24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਖਾਦਾਂ ਨਾਲ ਬੇਲੋੜੀਆਂ ਚੀਜਾਂ ਲਾ ਕੇ ਕੀਤੀ ਜਾ ਰਹੀ ਕਿਸਾਨਾਂ ਦੀ ਜਬਰੀ ਲੁੱਟ

ਸੰਗਰੂਰ, ਕੌਹਰੀਆਂ 23 ਅਕਤੂਬਰ (ਧੀਰਜ ਪਸ਼ੌਰੀਆ, ਸੁਨੀਲ ਕੁਮਾਰ ਗਰਗ)-ਪੰਜਾਬ ਅੰਦਰ ਕੋਆਪਰੇਟਿਵ ਸੁਸਾਇਟੀਆਂ ਵੱਲੋਂ ਕਿਸਾਨਾਂ ਦੀ ਭਾਰੀ ਲੁੱਟ ਕਰਨ ਦੇ ਦੋਸ਼ ਲਾਉਂਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਨੇ ਕਿਹਾ ਕਿ ਸੁਸਾਇਟੀਆਂ ਵੱਲੋਂ ਡੀ. ਏ.

ਅਜੀਤ ਡੈਸਕ 24-10-2026
ਸੰਗਰੂਰ, ਕੌਹਰੀਆਂ 23 ਅਕਤੂਬਰ (ਧੀਰਜ ਪਸ਼ੌਰੀਆ, ਸੁਨੀਲ ਕੁਮਾਰ ਗਰਗ)-ਪੰਜਾਬ ਅੰਦਰ ਕੋਆਪਰੇਟਿਵ ਸੁਸਾਇਟੀਆਂ ਵੱਲੋਂ ਕਿਸਾਨਾਂ ਦੀ ਭਾਰੀ ਲੁੱਟ ਕਰਨ ਦੇ ਦੋਸ਼ ਲਾਉਂਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਨੇ ਕਿਹਾ ਕਿ ਸੁਸਾਇਟੀਆਂ ਵੱਲੋਂ ਡੀ.ਏ.ਪੀ. ਅਤੇ ਯੂਰੀਆ ਖਾਦ ਨਾਲ ਵੱਡੀ ਪੱਧਰ ਤੇ ਕਿਸਾਨਾਂ ਨੂੰ ਬੇਲੋੜੀਆਂ ਵਸਤਾਂ ਜਬਰੀ ਵੇਚੀਆਂ ਜਾ ਰਹੀਆਂ ਹਨ । ਇਸ ਸਬੰਧੀ ਸੂਬਾਈ ਆਗੂ ਦਿਲਬਾਗ ਸਿੰਘ ਹਰੀਗੜ ਅਤੇ ਧਰਮਿੰਦਰ ਸਿੰਘ ਥਲੇਸਾ ਨੇ ਦੱਸਿਆ,ਕਿ ਸੁਸਾਇਟੀਆਂ ਦੇ ਕਰਮਚਾਰੀ ਖਾਦ ਦੇ ਥੈਲਿਆਂ ਦੇ ਨਾਲ ਕਿਸਾਨਾਂ ਨੂੰ ਫਾਲਤੂ ਬਸਤਾਂ ਲੈਣ ਲਈ ਮਜਬੂਰ ਕਰਦੀਆਂ ਹਨ ਅਤੇ ਬੇਲੋੜੀਆਂ ਵਸਤਾਂ ਲੈਣ ਵਾਲੇ ਕਿਸਾਨਾਂ ਨੂੰ ਹੀ ਪਿਛਲਾ ਬਕਾਇਆ ਭਰਾਊਣ ਨੂੰ ਉਪਰੰਤ ਖਾਦਾਂ ਦੇ ਰਹੇ ਹਨ । ਜਦੋ ਕਿ ਬੇਲੋੜਾ ਸਮਾਨ ਨਾਂ ਖਰੀਦਣ ਵਾਲੇ ਕਿਸਾਨਾਂ ਨੂੰ ਖਾਦ ਦੇਣ ਤੋਂ ਇਨਕਾਰ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਖਾਦਾਂ ਨਾਲ ਬੇਲੋੜੀਆਂ ਵਸਤਾਂ ਨਾਂ ਦੇਣ ਦਾ ਵਾਅਦਾ ਕੀਤਾ ਹੈ । ਖੇਤੀਬਾੜੀ ਮੰਤਰੀ ਨੇ ਮੀਟਿੰਗ ਦੌਰਾਨ ਕਿਹਾ ਸੀ ਕਿ ਸੁਸਾਇਟੀਆਂ ਕਿਸਾਨਾਂ ਨੂੰ ਖਾਦਾਂ ਨਾਲ ਜਬਰੀ ਕੋਈ ਵਸਤੂ ਨਹੀਂ ਵੇਚਣਗੀਆਂ । ਕਿਸਾਨ ਆਗੂ ਨੇ ਦੱਸਿਆ ਕਿ ਬਹੁਤ ਸਾਰੀਆਂ ਸੁਸਾਇਟੀਆਂ ਵੱਲੋਂ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਬੇਲੋੜੀਆਂ ਵਸਤਾਂ ਖਾਦ ਨਾਲ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ,ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਹੋ ਰਹੀ ਆਰਥਿਕ ਲੁੱਟ ਤੋਂ ਬਚਾਇਆ ਜਾ ਸਕੇ। ਜੇਕਰ ਸਰਕਾਰ ਨੇ ਕਿਸਾਨਾਂ ਦੀ ਹੋ ਰਹੀ ਇਸ ਲੁੱਟ ਵਿਰੁੱਧ ਕਾਰਵਾਈ ਨਾਂ ਕੀਤੀ ਤਾਂ ਕਿਸਾਨ ਯੂਨੀਅਨ ਏਕਤਾ ਆਜ਼ਾਦ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪਾਵਨ ਪ੍ਰਗਟ ਦਿਵਸ ਸੰਬੰਧੀ ਖੂਨਦਾਨ ਕੈਂਪ ਅਤੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਅਗਲੀ ਖ਼ਬਰ ਪਸ਼ੂ ਪਾਲਣ ਵਿਭਾਗ ਵਲੋਂ ਮੋਚਪੁਰ ਵਿਖੇ ਵਿਸ਼ੇਸ਼ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।