾ, 22 ਅਕਤੂਬਰ (ਅਸ਼ੋਕ ਗਰਗ)-ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ, ਲੇਹਲ ਖੁਰਦ ਦਾ ਬੀ.ਐੱਡ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਨਤੀਜੇ ’ਚ ਕੁਸ਼ਲਜੋਤ ਕੌਰ ਨੇ 80.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਮਨਪ੍ਰੀਤ ਕੌਰ ਨੇ 80 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਲਵਪ੍ਰੀਤ ਕੌਰ ਨੇ 78.4 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਬਾਕੀ ਵਿਦਿਆਰਥੀਆਂ ਨੇ ਵੀ 70 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕਰਕੇ ਸੰਸਥਾ ਦਾ ਮਾਣ ਵਧਾਇਆ। ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ ਗਰਗ, ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਰਵੀਨਾ ਗਰਗ, ਵਾਈਸ ਚੇਅਰਮੈਨ ਵਿਜੇ ਕੁਮਾਰ ਕਾਂਸਲ, ਜਨਰਲ ਸਕੱਤਰ ਪ੍ਰੇਮ ਗਰਗ, ਮੈਨੇਜਮੈਂਟ ਮੈਂਬਰ ਪ੍ਰੋਫੈਸਰ ਮੋਨਿਕਾ ਗੁਪਤਾ ਅਤੇ ਕਾਲਜ ਦੀ ਡਾਇਰੈਕਟਰ ਡਾ. ਰਮਨਦੀਪ ਕੌਰ ਧਾਲੀਵਾਲ ਨੇ ਕਿਹਾ ਕਿ ਕਿਸੇ ਵੀ ਖੇਤਰ ’ਚ ਸਫ਼ਲਤਾ ਹਾਸਿਲ ਕਰਨ ਲਈ ਲਗਨ ਅਤੇ ਮਿਹਨਤ ਬਹੁਤ ਜ਼ਰੂਰੀ ਹਨ। ਕਾਲਜ ਦੀ ਪ੍ਰਿੰਸੀਪਲ ਡਾ. ਸੀਮਾ ਗਰਗ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਹੁਨਰਾਂ ਦਾ ਵਿਕਾਸ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਇੱਕ ਕਾਬਲ ਅਤੇ ਸਫ਼ਲ ਅਧਿਆਪਕ ਬਣਨ ਲਈ ਤਿਆਰ ਕਰਨਾ ਹੈ।
ਪਿਛਲੀ ਖ਼ਬਰ ਸੂਬਾ ਪੱਧਰੀ ਵੇਟ ਲਿਫਟਿੰਗ ’ਚ ਛਾਹੜ ਦੀ ਸੁਖਮਨਦੀਪ ਕੌਰ ਨੇ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਨਤੀਜਾ ਸੌ ਫੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।