ਕਮਲ ਧਾਲੀਵਾਲ ਵਲੋਂ ਅਮਰਗੜ੍ਹ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ
ਅਮਰਗੜ੍ਹ, 28 ਅਕਤੂਬਰ (ਜਤਿੰਦਰ ਮੰਨਵੀ)-ਹਲਕਾ ਅਮਰਗੜ ਤੋਂ ਕਾਂਗਰਸ ਦੇ ਸੀਨੀਅਰ ਆਗੂ ਕਮਲ ਧਾਲੀਵਾਲ ਵੱਲੋਂ ਅਮਰਗੜ੍ਹ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਅਤੇ ਆੜਤੀਆਂ ਦਾ ਹਾਲ ਚਾਲ ਜਾਣਿਆ ਗਿਆ। ਤੋਲੇਵਾਲ ਮੰਡੀ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਆਪ ਸਰਕਾਰ ਤੇ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਆਖਿਆ ਕਿ ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ਆਪ ਸਰਕਾਰ ਨੇ ਹੜ੍ਹਾਂ ਦੌਰਾਨ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਦੀ ਭਰਪਾਈ ਨਾ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਮੂੰਹ ਮੋੜਿਆ ਹੈ।
ਅਜੀਤ ਡੈਸਕ
29-10-2026