ਕੰਪਿਊਟਰ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਰੋਸ ਵਜੋਂ ਸੁਨਾਮ ’ਚ ਮਸ਼ਾਲ ਮਾਰਚ
ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ ਜਥੇਬੰਦੀ ਦੇ ਸੂਬਾਈ ਆਗੂ ਨਰਦੀਪ ਸ਼ਰਮਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੀ ਵਾਅਦਾਖਿਲਾਫ਼ੀ ਅਤੇ ਲਾਰੇ-ਲੱਪੇ ਦੀ ਨੀਤੀ ਖ਼ਿਲਾਫ਼ ਰੋਸ ਵਜੋਂ ਅੱਜ ਸੁਨਾਮ ਵਿਖੇ ਮਾਤਾ ਮੋਦੀ ਚੋਂਕ ਤੋਂ ਸੁਰੂ ਹੋਕੇ ਸ਼ਹਿਰ ਦੇ ਵੱਖ-ਵੱਖ ਬਜਾਰਾਂ ਚੋਂ ਦੀ ਹੁੰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਤੱਕ ਵਿਸ਼ਾਲ ਮਸ਼ਾਲ ਮਾਰਚ ਕੱਢਿਆ ਗਿਆ। ਅਧਿਆਪਕ ਆਗੂਆਂ ਨਰਦੀਪ ਸ਼ਰਮਾ, ਕੁਲਵਿੰਦਰ ਸਿੰਘ, ਨਾਇਬ ਸਿੰਘ, ਰਿਸ਼ਵ ਗੋਇਲ, ਬਲਜੀਤ ਸਿੰਘ, ਪਰਦੀਪ ਸਿੰਘ ਨੇ ਕਿਹਾ ਕਿ ਆਪ ਸਰਕਾਰ ਸਤਾ ਵਿੱਚ ਆਉਣ ਤੋਂ ਪਹਿਲਾਂ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਮੁਨਕਰ ਹੋ ਗਈ ਹੈ।
ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ ਜਥੇਬੰਦੀ ਦੇ ਸੂਬਾਈ ਆਗੂ ਨਰਦੀਪ ਸ਼ਰਮਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੀ ਵਾਅਦਾਖਿਲਾਫ਼ੀ ਅਤੇ ਲਾਰੇ-ਲੱਪੇ ਦੀ ਨੀਤੀ ਖ਼ਿਲਾਫ਼ ਰੋਸ ਵਜੋਂ ਅੱਜ ਸੁਨਾਮ ਵਿਖੇ ਮਾਤਾ ਮੋਦੀ ਚੋਂਕ ਤੋਂ ਸੁਰੂ ਹੋਕੇ ਸ਼ਹਿਰ ਦੇ ਵੱਖ-ਵੱਖ ਬਜਾਰਾਂ ਚੋਂ ਦੀ ਹੁੰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਤੱਕ ਵਿਸ਼ਾਲ ਮਸ਼ਾਲ ਮਾਰਚ ਕੱਢਿਆ ਗਿਆ। ਅਧਿਆਪਕ ਆਗੂਆਂ ਨਰਦੀਪ ਸ਼ਰਮਾ, ਕੁਲਵਿੰਦਰ ਸਿੰਘ, ਨਾਇਬ ਸਿੰਘ, ਰਿਸ਼ਵ ਗੋਇਲ, ਬਲਜੀਤ ਸਿੰਘ, ਪਰਦੀਪ ਸਿੰਘ ਨੇ ਕਿਹਾ ਕਿ ਆਪ ਸਰਕਾਰ ਸਤਾ ਵਿੱਚ ਆਉਣ ਤੋਂ ਪਹਿਲਾਂ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਮੁਨਕਰ ਹੋ ਗਈ ਹੈ।ਆਪਣੇ ਚੋਣ ਮੈਨੀਫੈਸਟੋ ਅਨੁਸਾਰ ‘ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਦਾ ਕੀਤਾ ਗਿਆ ਵਾਅਦਾ ਵੀ ਅਜੇ ਤੱਕ ਅਧੂਰਾ ਹੈ। ਸਿੱਖਿਆ ਮੰਤਰੀ ਦਾ 2022 ਦਾ ‘ਕੰਪਿਊਟਰ ਅਧਿਆਪਕਾਂ ਤੇ ਛੇਵਾਂ ਪੇਅ ਕਮਿਸ਼ਨ ਅਤੇ ਪੰਜਾਬ ਸਿਵਲ ਸੇਵਾਵਾਂ ਨਿਯਮ ਲਾਗੂ ਕਰਨ ਦਾ ਐਲਾਨ ਵੀ ਹਵਾ ਵਿਚ ਹੀ ਰਹਿ ਗਿਆ ਹੈ। ਪਿਛਲੀਆਂ ਸਰਕਾਰਾਂ ਦੇ ਸਮੇ ਮਿਲਦਾ ਡੀਏ ਵੀ ਮੌਜੂਦਾ ਸਰਕਾਰ ਵਲੋਂ ਫਰੀਜ਼ ਕਰ ਦਿੱਤਾ ਗਿਆ ਹੈ। ਜਿਸ ਨੂੰ ਲੈ ਕੇ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਲਾਨ ਕੀਤਾ ਸੀ ਕਿ ਉਹ ਕੰਪਿਊਟਰ ਅਧਿਆਪਕਾਂ ਦੇ ਵਕੀਲ ਬਣਕੇ ਉਨ੍ਹਾਂ ਦਾ ਮਸਲਾ ਹੱਲ ਕਰਵਾਉਣਗੇ ਪਰ ਲਾਰਿਆਂ ਦੇ ਸਿਵਾਏ ਉਨ੍ਹਾਂ ਦੇ ਕੁਝ ਪੱਲੇ ਨਹੀ ਪਿਆ। ਜਿਸ ਕਾਰਨ ਕੰਪਿਊਟਰ ਅਧਿਆਪਕ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ।