ਸਹਿਕਾਰੀ ਅਦਾਰਿਆਂ ਨੂੰ ਪ੍ਰਫੁੱਲਿਤ ਕਰਨ ਲਈ ਲੋਕ ਲਹਿਰ ਬਣਾਉਣ ਦੀ ਲੋੜ - ਚੇਅਰਮੈਨ ਸਿੱਧੂ, ਤੋਲਾਵਾਲ
ਮਾਲੇਰਕੋਟਲਾ, 24 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਸੂਬੇ ਅੰਦਰ ਸਹਿਕਾਰੀ ਅਦਾਰਿਆਂ ਨੂੰ ਪ੍ਰਫੁੱਲਤ ਕਰਨ ਦੇ ਲਈ ਸਰਕਾਰ ਅਤੇ ਵੱਖ-ਵੱਖ ਜਥੇਬੰਦੀਆਂ ਨੂੰ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ। ਇਹ ਸ਼ਬਦ ਸਹਿਕਾਰੀ ਮੰਡੀਕਰਨ ਸਭਾ ਮਲੇਰਕੋਟਲਾ ਦੇ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਸਿੱਧੂ ਬਘਰੌਲ ਅਤੇ ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਵੀਰ ਸਿੰਘ ਤੋਲਾਵਾਲ ਨੇ ਗੱਲਬਾਤ ਦੌਰਾਨ ਸਾਂਝੇ ਕੀਤੇ ।
ਮ
ਮਾਲੇਰਕੋਟਲਾ ਵਿਖੇ ਮਨਾਏ ਦੁਸਹਿਰੇ ਦੀ ਤਸਵੀਰ ।
ਗੱਲਬਾਤ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਵੀਰ ਸਿੰਘ ਤੋਲਾਵਾਲ, ਚੇਅਰਮੈਨ ਸਿੱਧੂ ਆਦਿ। ਤਸਵੀਰ-ਸਰੌਦ
25-10-2026
ਮਾਲੇਰਕੋਟਲਾ, 24 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਸੂਬੇ ਅੰਦਰ ਸਹਿਕਾਰੀ ਅਦਾਰਿਆਂ ਨੂੰ ਪ੍ਰਫੁੱਲਤ ਕਰਨ ਦੇ ਲਈ ਸਰਕਾਰ ਅਤੇ ਵੱਖ-ਵੱਖ ਜਥੇਬੰਦੀਆਂ ਨੂੰ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ। ਇਹ ਸ਼ਬਦ ਸਹਿਕਾਰੀ ਮੰਡੀਕਰਨ ਸਭਾ ਮਲੇਰਕੋਟਲਾ ਦੇ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਸਿੱਧੂ ਬਘਰੌਲ ਅਤੇ ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਵੀਰ ਸਿੰਘ ਤੋਲਾਵਾਲ ਨੇ ਗੱਲਬਾਤ ਦੌਰਾਨ ਸਾਂਝੇ ਕੀਤੇ । ਉਨ੍ਹਾਂ ਆਖਿਆ ਕਿ ਸਹਿਕਾਰੀ ਅਦਾਰੇ ਵੇਰਕਾ ਵਰਗੇ ਅਦਾਰਿਆਂ ਨੂੰ ਮਜ਼ਬੂਤ ਕਰਨ ਦੇ ਲਈ ਸੂਬਾ ਸਰਕਾਰ ਅਤੇ ਜਥੇਬੰਦੀਆਂ ਨੂੰ ਇਸ ਸਬੰਧੀ ਗਹਿਰ-ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵੇਰਕਾ ਦੀਆਂ ਬਣੀਆਂ ਵਸਤੂਆਂ ਨੂੰ ਵੱਖ-ਵੱਖ ਖੇਤਰਾਂ ਦੇ ਅੰਦ ਰ ਪਹੁੰਚਾਉਣ ਦੇ ਲਈ ਵੱਡੇ ਪੱਧਰ ਤੇ ਹੰਭਲਾ ਮਾਰਿਆ ਜਾਵੇ। ਆਗੂਆਂ ਨੇ ਕਿਹਾ ਕਿ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਵੇਰਕਾ ਤੋਂ ਘਿਓ ਮੁਹਈਆ ਕਰਵਾਇਆ ਜਾਂਦਾ ਸੀ ਪਰੰਤੂ ਪਿਛਲੇ ਸਮੇਂ ਤੋਂ ਉਹ ਵੀ ਬੰਦ ਹੋ ਚੁੱਕਿਆ ਹੈ ਅਤੇ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਹੋਰਾਂ ਸੂਬਿਆਂ ਤੋਂ ਘਿਓ ਮੰਗਵਾਇਆ ਜਾਂਦਾ ਹੈ ਅਤੇ ਆਂਗਨਵਾੜੀ ਸੈਂਟਰਾਂ ਦੇ ਵਿੱਚ ਵੇਰਕਾ ਦੀ ਪੰਜੀਰੀ ਆਉਂਦੀ ਸੀ ਉਹ ਵੀ ਬੰਦ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਵੇਰਕਾ ਦੀਆਂ ਬਾਕੀ ਵਸਤੂਆਂ ਨੂੰ ਵੀ ਪ੍ਰਫੁੱਲਤ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਵੇਰਕਾ ਵਰਗੇ ਅਦਾਰੇ ਨੂੰ ਮਜ਼ਬੂਤ ਕਰਨ ਦੇ ਲਈ ਸੂਬੇ ਅੰਦਰ ਵੱਡੇ ਪੱਧਰ ਤੇ ਲੋਕ ਲਹਿਰ ਚਲਾਉਣ ਦੀ ਲੋੜ ਹੈ। ਇਸ ਮੌਕੇ ਸੀਨੀਅਰ ਆਗੂ ਵੀਰ ਸਿੰਘ ਤੋਲਾਵਾਲ, ਅਜੈਬ ਸਿੰਘ ਰਟੌਲਾ ਸਾਬਕਾ ਸਰਪੰਚ ਹਾਜ਼ਰ ਸਨ।