ਮੁੱਖ ਮੰਤਰੀ ਦੀ ਧੂਰੀ ਫੇਰੀ ਦੌਰਾਨ ਭਾਜਪਾ ਨੇਤਾ ਜਸਵਿੰਦਰ ਸਿੰਘ ਰਿਖੀ ਨੂੰ ਘਰ ’ਚ ਕੀਤਾ ਨਜ਼ਰਬੰਦ
ਸੱਤਾ ਲੋਕਾਂ ਦੀ ਸੇਵਾ ਲਈ ਹੈ, ਲੋਕਾਂ ਦੇ ਸਵਾਲਾਂ ਤੋਂ ਬਚਣ ਲਈ ਨਹੀਂ - ਜਸਵਿੰਦਰ ਸਿੰਘ ਰਿਖੀ
ਧੂਰੀ, 25 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਧੂਰੀ ਫੇਰੀ ਦੌਰਾਨ ਭਾਜਪਾ ਦੇ ਸੀਨੀਅਰ ਨੇਤਾ ਜਸਵਿੰਦਰ ਸਿੰਘ ਰਿਖੀ ਨੂੰ ਪੁਲਿਸ ਵਲੋਂ ਉਨ੍ਹਾਂ ਦੇ ਘਰ ਵਿੱਚ ਹੀ ਨਜ਼ਰਬੰਦ ਕੀਤਾ ਗਿਆ। ਰਿਖੀ ਨੇ ਕਿਹਾ ਕਿ ਮੇਰਾ ਮਕਸਦ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਬਾਰੇ ਸਵਾਲ ਪੁੱਛਣਾ ਸੀ, ਮੈਂ ਮੁੱਖ ਮੰਤਰੀ ਸਾਹਿਬ ਨੂੰ ਪੁੱਛਣਾ ਚਾਹੁੰਦਾ ਸੀ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਕਦੋਂ ਪੂਰੇ ਹੋਣਗੇ, ਨੌਜਵਾਨਾਂ ਨੂੰ ਰੁਜ਼ਗਾਰ ਕਦੋਂ ਮਿਲੇਗਾ, ਨਸ਼ਿਆਂ ਦੀ ਸਮੱਸਿਆ ਤੋਂ ਪੰਜਾਬ ਨੂੰ ਕਦੋਂ ਰਾਹਤ ਮਿਲੇਗੀ?
ਵ
ਵੱਖ-ਵੱਖ ਮਾਮਲਿਆਂ ’ਚ 105 ਨਸ਼ੀਲੀਆਂ ਗੋਲੀਆਂ ਤੇ 7 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
26-10-2026
ਧੂਰੀ, 25 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਧੂਰੀ ਫੇਰੀ ਦੌਰਾਨ ਭਾਜਪਾ ਦੇ ਸੀਨੀਅਰ ਨੇਤਾ ਜਸਵਿੰਦਰ ਸਿੰਘ ਰਿਖੀ ਨੂੰ ਪੁਲਿਸ ਵਲੋਂ ਉਨ੍ਹਾਂ ਦੇ ਘਰ ਵਿੱਚ ਹੀ ਨਜ਼ਰਬੰਦ ਕੀਤਾ ਗਿਆ। ਰਿਖੀ ਨੇ ਕਿਹਾ ਕਿ ਮੇਰਾ ਮਕਸਦ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਬਾਰੇ ਸਵਾਲ ਪੁੱਛਣਾ ਸੀ, ਮੈਂ ਮੁੱਖ ਮੰਤਰੀ ਸਾਹਿਬ ਨੂੰ ਪੁੱਛਣਾ ਚਾਹੁੰਦਾ ਸੀ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਕਦੋਂ ਪੂਰੇ ਹੋਣਗੇ, ਨੌਜਵਾਨਾਂ ਨੂੰ ਰੁਜ਼ਗਾਰ ਕਦੋਂ ਮਿਲੇਗਾ, ਨਸ਼ਿਆਂ ਦੀ ਸਮੱਸਿਆ ਤੋਂ ਪੰਜਾਬ ਨੂੰ ਕਦੋਂ ਰਾਹਤ ਮਿਲੇਗੀ? ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਸਿੱਖਿਆ ਕਦੋਂ ਮਿਲੇਗੀ? ਅਤੇ ਪੰਜਾਬ ਦੇ ਲੋਕਾਂ ਨੂੰ ਆਪਣੇ ਹੋਰ ਅਹਿਮ ਮਸਲਿਆਂ ਦੇ ਜਵਾਬ ਕਦੋਂ ਮਿਲਣਗੇ, ਮੈਂ ਕੋਈ ਗੈਰ-ਕਾਨੂੰਨੀ ਕੰਮ ਕਰਨ ਨਹੀਂ, ਸਗੋਂ ਲੋਕਾਂ ਦੇ ਸਵਾਲ ਸਰਕਾਰ ਤੱਕ ਪਹੁੰਚਾਉਣ ਲਈ ਜਾਣਾ ਚਾਹੁੰਦਾ ਸੀ। ਲੋਕਤੰਤਰ ਵਿੱਚ ਸਰਕਾਰ ਨੂੰ ਸਵਾਲ ਪੁੱਛਣਾ ਹਰ ਨਾਗਰਿਕ ਦਾ ਹੱਕ ਹੈ। ਜੇਕਰ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਤੋਂ ਉਨ੍ਹਾਂ ਦੇ ਵਾ ਅਦਿਆਂ ਬਾਰੇ ਜਵਾਬ ਮੰਗਣਾ ਵੀ ਮੁਸ਼ਕਿਲ ਹੋ ਜਾਵੇ, ਤਾਂ ਆਮ ਆਦਮੀ ਆਪਣੀਆਂ ਸਮੱਸਿਆਵਾਂ ਕਿਸ ਕੋਲ ਲੈ ਕੇ ਜਾਵੇ।