ਆਸ਼ਾ ਵਰਕਰਾਂ ਵਲੋਂ 1 ਨਵੰਬਰ ਦੀ ਸੰਗਰੂਰ ਰੈਲੀ ’ਚ ਭਰਵੀਂ ਸ਼ਮੂਲੀਅਤ ਦਾ ਐਲਾਨ
ਸੰਗਰੂਰ, 25 ਅਕਤੂਬਰ (ਧੀਰਜ ਪਸ਼ੌਰੀਆ)-ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਪ੍ਰਧਾਨ ਰਾਣੋ ਖੇੜੀ ਗਿੱਲਾਂ, ਜਨਰਲ ਸਕੱਤਰ ਲਖਵਿੰਦਰ ਕੌਰ ਝਬਾਲ ਅਤੇ ਵਿੱਤ ਸਕੱਤਰ ਹਰਨਿੰਦਰ ਕੌਰ ਨੇ ਇੱਕ ਸਾਂਝੇ ਪ੍ਰੈੱਸ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਦੇ ਸਾਰੇ ਹੀ ਵਿਭਾਗਾਂ ਅੰਦਰ ਸੇਵਾ ਨਿਭਾਅ ਰਹੀਆਂ ਮਹਿਲਾ ਮੁਲਾਜ਼ਮਾਂ ਦੀ ਇੱਕੋ-ਇੱਕ ਸਾਂਝੀ ਜਥੇਬੰਦੀ “ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ” ਵਲੋਂ ਹਰ ਪ੍ਰਕਾਰ ਦੀਆਂ ਮਹਿਲਾ ਮੁਲਾਜ਼ਮਾਂ ਦੀਆਂ ਮੰਗਾਂ ਦੀ ਪ੍ਰਾਪਤੀ ਅਤੇ ਮਹਿਲਾਵਾਂ ਦੀਆਂ ਸੇਵਾ ਹਾਲਤਾਂ ਦੀ ਬਿਹਤਰੀ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਸੰਘਰਸ਼ ਨੂੰ ਤੇਜ਼ ਕਰਦਿਆਂ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਵਲੋਂ 1 ਨਵੰਬਰ ਨੂੰ ਮੁੱਖ ਮੰਤਰੀ ਦੇ ਸੰਗਰੂਰ ਰਿਹਾਇਸ਼ ਨੇੜੇ ਇੱਕ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ ਅਤੇ ਇਸ ਰੈਲੀ ਵਿੱਚ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਵੀ ਕਤਿਾ ਜਾ ਰਿਹਾ ਹੈ।
ਸੰਗਰੂਰ, 25 ਅਕਤੂਬਰ (ਧੀਰਜ ਪਸ਼ੌਰੀਆ)-ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਪ੍ਰਧਾਨ ਰਾਣੋ ਖੇੜੀ ਗਿੱਲਾਂ, ਜਨਰਲ ਸਕੱਤਰ ਲਖਵਿੰਦਰ ਕੌਰ ਝਬਾਲ ਅਤੇ ਵਿੱਤ ਸਕੱਤਰ ਹਰਨਿੰਦਰ ਕੌਰ ਨੇ ਇੱਕ ਸਾਂਝੇ ਪ੍ਰੈੱਸ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਦੇ ਸਾਰੇ ਹੀ ਵਿਭਾਗਾਂ ਅੰਦਰ ਸੇਵਾ ਨਿਭਾਅ ਰਹੀਆਂ ਮਹਿਲਾ ਮੁਲਾਜ਼ਮਾਂ ਦੀ ਇੱਕੋ-ਇੱਕ ਸਾਂਝੀ ਜਥੇਬੰਦੀ “ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ” ਵਲੋਂ ਹਰ ਪ੍ਰਕਾਰ ਦੀਆਂ ਮਹਿਲਾ ਮੁਲਾਜ਼ਮਾਂ ਦੀਆਂ ਮੰਗਾਂ ਦੀ ਪ੍ਰਾਪਤੀ ਅਤੇ ਮਹਿਲਾਵਾਂ ਦੀਆਂ ਸੇਵਾ ਹਾਲਤਾਂ ਦੀ ਬਿਹਤਰੀ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਸੰਘਰਸ਼ ਨੂੰ ਤੇਜ਼ ਕਰਦਿਆਂ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਵਲੋਂ 1 ਨਵੰਬਰ ਨੂੰ ਮੁੱਖ ਮੰਤਰੀ ਦੇ ਸੰਗਰੂਰ ਰਿਹਾਇਸ਼ ਨੇੜੇ ਇੱਕ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ ਅਤੇ ਇਸ ਰੈਲੀ ਵਿੱਚ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਵੀ ਕਤਿਾ ਜਾ ਰਿਹਾ ਹੈ। ਜਥੇਬੰਦੀ ਦੀਆਂ ਆਗੂਆਂ ਰਾਜ ਕੁਮਾਰੀ, ਸੰਦੀਪ ਕੌਰ, ਬੀਰਪਾਲ ਕੌਰ, ਚਰਨਜੀਤ ਕੌਰ, ਨਿਰਮਲਾ ਦੇਵੀ, ਕਮਲਜੀਤ ਕੌਰ, ਰੀਟਾ ਰਾਣੀ, ਨਸੀਬ ਕੌਰ, ਰੁਪਿੰਦਰ ਕੌਰ, ਕਮਲਜੀਤ ਕੌਰ ਮਹਿਤਾ ਨੇ ਕਿਹਾ ਹੈ ਕਿ ਬਾਕੀ ਇਸਤਰੀ ਮੁਲਾਜ਼ਮਾਂ ਵਾਂਗ ਸਰਕਾਰ ਵਲੋਂ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਵੀ ਪੂਰਾ ਨਹੀਂ ਕੀਤਾ ਗਿਆ ਹੈ । ਆਗੂਆਂ ਨੇ ਕਿਹਾ ਕਿ ਆਸ਼ਾ ਵਰਕਰਾਂ ਵਲੋਂ ਇਸ 1 ਨਵੰਬਰ ਦੀ ਪੰਜਾਬ ਭਰ ਵਿੱਚ ਪੂਰੀ ਤਿਆਰੀ ਹੈ।