25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨਸ਼ਾ ਮੁਕਤ ਯੁਵਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 24 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਉਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਵਿਖੇ ਸੰਸਥਾ ਦੇ ਐਨ. ਐਸ.

ਅਜੀਤ ਡੈਸਕ 25-10-2026
ਸੁਨਾਮ ਊਧਮ ਸਿੰਘ ਵਾਲਾ, 24 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਉਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਵਿਖੇ ਸੰਸਥਾ ਦੇ ਐਨ.ਐਸ.ਐਸ. ਵਿਭਾਗ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਜੀਵਨ ਜਿਉਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ‘ਮਾਈ ਭਾਰਤ’ ਦੇ ਨੇਬਰਹੁੱਡ ਯੂਥ ਪਾਰਲੀਮੈਂਟ ਪ੍ਰੋਗਰਾਮ ਤਹਿਤ ‘ਨਸ਼ਾ ਮੁਕਤ ਯੁਵਾ’ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿਚ ਵਿੱਚ ਮਾਈ ਭਾਰਤ ਦੇ ਡਿਪਟੀ ਡਾਇਰੈਕਟਰ ਰਾਹੁਲ ਸੈਣੀ ਅਤੇ ਸੇਵਾਮੁਕਤ ਜ਼ਿਲ੍ਹਾ ਸੇਵਿੰਗ ਅਫ਼ਸਰ ਡਾ. ਮੋਹਨ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਬੁਲਾਰਿਆਂ ਨੇ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਸੰਸਥਾ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ, ਪ੍ਰਿੰਸੀਪਲ ਸੰਦੀਪ ਅਤੇ ਪ੍ਰਿੰਸੀਪਲ ਡਾ. ਰਾਜਵਿੰਦਰ ਸਿੰਘ ਨੇ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਦਿਅਕ ਸੰਸਥਾਵਾਂ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਉਪਰੰਤ ਸੰਸਥਾ ਵਲੋਂ ਆਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ ਅਤੇ ਮਾਈ ਭਾਰਤ ਦੀ ਟੀਮ ਵਲੋਂ ਸੰਸਥਾ ਦੇ ਪ੍ਰਿੰਸੀਪਲ, ਪ੍ਰੋਗਰਾਮ ਅਫਸਰਾਂ ਅਤੇ ਐੱਨ ਐੱਸ.ਐੱਸ. ਵਲੰਟੀਅਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਅਮਨਦੀਪ ਕੌਰ ਨੇ ਬਾਖੂਬੀ ਨਿਭਾਈ। ਸਮੁੱਚੇ ਪ੍ਰੋਗਰਾਮ ਦੀ ਅਗਵਾਈ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰਾਂ ਪ੍ਰੋ. ਲਵਪ੍ਰੀਤ ਸਿੰਘ, ਪ੍ਰੋ. ਰਮਨਦੀਪ ਸਿੰਘ ਅਤੇ ਪ੍ਰੋ. ਜੋਤੀ ਵੱਲੋਂ ਕੀਤੀ ਗਈ। ਇਸ ਮੌਕੇ ਵਿਭਾਗੀ ਮੁਖੀ ਪ੍ਰੋ. ਦਰਸ਼ਨ ਸਿੰਘ, ਪ੍ਰੋ. ਸਰਬਜੀਤ ਕੌਰ, ਐੱਨ.ਐੱਸ.ਐੱਸ. ਦੇ ਸਮੂਹ ਵਲੰਟੀਅਰ ਅਤੇ ਸੰਸਥਾ ਦਾ ਸਮੂਹ ਸਟਾਫ਼ ਮੌਜੂਦ ਸੀ।
ਪਿਛਲੀ ਖ਼ਬਰ ਨਸ਼ਾ ਮੁਕਤ ਯੁਵਾ ਮੁਹਿੰਮ ਤਹਿਤ ਲੋਕ ਖੇਡਾਂ ਕਰਵਾਈਆਂ ਅਗਲੀ ਖ਼ਬਰ ਨਾਬਾਲਗ ਲੜਕੀ ਨਾਲ ਕਥਿਤ ਛੇੜਛਾੜ ਦੇ ਮਾਮਲੇ ’ਚ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।