27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਵੱਖ-ਵੱਖ ਪਿੰਡਾਂ ’ਚ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਛਾਜਲੀ, 26 ਅਕਤੂਬਰ (ਅਜਾਇਬ ਸਿੰਘ ਨੀਲੋਵਾਲ): ਛਾਜਲੀ, ਨੀਲੋਵਾਲ, ਸੰਗਤੀਵਾਲਾ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਮਹਾਂਰਿਸ਼ੀ ਵਾਲਮੀਕ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ।

ਅਜੀਤ ਡੈਸਕ 27-10-2026
ਛਾਜਲੀ, 26 ਅਕਤੂਬਰ (ਅਜਾਇਬ ਸਿੰਘ ਨੀਲੋਵਾਲ): ਛਾਜਲੀ, ਨੀਲੋਵਾਲ, ਸੰਗਤੀਵਾਲਾ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਮਹਾਂਰਿਸ਼ੀ ਵਾਲਮੀਕ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ। ਪਿੰਡ ਛਾਜਲੀ ਵਿਖੇ ਭਗਵਾਨ ਰਿਸ਼ੀ ਵਾਲਮੀਕਿ ਕਮੇਟੀ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਇਸ ਤੋਂ ਬਾਅਦ ਭਾਈ ਮਨਦੀਪ ਸਿੰਘ ਅੜਕਵਾਸ ਵਾਲਿਆਂ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ। ਸਮਾਗਮ ਵਿੱਚ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐੱਸ.ਡੀ. ਤੱਪਿਦਰ ਸਿੰਘ ਸੋਹੀ, ਛਾਜਲੀ ਦੇ ਸਰਪੰਚ ਗੁਰਬਿਆਸ ਸਿੰਘ, ਮਾਰਕੀਟ ਕਮੇਟੀ ਸਲੂਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਮੰਡੇਰ ਅਤੇ ਪੰਚ ਹੁਸੀ ਚਾਹਲ ਹਾਜ਼ਰ ਸਨ। ਇਸ ਮੌਕੇ ਕਮੇਟੀ ਵੱਲੋਂ ਵਾਲਮੀਕਿ ਧਰਮਸ਼ਾਲਾ ਵਿੱਚ ਹਾਲ ਬਣਾਉਣ, ਪਖਾਨੇ ਅਤੇ ਇਸ਼ਨਾਨਘਰ ਬਣਾਉਣ ਅਤੇ ਸ਼ੈੱਡ ਪਾਉਣ ਸਬੰਧੀ ਮੰਗ ਪੱਤਰ ਦਿੱਤਾ ਗਿਆ। ਓ.ਐੱਸ.ਡੀ. ਤੱਪਿਦਰ ਸਿੰਘ ਸੋਹੀ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਮੰਗਾਂ ਨੂੰ ਜਲਦੀ ਪੂਰਾ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਗੁਲਜ਼ਾਰ ਸਿੰਘ ਮੂਨਕ, ਇੰਦਰਜੀਤ (ਭਾਗੂ ਜੱਟਬੀਟ ਰਿਕਾਰਡਿੰਗ), ਮਹੰਤ ਸ੍ਰੀ ਅਮਰਜੀਤ ਬਣ ਵੱਡਾ ਡੇਰਾ ਛਾਜਲੀ, ਆਜ਼ਾਦ ਸਮਾਜ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਕਰਨੈਲ ਸਿੰਘ ਨੀਲੋਵਾਲ , ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਕੁਲਦੀਪ ਸਿੰਘ ਡਰੋਲੀ , ਬਲਾਕ ਸੰਮਤੀ ਮੈਂਬਰ ਨਿਰਮਲ ਖੰਗੂੜਾ, ਖੇਡ ਪ੍ਰਮੋਟਰ ਕੁਲਵਿੰਦਰ ਸਿੰਘ, ਸੰਗਤੀਵਾਲਾ ਦੇ ਸਰਪੰਚ ਅਜੈਬ ਸਿੰਘ, ਨੀਲੋਵਾਲ ਦੀ ਸਰਪੰਚ ਕਰਮਜੀਤ ਕੌਰ ਦੇ ਪਤੀ ਨੰਬਰਦਾਰ ਭੁਪਿੰਦਰ ਸਿੰਘ ਸਮੇਤ ਕਮੇਟੀ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਏਸ਼ੀਅਨ ਖੇਡਾਂ ’ਚ ਭਾਰਤ ਦੀ ਤੀਜੀ ਜਿੱਤ- ਮਲੇਰਕੋਟਲਾ ਦੇ ਮੁਹੰਮਦ ਯਾਸਰ ਨੇ ਚਾਂਦੀ ਦਾ ਤਗਮਾ ਜਿੱਤ ਕੇ ਰਚਿਆ ਇਤਿਹਾਸ ਅਗਲੀ ਖ਼ਬਰ ਖੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।